ਸਾਵਧਾਨ ਪੰਜਾਬ ਵਾਲਿਓ – ਹੁਣ ਘਰੇ ਏਨੇ ਪ੍ਰਾਹੁਣੇ ਹੀ ਜਿਆਦਾ ਤੋਂ ਜਿਆਦਾ ਸਦ ਸਕਦੇ ਹੋ – ਕਿਤੇ ਰਗੜੇ ਨਾ ਜਾਇਓ

ਆਈ ਤਾਜਾ ਵੱਡੀ ਖਬਰ 

ਦੇਸ਼ ਅੰਦਰ ਕਰੋਨਾ ਦਾ ਕਹਿਰ ਪਿਛਲੇ ਦੋ ਮਹੀਨਿਆਂ ਤੋਂ ਬਹੁਤ ਜ਼ਿਆਦਾ ਵਧ ਗਿਆ ਹੈ। ਜੋ ਕੇਂਦਰ ਸਰਕਾਰ ਅਤੇ ਸਾਰੇ ਸੂਬਿਆਂ ਲਈ ਚਿੰ-ਤਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਦੇ ਚਲਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਚੁੱਕੀਆਂ ਹਨ। ਜਿਸ ਨਾਲ ਇਸ ਕਰੋਨਾ ਦੇ ਪ੍ਰਸਾਰ ਨੂੰ ਹੋਣ ਤੋਂ ਰੋਕਿਆ ਜਾ ਸਕੇ। ਕਰੋਨਾ ਟੀਕਾਕਰਨ ਅਤੇ ਟੈਸਟਿੰਗ ਦੀ ਸਮਰੱਥਾ ਨੂੰ ਵਧਾਏ ਜਾਣ ਦੇ ਬਾਵਜੂਦ ਵੀ ਕਰੋਨਾ ਕੇਸਾਂ ਵਿਚ ਕਮੀ ਹੁੰਦੀ ਨਜ਼ਰ ਨਹੀਂ ਆ ਰਹੀ। ਅੱਜ ਵੀ ਸੂਬੇ ਦੇ ਮੁੱਖ ਮੰਤਰੀ ਵੱਲੋਂ ਸੂਬੇ ਦੇ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਬਹੁਤ ਸਾਰੀਆਂ ਪਾਬੰਧੀਆਂ ਲਗਾਏ ਜਾਣ ਦਾ ਐਲਾਨ ਕੀਤਾ ਗਿਆ ਹੈ।

8 ਅਪ੍ਰੈਲ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕਰੋਨਾ ਕੇਸਾਂ ਦੇ ਉਪਰ ਹਾਲਾਤਾਂ ਨੂੰ ਲੈ ਕੇ ਵਿਚਾਰ ਚਰਚਾ ਕਰਨਗੇ। ਤਾਂ ਜੋ ਦੇਸ਼ ਵਾਸੀਆਂ ਨੂੰ ਸੁਰੱਖਿਅਤ ਰੱਖਣ ਲਈ ਅਗਲੀ ਰਣਨੀਤੀ ਉਲੀਕੀ ਜਾ ਸਕੇ। ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਦਿਆਰਥੀਆ ਦੇ ਸਕੂਲ ਨੂੰ 30 ਅਪਰੈਲ ਤੱਕ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਤੋ ਇਲਾਵਾ ਮਾਸਕ ਨਾ ਪਾਉਣ ਵਾਲਿਆਂ ਉਪਰ ਵੀ ਸ-ਖ-ਤ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ।

ਇਸ ਤੋਂ ਇਲਾਵਾ ਵੱਧ ਪ੍ਰਭਾਵਤ ਹੋਣ ਵਾਲੇ ਜਿਲਿਆਂ ਵਿਚ ਰਾਤ ਦਾ ਕਰਫ਼ਿਊ ਲਾਗੂ ਕੀਤਾ ਗਿਆ ਹੈ ਜਿਸ ਨੂੰ ਹੁਣ 30 ਅਪ੍ਰੈਲ ਤੱਕ ਲਈ ਵਧਾ ਦਿੱਤਾ ਹੈ।ਉੱਥੇ ਹੀ ਹੁਣ ਪੰਜਾਬ ਸਰਕਾਰ ਵੱਲੋਂ ਇਕ ਹੋਰ ਐਲਾਨ ਕੀਤਾ ਗਿਆ ਹੈ ਜਿਸ ਦੇ ਅਨੁਸਾਰ ਹੁਣ ਘਰ ਵਿਚ ਏਨੇ ਜ਼ਿਆਦਾ ਮਹਿਮਾਨ ਨਹੀਂ ਆ ਸਕਦੇ। ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਕਈ ਆਦੇਸ਼ ਲਾਗੂ ਕੀਤੇ ਗਏ ਹਨ ਜਿਨ੍ਹਾਂ ਵਿੱਚ ਘਰ ਵਿੱਚ ਆਉਣ ਵਾਲੇ ਮਹਿਮਾਨਾਂ ਦੀ ਗਿਣਤੀ ਨੂੰ ਵੀ ਘੱਟ ਕਰ ਦਿੱਤਾ ਗਿਆ ਹੈ।

ਹੁਣ ਦੱਸ ਮਹਿਮਾਨਾਂ ਤੋਂ ਵਧੇਰੇ ਮਹਿਮਾਨ ਘਰ ਵਿੱਚ ਹਾਜ਼ਰ ਨਹੀਂ ਹੋ ਸਕਦੇ। ਉੱਥੇ ਹੀ ਸਰਕਾਰ ਵੱਲੋਂ ਵਿਆਹ ਤੇ ਸਮਾਰੋਹ ਅੰਤਿਮ ਸੰਸਕਾਰ ਮਹਿਮਾਨਾਂ ਦੀ ਗਿਣਤੀ ਘਟ ਕੀਤੀ ਗਈ ਹੈ ਇਨਡੋਰ 50 ਅਤੇ ਆਓਟਡੋਰ 100 ਵਿਅਕਤੀ ਇਕੱਠੇ ਹੋ ਸਕਦੇ ਹਨ। ਉਥੇ ਹੀ ਸਰਕਾਰ ਵੱਲੋਂ 30 ਅਪ੍ਰੈਲ ਤੱਕ ਜਿੱਥੇ ਸ-ਖ਼-ਤੀ ਨੂੰ ਵਧਾ ਦਿੱਤਾ ਗਿਆ ਹੈ, ਉਥੇ ਹੀ ਸੂਬੇ ਅੰਦਰ ਹੋਣ ਵਾਲੀਆਂ ਰਾਜਨੀਤਿਕ ਰੈਲੀਆਂ ਵਿੱਚ ਸਮਾਜਿਕ ਇਕੱਠ ਉਪਰ 30 ਅਪ੍ਰੈਲ ਤਕ ਰੋਕ ਨੂੰ ਲਗਾ ਦਿੱਤਾ ਗਿਆ ਹੈ। ਸਰਕਾਰ ਵੱਲੋਂ ਇਹ ਫੈਸਲਾ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਲਾਗੂ ਕੀਤਾ ਗਿਆ ਹੈ।