ਸਾਵਧਾਨ : ਯਾਸ ਤੂਫ਼ਾਨ ਦੇ ਇੰਡੀਆ ਆਉਣ ਬਾਰੇ ਆਈ ਇਹ ਵੱਡੀ ਤਾਜਾ ਜਾਣਕਾਰੀ ਸਰਕਾਰ ਦੀ ਉਡੀ ਨੀਂਦ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਆਏ ਦਿਨ ਕੀ ਕੁਦਰਤੀ ਆਫ਼ਤਾਂ ਦੇ ਆਉਣ ਦਾ ਸਿਲਸਿਲਾ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਜਾਰੀ ਹੈ। ਇਕ ਤੋਂ ਬਾਅਦ ਇਕ ਆਉਣ ਵਾਲੀਆਂ ਇਹਨਾਂ ਕੁਦਰਤੀ ਮੁਸੀਬਤਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਜਿੱਥੇ ਇਨਸਾਨ ਵੱਲੋਂ ਕੁਦਰਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ ਉਥੇ ਹੀ ਕੁਦਰਤ ਵੱਲੋਂ ਬਾਰ-ਬਾਰ ਆਪਣੇ ਹੋਣ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ। ਪਿਛਲੇ ਸਾਲ ਤੋਂ ਸ਼ੁਰੂ ਹੋਈ ਕੁਦਰਤੀ ਆਫ਼ਤ ਕਰੋਨਾ ਅਜੇ ਤੱਕ ਰੁਕ ਨਹੀਂ ਰਹੀ, ਇਸ ਦੌਰਾਨ ਹੀ ਬਰਡ ਫ਼ਲੂ , ਭੂਚਾਲ ਤੇ ਬੀਤੇ ਦਿਨੀਂ ਚੱਕਰਵਾਤੀ ਤੁਫਾਨ ਤੇ ਹੁਣ ਬਲੈਕ ਫੰਗਸ ਨੇ ਲੋਕਾਂ ਵਿੱਚ ਭਾਰੀ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਹੋਇਆ ਹੈ।

ਇਨ੍ਹਾਂ ਕੁਦਰਤੀ ਮੁਸੀਬਤਾਂ ਕਾਰਨ ਲੋਕ ਡਰ ਦੇ ਸਾਏ ਹੇਠ ਜੀ ਰਹੇ ਹਨ। ਹੁਣ ਭਾਰਤ ਵਿਚ ਯਾਸ ਤੂਫ਼ਾਨ ਦੇ ਆਉਣ ਬਾਰੇ ਆਈ ਇਹ ਵੱਡੀ ਤਾਜਾ ਜਾਣਕਾਰੀ, ਜਿਸ ਨਾਲ ਸਰਕਾਰ ਦੀ ਨੀਂਦ ਉੱਡ ਗਈ ਹੈ। ਪਿਛਲੇ ਕੁਝ ਦਿਨਾਂ ਤੋਂ ਮੌਸਮ ਵਿਚ ਭਾਰੀ ਤਬਦੀਲੀ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਕਿਉਂਕਿ ਪਿਛਲੇ ਦਿਨੀਂ ਗੁਜਰਾਤ ਤੇ ਵਿੱਚ ਤਓਤੇ ਚੱਕਰਵਾਤੀ ਤੂਫ਼ਾਨ ਨੇ ਭਾਰੀ ਤਬਾਹੀ ਮਚਾਈ ਸੀ। ਉਸ ਤੋਂ ਬਾਅਦ ਇਸ ਤੁਫਾਨ ਵੱਲੋਂ ਹੋਰ ਬਹੁਤ ਸਾਰੇ ਸੂਬਿਆਂ ਦਾ ਰੁਖ਼ ਕੀਤਾ ਗਿਆ। ਇਸ ਤੂਫ਼ਾਨ ਦੇ ਨਾਲ ਹੋਰ ਵੀ ਕਈ ਸੂਬਿਆਂ ਵਿੱਚ ਨੁਕਸਾਨ ਹੋਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆਈਆਂ।

ਹੁਣ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਚੱਕਰਵਾਤੀ ਤੂਫ਼ਾਨ ਤਓਤੇ ਤੋਂ ਬਾਅਦ ਹੁਣ ਯਾਸ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ ਮੰਡਰਾ ਰਿਹਾ ਹੈ। ਜਿਸ ਬਾਰੇ ਪਹਿਲਾਂ ਹੀ ਲੋਕਾਂ ਨੂੰ ਅਗਾਹ ਕਰ ਦਿੱਤਾ ਗਿਆ ਹੈ। ਇਹ ਚੱਕਰਵਾਤੀ ਤੁਫਾਨ 26 ਮਈ ਦੀ ਸ਼ਾਮ ਨੂੰ ਬੰਗਾਲ ਦੀ ਖਾੜੀ ਤੋਂ ਪੱਛਮੀ ਬੰਗਾਲ ਤੇ ਉੱਤਰੀ ਓਡੀਸ਼ਾ ਦੇ ਤਟ ਨਾਲ ਟਕਰਾਉਣ ਦੀ ਸੰਭਾਵਨਾ ਜਾਹਿਰ ਕੀਤੀ ਗਈ ਹੈ।

ਪਹਿਲੇ ਆਏ ਤੂਫਾਨ ਦੀ ਤਰ੍ਹਾਂ ਹੀ ਇਸ ਤੂਫ਼ਾਨ ਤੋਂ ਬਚਾਅ ਕਰਨ ਲਈ ਇਨ੍ਹਾਂ ਸੂਬਿਆਂ ਦੀਆਂ ਸਰਕਾਰਾਂ ਵੱਲੋਂ ਕੌਮੀ ਆਫ਼ਤ ਰਾਹਤ ਬਲ (ਐਨ.ਡੀ.ਆਰ.ਐਫ.) ਦੀਆਂ 65 ਟੀਮਾਂ ਤਾਇਨਾਤ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਇਨ੍ਹਾਂ ਸੂਬਿਆਂ ਦੇ ਲੋਕਾਂ ਨੂੰ ਪ੍ਰਭਾਵਿਤ ਹੋਣ ਵਾਲੇ ਖੇਤਰਾਂ ਤੋਂ ਦੂਰ ਰਹਿਣ ਦੇ ਆਦੇਸ਼ ਵੀ ਦਿੱਤੇ ਗਏ ਹਨ। ਤਾਂ ਜੋ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਣ ਤੋਂ ਬਚਾਅ ਹੋ ਸਕੇ।