ਸਾਵਧਾਨ ਪੰਜਾਬ ਦੇ ਇਸ ਜਿਲ੍ਹੇ ਚ ਐਤਵਾਰ ਤੱਕ ਲੱਗੀ ਇਹ ਪਾਬੰਦੀ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਸੂਬੇ ਦੇ ਮੁੱਖ ਮੰਤਰੀ ਵੱਲੋਂ ਜਿਥੇ ਸੂਬੇ ਵਿੱਚ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਕਈ ਤਰ੍ਹਾਂ ਦੇ ਆਦੇਸ਼ ਲਾਗੂ ਕੀਤੇ ਹਨ। ਉਥੇ ਹੀ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਦੀ ਸਥਿਤੀ ਨੂੰ ਬਣਾਈ ਰੱਖਣ , ਅਤੇ ਅਣਸੁਖਾਵੀਆਂ ਘਟਨਾਵਾਂ ਨੂੰ ਹੋਣ ਤੋਂ ਰੋਕਣ ਲਈ ਕਈ ਤਰਾਂ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉੱਥੇ ਹੀ ਵੱਖ-ਵੱਖ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਵੀ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਜਿਸ ਨਾਲ ਪੰਜਾਬ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਕਿਉਂਕਿ ਬਹੁਤ ਸਾਰੇ ਦਹਿਸ਼ਤਗਰਦ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਪਿਛਲੇ ਕੁਝ ਦਿਨਾਂ ਤੋਂ ਹੋਣ ਵਾਲੀਆਂ ਅਣਸੁਖਾਵੀਆਂ ਘਟਨਾਵਾਂ ਨੂੰ ਦੇਖਦੇ ਹੋਏ ਕਈ ਤਰ੍ਹਾਂ ਦੀਆਂ ਪਬੰਦੀਆਂ ਲਗਾਏ ਜਾਣ ਦੀਆਂ ਖਬਰਾਂ ਵੀ ਸਾਹਮਣੇ ਆ ਰਹੀਆਂ ਹਨ। ਪੰਜਾਬ ਦੇ ਇਸ ਜ਼ਿਲ੍ਹੇ ਵਿੱਚ ਹੁਣ ਐਤਵਾਰ ਤੱਕ ਲਈ ਇਹ ਪਾਬੰਦੀ ਲਗਾ ਦਿੱਤੀ ਗਈ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਧਾਰਾ 144 ਦੇ ਅਧੀਨ ਮਿਲੇ ਹੋਏ ਵਿਸ਼ੇਸ਼ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਹੁਣ ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਵੱਲੋਂ ਪਟਿਆਲਾ ਜ਼ਿਲ੍ਹੇ ਦੀ ਹੱਦ ਅੰਦਰ ਕੁਝ ਪਾਬੰਦੀਆਂ ਲਗਾਈਆਂ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।

ਜੋ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤਾ ਜਾ ਰਿਹਾ। ਕਿਉਂਕਿ 15 ਅਗਸਤ ਦੇ ਸਮਾਰੋਹ ਨੂੰ ਦੇਖਦੇ ਹੋਏ ਕਈ ਦਹਿਸ਼ਤਗਰਦਾਂ ਵੱਲੋਂ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰਨ ਦੀਆਂ ਖ਼ਬਰਾਂ ਆ ਚੁੱਕੀਆਂ ਹਨ। ਜਿਸ ਨੂੰ ਦੇਖਦੇ ਹੋਏ ਸੁਰੱਖਿਆ ਦੇ ਇੰਤਜਾਮ ਵਧੇਰੇ ਸਖ਼ਤ ਕੀਤੇ ਗਏ ਹਨ। ਲਾਗੂ ਕੀਤੇ ਗਏ ਆਦੇਸ਼ ਵਿੱਚ ਪਟਿਆਲਾ ਜਿਲੇ ਦੀ ਹੱਦ ਅੰਦਰ 15 ਅਗਸਤ 2021 ਤੱਕ ਲਈ ਡਰੋਨ ਦੀ ਵਰਤੋਂ ਉੱਪਰ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਗਈ ਹੈ।

ਅਗਰ ਕੋਈ ਵੀ ਲਾਗੂ ਕੀਤੇ ਹੋਏ ਇਹਨਾਂ ਹੁਕਮਾਂ ਦੀ ਉਲੰਘਣਾ ਕਰਦਾ ਹੈ, ਉਹਨਾਂ ਵਿਅਕਤੀਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਡਰੋਨ ਉਡਾਉਣ ਦੀ ਵਰਤੋਂ ਉਪਰ ਲਗਾਈ ਗਈ ਪਾਬੰਦੀ 15 ਅਗਸਤ ਨੂੰ ਮੱਦੇਨਜ਼ਰ ਰੱਖਦੇ ਹੋਏ ਲਗਾਈ ਗਈ ਹੈ। ਜਿਸ ਸਦਕਾ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਵਾਲਾ ਮਾਹੌਲ ਕਾਇਮ ਰਹਿ ਸਕੇ।