ਸਾਵਧਾਨ : ਪੰਜਾਬ ਦੇ ਇਹਨਾਂ 12 ਜਿਲ੍ਹਿਆਂ ਚ ਪੈ ਸਕਦਾ ਭਾਰੀ ਮੀਂਹ ਜਾਰੀ ਹੋਇਆ ਆਰੇਂਜ ਅਲਰਟ

ਆਈ ਤਾਜ਼ਾ ਵੱਡੀ ਖਬਰ 

ਗਰਮੀ ਦੇ ਚਲਦੇ ਹੋਏ ਜਿੱਥੇ ਲੋਕਾਂ ਵੱਲੋਂ ਬੇ ਸਬਰੀ ਦੇ ਨਾਲ ਬਰਸਾਤ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ ਉਥੇ ਕੱਲ ਤੋਂ ਹੀ ਪੰਜਾਬ ਦੇ ਵੱਖ-ਵੱਖ ਖੇਤਰਾਂ ਦੇ ਵਿਚ ਦਰਮਿਆਨੀ ਤੋਂ ਭਾਰੀ ਬਰਸਾਤ ਹੋਣ ਦੇ ਨਾਲ ਲੋਕਾਂ ਨੂੰ ਇਸ ਗਰਮੀ ਤੋਂ ਰਾਹਤ ਮਿਲੀ ਹੈ। ਬੀਤੇ ਕੱਲ ਤੋਂ ਸ਼ੁਰੂ ਹੋਈ ਬਰਸਾਤ ਜਿਥੇ ਲਗਾਤਾਰ ਰੁਕ-ਰੁਕ ਕੇ ਹੋਣੀ ਜਾਰੀ ਹੈ। ਹੁਣ ਪੰਜਾਬ ਦੇ ਇਹਨਾਂ 12 ਜਿਲ੍ਹਿਆਂ ਚ ਪੈ ਸਕਦਾ ਭਾਰੀ ਮੀਂਹ,ਜਿਸ ਬਾਰੇ ਜਾਰੀ ਹੋਇਆ ਆਰੇਂਜ ਅਲਰਟ , ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੱਲ੍ਹ ਤੋਂ ਜਿੱਥੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਵਿਚ ਬਰਸਾਤ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੇ ਹਨ।

ਉਥੇ ਹੀ ਹੁਣ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਮੌਸਮ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਪੰਜਾਬ ਦੇ 12 ਜ਼ਿਲ੍ਹਿਆਂ ‘ਚ ਭਾਰੀ ਮੀਂਹ ਪਵੇਗਾ ਜਿਸ ਲਈ ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਬੀਤੇ ਕੱਲ੍ਹ ਤੋਂ ਹੀ ਜਿੱਥੇ ਪੰਜਾਬ ਭਰ ਅਤੇ ਚੰਡੀਗੜ੍ਹ ਵਿੱਚ ਭਾਰੀ ਬਰਸਾਤ ਹੋਈ ਹੈ ਉਥੇ ਹੀ ਮੀਂਹ ਨਾਲ ਕਈ ਥਾਵਾਂ ਉਪਰ ਸੜਕਾਂ ਜਲ-ਥਲ ਹੋ ਗਈਆਂ ਹਨ । 22 ਤੋਂ 26 ਜੁਲਾਈ ਤੱਕ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ ਇਸੇ ਤਰ੍ਹਾਂ ਹੱਲਕੀ ਅਤੇ ਦਰਮਿਆਨੀ ਬਰਸਾਤ ਹੁੰਦੀ ਰਹੇਗੀ।

ਪੰਜਾਬ ਦੇ ਬਾਰਾਂ ਜਿਲਿਆਂ ਵਿੱਚ ਅੱਜ ਵੀਰਵਾਰ ਨੂੰ ਪਠਾਨਕੋਟ, ਫਤਿਹਗੜ੍ਹ ਸਾਹਿਬ, ਰੋਪੜ, ਪਟਿਆਲਾ ਅਤੇ ਮੋਹਾਲੀ,ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਚ ਭਾਰੀ ਮੀਂਹ ਜਾਰੀ ਰਹਿ ਸਕਦਾ ਹੈ। ਉਥੇ ਹੀ ਹੋਣ ਵਾਲੀ ਭਾਰੀ ਬਰਸਾਤ ਨੂੰ ਦੇਖਦਿਆਂ ਹੋਇਆਂ ਮੌਸਮ ਵਿਭਾਗ ਵੱਲੋਂ ਇਨ੍ਹਾਂ ਜ਼ਿਲਿਆਂ ਦੇ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਬੀਤੇ ਕੱਲ ਬੁੱਧਵਾਰ ਨੂੰ ਜਿੱਥੇ ਪੰਜਾਬ ਦੇ ਕਈ ਜ਼ਿਲਿਆਂ ‘ਚ ਸਵੇਰ ਤੋਂ ਹੀ ਆਸਮਾਨ ‘ਚ ਬੱਦਲ ਛਾਏ ਰਹੇ ,ਉਥੇ ਹੀ ਭਾਰੀ ਬਾਰਿਸ਼ ਹੋਈ ਹੈ।

ਪੰਜਾਬ ਦੇ ਕੁਝ ਖੇਤਰਾਂ ਵਿੱਚ ਜਿੱਥੇ ਪੂਰੀ ਰਾਤ ਬਰਸਾਤ ਹੁੰਦੀ ਰਹੀ ਹੈ ਉੱਥੇ ਹੀ ਹੁਣ ਵੀ ਵੱਖ-ਵੱਖ ਜਗ੍ਹਾ ਤੇ ਬਰਸਾਤ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ ਪੰਜਾਬ ਵਿੱਚਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ, ਜਿਸ ਕਾਰਨ ਮੀਂਹ ਪੈਣ ਦੀ ਪੂਰੀ ਸੰਭਾਵਨਾ ਹੈ। ਉਥੇ ਹੀ ਕਿਸਾਨਾਂ ਨੂੰ ਫਸਲਾਂ ਉੱਪਰ ਕਿਸੇ ਵੀ ਦਵਾਈ ਦਾ ਛਿੜਕਾਅ ਨਾ ਕਰਨ ਦੀ ਸਲਾਹ ਵੀ ਦਿੱਤੀ ਗਈ ਹੈ।