ਆਈ ਤਾਜਾ ਵੱਡੀ ਖਬਰ
ਸਾਲ 2019 ਦੇ ਆਖੀਰ ਵਿੱਚ ਚੀਨ ਤੋਂ ਸ਼ੁਰੂ ਹੋਈ ਕਰੋਨਾ ਨੇ ਸਾਰੇ ਵਿਸ਼ਵ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ। ਕੋਈ ਵੀ ਦੇਸ਼ ਦੇ ਇਸ ਦੇ ਪ੍ਰਭਾਵ ਵਿਚ ਆਉਂਣ ਤੋਂ ਨਹੀਂ ਬਚ ਸਕਿਆ। ਕਰੋਨਾ ਦੀ ਅਗਲੀ ਸ਼ੁਰੂ ਹੋ ਚੁੱਕੀ ਲਹਿਰ ਨੇ ਫਿਰ ਤੋਂ ਸਾਰੇ ਦੇਸ਼ਾਂ ਨੂੰ ਆਪਣੇ ਪ੍ਰਭਾਵ ਵਿੱਚ ਲੈ ਲਿਆ ਹੈ। ਆਏ ਦਿਨ ਹੀ ਵਧ ਰਹੀ ਕੇਸਾਂ ਦੀ ਗਿਣਤੀ ਸਾਰੇ ਦੇਸ਼ਾਂ ਲਈ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਕਰੋਨਾ ਦੇ ਪ੍ਰਸਾਰ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਫਿਰ ਤੋਂ ਤਾਲਾ ਬੰਦੀ ਕੀਤੀ ਗਈ।
ਉਥੇ ਹੀ ਕਈ ਜਗ੍ਹਾ ਉਪਰ ਰਾਤ ਦਾ ਕਰਫ਼ਿਊ ਲਗਾਉਣ ਦੇ ਆਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ। ਕਰੋਨਾ ਨੇ ਸਭ ਤੋਂ ਵੱਧ ਪ੍ਰਭਾਵਿਤ ਦੁਨੀਆਂ ਦੇ ਸ਼ਕਤੀ ਸ਼ਾਲੀ ਦੇਸ਼ ਅਮਰੀਕਾ ਨੂੰ ਕੀਤਾ ਹੈ। ਦੂਜੇ ਨੰਬਰ ਤੇ ਭਾਰਤ ਹੈ ਜਿਥੇ ਅਮਰੀਕਾ ਤੋਂ ਬਾਅਦ ਕਰੋਨਾ ਕੇਸਾਂ ਦੀ ਗਿਣਤੀ ਸਭ ਤੋਂ ਵੱਧ ਹੈ। ਭਾਰਤ ਵਿੱਚ ਵੀ ਪਿਛਲੇ ਕੁਝ ਸਮੇਂ ਤੋਂ ਕਰੋਨਾ ਕੇਸਾਂ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਭਾਰਤ ਦੇ ਕਈ ਸੂਬਿਆਂ ਵਿੱਚ ਸਰਕਾਰ ਵੱਲੋਂ ਪਹਿਲਾਂ ਹੀ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ।
ਉੱਥੇ ਹੀ ਕਈ ਜਗ੍ਹਾ ਉਪਰ ਸੂਬਿਆਂ ਦੀਆਂ ਸਰਕਾਰਾਂ ਵੱਲੋਂ ਰਾਤ ਦਾ ਕਰਫਿਊ ਲਗਾਉਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ। ਪੰਜਾਬ ਵਿਚ ਵੀ 4 ਜ਼ਿਲ੍ਹਿਆਂ ਅੰਦਰ ਰਾਤ ਦਾ ਕਰਫਿਊ 6 ਮਾਰਚ ਤੋਂ ਜਾਰੀ ਕੀਤਾ ਗਿਆ ਸੀ।ਉਸ ਤੋਂ ਬਾਅਦ ਚੰਡੀਗੜ੍ਹ ਵਿੱਚ ਵੀ ਰਾਤ ਦਾ ਕਰਫਿਊ ਲਗਾਉਣ ਦੇ ਆਦੇਸ਼ ਦਿੱਤੇ ਗਏ ਸਨ। ਹੁਣ ਪੰਜਾਬ ਚ ਇਥੇ ਰਾਤ ਦੇ ਕਰਫਿਊ ਦਾ ਹੋ ਗਿਆ ਐਲਾਨ , ਏਨੇ ਤੋਂ ਏਨੇ ਦਿਨ ਲਈ। ਪੰਜਾਬ ਵਿੱਚ ਵੀ ਪਿਛਲੇ ਕੁਝ ਦਿਨਾਂ ਤੋਂ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ।
ਜਿਸ ਨੂੰ ਦੇਖਦੇ ਹੋਏ ਸ਼ਹਿਰ ਪਟਿਆਲਾ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਕੁਮਾਰ ਅਮਿਤ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਪਟਿਆਲੇ ਦੀ ਹੱਦ ਅੰਦਰ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਰਾਤ ਦੇ ਕਰਫ਼ਿਊ ਦਾ ਐਲਾਨ ਕਰ ਦਿੱਤਾ ਹੈ। ਜਿਸ ਨਾਲ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਰਾਤ 11 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਦਾ ਕਰਫ਼ਿਊ ਲਗਾਉਣ ਦਾ ਹੁਕਮ 12 ਮਾਰਚ ਤੋਂ ਜਾਰੀ ਕਰ ਦਿੱਤਾ ਹੈ। ਇਸ ਰਾਤ ਦੇ ਕਰਫਿਊ ਤੋਂ ਕੁੱਝ ਲੋਕਾਂ ਨੂੰ ਛੋਟ ਦਿੱਤੀ ਗਈ ਹੈ। ਜਿਨ੍ਹਾਂ ਵਿੱਚ ਸੁਰਖਿਆ ਅਮਲੇ, ਸਰਕਾਰੀ ਅਫ਼ਸਰ, ਕਰਮਚਾਰੀ, ਮੈਡੀਕਲ ਸੇਵਾਵਾਂ, ਫੌਜ਼ ਨੂੰ ਰਾਹਤ ਦਿੱਤੀ ਗਈ ਹੈ।
Previous Postਜਲੰਧਰ ਚ ਇਥੇ ਇਸ ਤਰਾਂ ਮਚੀ ਤਬਾਹੀ ਦੇਖਣ ਵਾਲੇ ਰਹਿ ਗਏ ਹੈਰਾਨ – ਤਾਜਾ ਵੱਡੀ ਖਬਰ
Next Postਹੁਣੇ ਹੁਣੇ ਬੋਰਵੈਲ ਚ ਡਿਗੇ ਫਤਿਹਵੀਰ ਦੇ ਘਰੋਂ ਆਈ ਖੁਸ਼ੀ ਦੀ ਇਹ ਵੱਡੀ ਖਬਰ – ਲੋਕ ਦੇ ਰਹੇ ਵਧਾਈਆਂ