ਹੁਣੇ ਹੁਣੇ ਤਾਜ਼ਾ ਵੱਡੀ ਖ਼ਬਰ
ਕਰੋਨਾ ਨੇ ਜਿੱਥੇ ਪੂਰੇ ਵਿਸ਼ਵ ਨੂੰ ਪ੍ਰਭਾਵਿਤ ਕੀਤਾ ਹੈ। ਉਥੇ ਹੀ ਕੋਈ ਵੀ ਦੇਸ਼ ਇਸ ਦੇ ਪ੍ਰਭਾਵ ਹੇਠ ਆਉਣ ਤੋਂ ਨਹੀਂ ਬਚ ਸਕਿਆ। ਇਸ ਕਰੋਨਾ ਦੇ ਚਲਦੇ ਹੋਏ ਸਾਰੇ ਦੇਸ਼ਾਂ ਨੂੰ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰਨਾ ਪੈ ਰਿਹਾ ਹੈ। ਇਸ ਕਰੋਨਾ ਦਾ ਸਭ ਤੋਂ ਵਧੇਰੇ ਅਸਰ ਹਵਾਈ ਆਵਾਜਾਈ ਉਪਰ ਪਿਆ। ਕਿਉਂਕਿ ਸਭ ਦੇਸ਼ਾਂ ਵੱਲੋ ਆਪਣੇ ਦੇਸ਼ ਅੰਦਰ ਸੁਰੱਖਿਆ ਨੂੰ ਦੇਖਦੇ ਹੋਏ ਹਵਾਈ ਆਵਾਜਾਈ ਨੂੰ ਰੋਕ ਦਿੱਤਾ ਗਿਆ ਸੀ। ਜਿਸ ਕਾਰਨ ਬਹੁਤ ਸਾਰੇ ਯਾਤਰੀ ਪ੍ਰਭਾਵਿਤ ਹੋਏ ਸਨ। ਕੁਝ ਖਾਸ ਉਡਾਨਾਂ ਨੂੰ ਸ਼ੁਰੂ ਕਰਕੇ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਗਈਆਂ ਸਨ।
ਉਥੇ ਹੀ ਬਹੁਤ ਸਾਰੇ ਦੇਸ਼ਾਂ ਵੱਲੋਂ ਤਾਲਾਬੰਦੀ ਦੇ ਚੱਲਦੇ ਹੋਏ ਹਵਾਈ ਆਵਾਜਾਈ ਬੰਦ ਕੀਤੀ ਗਈ। ਹੁਣ ਹਵਾਈ ਸਫਰ ਕਰਨ ਵਾਲਿਆਂ ਲਈ ਇਕ ਵੱਡੀ ਖਬਰ ਸਾਹਮਣੇ ਆਈ ਹੈ ਤੇ ਅਚਾਨਕ ਇਕ ਵੱਡਾ ਹੁਕਮ ਲਾਗੂ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਵਾਈ ਯਾਤਰਾ ਕਰਨ ਵਾਲਿਆਂ ਲਈ ਦਿੱਲੀ ਹਾਈ ਕੋਰਟ ਵੱਲੋਂ ਸਖ਼ਤ ਕਦਮ ਚੁੱਕਿਆ ਗਿਆ ਹੈ। ਤਾਂ ਜੋ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਇਸ ਲਈ ਹਾਈਕੋਰਟ ਵੱਲੋਂ ਜਸਟਿਸ ਸ਼੍ਰੀ ਹਰੀ ਸੰਕਰ ਨੇ ਲਾਗੂ ਕੀਤੇ ਗਏ ਆਦੇਸ਼ ਬਾਰੇ ਦੱਸਿਆ ਹੈ ਕਿ ਕਰੋਨਾ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਲੋਕਾਂ ਖਿਲਾਫ ਹਾਈ ਕੋਰਟ ਵੱਲੋਂ ਨੋਟਿਸ ਲੈਂਦੇ ਹੋਏ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ।
ਏਸ ਲਈ ਹਵਾਈ ਯਾਤਰਾ ਕਰਨ ਵਾਲੇ ਸਾਰੇ ਯਾਤਰੀਆਂ ਨੂੰ ਸਹੀ ਢੰਗ ਨਾਲ ਮਾਸਕ ਪਾਉਣ ਲਈ ਆਦੇਸ਼ ਦਿਤਾ ਗਿਆ ਹੈ। ਹਾਈ ਕੋਰਟ ਵੱਲੋਂ ਘਰੇਲੂ ਉਡਾਣਾਂ ਵਿੱਚ ਵੀ ਫ਼ਲਾਈਟ ਦੇ ਚਾਲਕ ਦਲ ਨੂੰ ਖਾਸ ਹਦਾਇਤਾਂ ਦਿੱਤੀਆਂ ਗਈਆਂ ਹਨ। ਕੇ ਫਲਾਈਟ ਵਿਚ ਯਾਤਰੀਆਂ ਨੂੰ ਲਿਖਤੀ ਰੂਪ ਵਿੱਚ ਨਿਰਦੇਸ਼ ਦਿੱਤੇ ਜਾਣ, ਪਾਲਣਾ ਨਾ ਕਰਨ ਵਾਲੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਥੇ ਹੀ ਏਅਰਲਾਇਨ ਅਤੇ ਸਿਵਿਲ ਹਵਾਬਾਜ਼ੀ ਦੇ ਡਾਇਰੈਕਟਰ ਜਨਰਲ ਵੱਲੋਂ ਵੀ ਤੁਰੰਤ ਆਦੇਸ਼ਾਂ ਦੀ ਪਾਲਣਾ ਕਰਨ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।
ਕਿਉਂਕਿ ਪਿਛਲੇ ਕੁਝ ਸਮੇਂ ਤੋਂ ਕਰੋਨਾ ਕੇਸਾਂ ਵਿਚ ਫਿਰ ਤੋਂ ਵਾਧਾ ਦਰਜ ਕੀਤਾ ਜਾ ਰਿਹਾ ਹੈ। ਇਸ ਲਈ ਹਵਾਈ ਯਾਤਰਾ ਕਰਨ ਵਾਲੇ ਸਾਰੇ ਯਾਤਰੀਆਂ ਨੂੰ ਮਾਸਕ ਪਾਉਣਾ ਲਾਜ਼ਮੀ ਕੀਤਾ ਗਿਆ ਹੈ । ਅਦਾਲਤ ਨੇ ਕਿਹਾ ਹੈ ਕਿ ਅਗਰ ਕੋਈ ਇਸ ਆਦੇਸ਼ ਦੀ ਪਾਲਣਾ ਨਹੀਂ ਕਰਦਾ ਤਾਂ ਉਸ ਨੂੰ ਤੁਰੰਤ ਹਵਾਈ ਜਹਾਜ਼ ਤੋਂ ਉਤਾਰ ਕੇ ਨੂੰ no fly ਸੂਚੀ ਵਿੱਚ ਪਾ ਦਿੱਤਾ ਜਾਵੇ।
Previous Postਕੋਰੋਨਾ ਕਾਰਨ ਇਥੇ ਸਰਕਾਰ ਨੇ ਛੋਟੇ ਬੱਚਿਆਂ ਦੇ ਸਕੂਲ ਕਰਤੇ ਬੰਦ ਅਤੇ ਲਗਾਈਆਂ ਇਹ ਪਾਬੰਦੀਆਂ
Next Postਮਾੜੀ ਖਬਰ : ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਦੇਖਣ ਵਾਲਿਆਂ ਦੇ ਉਡੇ ਹੋਸ਼