ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਲਗਾਤਾਰ ਕਰੋਨਾ ਦੇ ਮਾਮਲੇ ਵਧਦੇ ਨਜ਼ਰ ਆ ਰਹੇ ਹਨ। ਜਿਸ ਕਾਰਨ ਸਰਕਾਰ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ ਨੂੰ 10 ਜੂਨ ਤੱਕ ਵਧਾਏ ਜਾਣ ਦੇ ਆਦੇਸ਼ ਦਿੱਤੇ ਗਏ ਹਨ। ਉਥੇ ਹੀ ਰਾਤ ਦਾ ਕਰਫ਼ਿਊ ਵੀ ਪੰਜਾਬ ਵਿਚ ਲਗਾਤਾਰ ਜਾਰੀ ਰੱਖਿਆ ਜਾ ਰਿਹਾ ਹੈ। ਕਰੋਨਾ ਦੇ ਵਾਧੇ ਨੂੰ ਰੋਕਣ ਲਈ ਸਰਕਾਰ ਵੱਲੋਂ ਬਹੁਤ ਸਾਰੀਆਂ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਵੱਖ-ਵੱਖ ਅਧਿਕਾਰੀਆਂ ਨੂੰ ਪ੍ਰਸਥਿਤੀ ਦੇ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ ਤਾਂ ਜੋ ਕਰੋਨਾ ਨੂੰ ਠੱਲ੍ਹ ਪਾਈ ਜਾ ਸਕੇ। ਇਸ ਲਈ ਵੱਖ ਵੱਖ ਜਿਲਾ ਮਜਿਸਟ੍ਰੇਟ ਵੱਲੋਂ ਕਰੋਨਾ ਦੇ ਵਾਧੇ ਅਤੇ ਘਾਟੇ ਨੂੰ ਦੇਖਦੇ ਹੋਏ, ਕਰੋਨਾ ਦੀ ਸਥਿਤੀ ਦੇ ਅਨੁਸਾਰ ਫੈਸਲੇ ਲਏ ਜਾ ਰਹੇ ਹਨ।
ਹੁਣ ਪੰਜਾਬ ਵਿੱਚ ਹਾਲਾਤਾਂ ਨੂੰ ਦੇਖ ਇਹ ਜਗ੍ਹਾ ਕੀਤੀ ਗਈ ਪੂਰੀ ਤਰਾਂ ਨਾਲ ਸੀਲ । ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਮੁੱਖ ਮੰਤਰੀ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨੂੰ ਦਿਤੇ ਗਏ ਅਧਿਕਾਰਾਂ ਦੇ ਤਹਿਤ ਉਹ ਸਾਰੇ ਜਿਲਿਆਂ ਵਿਚ ਸ਼ਖਤੀ ਨੂੰ ਵਧਾਇਆ ਅਤੇ ਘਟਾਇਆ ਜਾ ਰਿਹਾ ਹੈ। ਹੁਣ ਤੱਕ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ਦੇ ਥਾਣਾ ਮਿਹਰਬਾਨ ਦੇ ਅਧੀਨ ਆਉਂਦੇ ਪਿੰਡ ਮਾਂਗਟ ਵਿਚ 12 ਮਰੀਜ਼ਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਪਿੰਡ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ।
ਤਾਂ ਜੋ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਉਥੇ ਹੀ ਪਿੰਡ ਵਿੱਚ ਆਉਣ ਵਾਲੇ ਸਾਰੇ ਰਸਤਿਆਂ ਨੂੰ ਬੰਦ ਕੀਤਾ ਗਿਆ ਹੈ ਅਤੇ ਉਨ੍ਹਾਂ ਉਪਰ ਪੁਲਿਸ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਕੇਸ ਬਾਰੇ ਮੌਕੇ ’ਤੇ ਥਾਣਾ ਮੇਹਰਬਾਨ ਇੰਚਾਰਜ ਸਿਮਰਨਜੀਤ ਕੌਰ ਨੇ ਜਾਣਕਾਰੀ ਦਿੱਤੀ ਹੈ ਕਿ ਇਸ ਪਿੰਡ ਵਿਚ ਪਹਿਲਾ 5 ਮਰੀਜ਼ ਕੋਰੋਨਾ ਸੰਕਰਮਿਤ ਹੋਣ ਦੀ ਖਬਰ ਸਾਹਮਣੇ ਆਈ ਸੀ।
ਪਰ ਹੁਣ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਵਿਚ ਇਸ ਪਿੰਡ ਵਿਚ 7 ਮਰੀਜ਼ਾਂ ਦੀ ਰਿਪੋਰਟ ਹੋਰ ਪਾਜ਼ੇਟਿਵ ਪਾਈ ਗਈ ਹੈ। ਜਿਸ ਕਾਰਨ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਜਿਸ ਕਾਰਨ ਪੂਰੇ ਪਿੰਡ ਨੂੰ ਪ੍ਰਸ਼ਾਸਨ ਦੇ ਨਿਰਦੇਸ਼ਾਂ ’ਤੇ ਸੀਲ ਕਰ ਦਿੱਤਾ ਗਿਆ ਹੈ। ਤਾਂ ਜੋ ਪਿੰਡ ਦੇ ਹੋਰ ਲੋਕਾਂ ਨੂੰ ਇਸ ਕਰੋਨਾ ਦੀ ਚਪੇਟ ਵਿੱਚ ਆਉਣ ਤੋਂ ਬਚਾਇਆ ਜਾ ਸਕੇ।
Previous Postਹੁਣੇ ਹੁਣੇ CBSE ਸਕੂਲਾਂ ਵਾਲਿਆਂ ਲਈ ਆਈ ਵੱਡੀ ਖਬਰ 3 ਜੂਨ ਨੂੰ ਹੋਵੇਗਾ ਇਹ
Next Postਸਾਵਧਾਨ : 6 ਜੂਨ ਤੱਕ ਲਈ ਇੰਡੀਆ ਚ ਬੰਦ ਰਹੇਗਾ ਇਹ – ਆਈ ਤਾਜਾ ਵੱਡੀ ਖਬਰ