ਸਾਵਧਾਨ ਪੰਜਾਬ ਵਾਸੀ – ਮੌਸਮ ਵਿਭਾਗ ਵਲੋਂ ਜਾਰੀ ਹੋਇਆ ਇਹ ਵੱਡਾ ਅਲਰਟ

ਆਈ ਤਾਜਾ ਵੱਡੀ ਖਬਰ 

ਦਸੰਬਰ ਮਹੀਨੇ ਦੇ ਅੱਧ ਵਿੱਚ ਆ ਕੇ 15 ਦਸੰਬਰ ਤੋਂ ਵਧੇਰੇ ਠੰਢ ਪੈਣੀ ਸ਼ੁਰੂ ਹੋਈ ਸੀ। ਉਥੇ ਹੀ ਸਵੇਰੇ-ਸ਼ਾਮ ਪੈਣ ਵਾਲੀ ਧੁੰਦ ਦੇ ਕਾਰਨ ਲੋਕਾਂ ਨੂੰ ਆਉਣ-ਜਾਣ ਵਿਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਇਸ ਮੌਸਮ ਦੇ ਕਾਰਨ ਬਹੁਤ ਸਾਰੇ ਹਾਦਸੇ ਵੀ ਹੋ ਰਹੇ ਹਨ ਕਿਉਂਕਿ ਵਿਜੀਬਿਲਟੀ ਦੀ ਕਮੀ ਹੋਣ ਕਾਰਨ ਲੋਕਾਂ ਨੂੰ ਦਿਖਾਈ ਨਹੀਂ ਦਿੰਦਾ ਅਤੇ ਧੁੰਦ ਕਾਰਨ ਭਿਆਨਕ ਹਾਦਸੇ ਵਾਪਰ ਜਾਂਦੇ ਹਨ। ਬੀਤੇ ਦਿਨਾਂ ਦੌਰਾਨ ਹੋਈ ਬਰਸਾਤ ਕਾਰਨ ਇਸ ਧੁੰਦ ਤੋਂ ਕੁਝ ਰਾਹਤ ਮਿਲੀ ਹੈ। ਉਥੇ ਹੀ ਕੋਰੇ ਦੇ ਨਾਲ ਵੀ ਕੁਝ ਠੰਢ ਵਧ ਰਹੀ ਹੈ। ਦਸੰਬਰ ਅਤੇ ਜਨਵਰੀ ਦੇ ਇਨ੍ਹਾਂ ਦੋ ਮਹੀਨਿਆਂ ਵਿਚ ਜਿਥੇ ਲੋਕਾਂ ਨੂੰ ਵਧੇਰੇ ਠੰਢ ਦਾ ਸਾਹਮਣਾ ਕਰਨਾ ਪੈਂਦਾ ਹੈ। ਉੱਥੇ ਹੀ ਮੌਸਮ ਵਿਭਾਗ ਵੱਲੋਂ ਵੀ ਸਮੇਂ-ਸਮੇਂ ਤੇ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਮੁਹਇਆ ਕਰਵਾ ਦਿੱਤੀ ਜਾਂਦੀ ਹੈ।

ਹੁਣ ਮੌਸਮ ਵਿਭਾਗ ਵੱਲੋਂ ਪੰਜਾਬ ਵਾਸੀਆਂ ਲਈ ਵੱਡਾ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹੀਂ ਦਿਨੀਂ ਜਿਥੇ ਪਹਾੜੀ ਖੇਤਰਾਂ ਦੇ ਵਿਚ ਹੋਣ ਵਾਲੀ ਬਰਫਬਾਰੀ ਅਤੇ ਬਰਸਾਤ ਦੇ ਕਾਰਨ ਉਸ ਦਾ ਅਸਰ ਮੈਦਾਨੀ ਇਲਾਕਿਆਂ ਵਿੱਚ ਵੇਖਿਆ ਜਾ ਰਿਹਾ ਹੈ। ਜਿਸ ਕਾਰਨ ਪੰਜਾਬ ਵਿੱਚ ਕੜਾਕੇ ਦੀ ਠੰਢ ਪੈ ਰਹੀ ਹੈ। ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਦੇ ਮੁਤਾਬਕ ਹੋਣ ਆਉਣ ਵਾਲੇ ਦੋ ਦਿਨਾਂ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਗੜੇਮਾਰੀ ਅਤੇ ਮੀਂਹ ਪੈਣ ਦੀ ਸੰਭਾਵਨਾ ਦੱਸੀ ਗਈ ਹੈ। ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ ਜਿਥੇ ਆਉਣ ਵਾਲੇ 29 ਅਤੇ 30 ਦਸੰਬਰ ਨੂੰ ਦੋ ਦਿਨ ਵਧੇਰੇ ਠੰਢ ਰਹੇਗੀ।

ਉੱਥੇ ਹੀ ਬਿਹਾਰ ਦੇ ਵਿਚ ਇਹ ਠੰਡ ਪਹਿਲਾਂ ਦੇ ਮੁਕਾਬਲੇ ਜ਼ਿਆਦਾ ਮਹਿਸੂਸ ਕੀਤੀ ਜਾਵੇਗੀ। 31 ਦਸੰਬਰ ਤੋਂ ਲੈ ਕੇ 2 ਜਨਵਰੀ ਤੱਕ ਹਰਿਆਣਾ, ਪੰਜਾਬ, ਚੰਡੀਗੜ੍ਹ ਅਤੇ ਹੋਰ ਖੇਤਰਾਂ ਵਿੱਚ ਵੀ ਲੋਕਾਂ ਨੂੰ ਸ਼ੀਤ ਲਹਿਰ ਦਾ ਸਾਹਮਣਾ ਕਰਨਾ ਪਵੇਗਾ। ਇਸ ਤਰਾਂ ਹੀ 1 ਅਤੇ 2 ਜਨਵਰੀ ਨੂੰ ਰਾਜਸਥਾਨ ਦੇ ਵਿੱਚ ਵੀ ਲੋਕਾਂ ਨੂੰ ਇਸ ਜਾਂਦੀ ਠੰਢ ਦਾ ਸਾਹਮਣਾ ਕਰਨਾ ਪਵੇਗਾ।

ਇਨ੍ਹੀਂ ਦਿਨੀਂ ਜਿੱਥੇ ਰਾਜਸਥਾਨ ਹਰਿਆਣਾ ਪੰਜਾਬ ਅਤੇ ਹੋਰ ਬਹੁਤ ਸਾਰੇ ਸੂਬਿਆਂ ਵਿੱਚ ਲੋਕਾਂ ਨੂੰ ਸਵੇਰੇ-ਸ਼ਾਮ ਧੁੰਦ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਦਿਨ ਵੇਲੇ ਨਿਕਲਣ ਵਾਲੀ ਧੁੱਪ ਦੇ ਕਾਰਨ ਲੋਕਾਂ ਨੂੰ ਕੁਝ ਰਾਹਤ ਵੀ ਮਿਲ ਜਾਂਦੀ ਹੈ। ਇਸ ਹਫਤੇ ਦੇ ਅੰਤ ਤਕ ਸੀਤ ਲਹਿਰ ਚੱਲਦੀ ਰਹੇਗੀ ਅਤੇ ਕੁਝ ਰਾਜਾਂ ਵਿਚ ਬਰਸਾਤ ਹੋਣ ਦਾ ਅਨੁਮਾਨ ਵੀ ਮੌਸਮ ਵਿਭਾਗ ਵੱਲੋਂ ਦੱਸਿਆ ਗਿਆ ਹੈ।