ਸਾਵਧਾਨ ਹੁਣੇ ਹੁਣੇ ਪੰਜਾਬ ਚ ਹਨੇਰੀ ਤੂਫ਼ਾਨ ਬਾਰੇ ਜਾਰੀ ਹੋਇਆ ਇਹ ਵੱਡਾ ਅਲੱਰਟ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਮਾਨਸੂਨ ਦੇ ਆਉਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਉਥੇ ਹੀ ਹੋਣ ਵਾਲੀ ਇਹ ਬਰਸਾਤ ਇਸ ਸਮੇਂ ਫ਼ਸਲਾਂ ਲਈ ਬਹੁਤ ਹੀ ਲਾਹੇਵੰਦ ਹੈ। ਕਿਉਂਕਿ ਗਰਮੀ ਦੇ ਵਿਚ ਪਾਣੀ ਦੀ ਕਿੱਲਤ ਹੋਣ ਕਾਰਨ ਝੋਨੇ ਦੀ ਫ਼ਸਲ ਨੂੰ ਬਹੁਤ ਜ਼ਿਆਦਾ ਨੁਕਸਾਨ ਹੋਣ ਦਾ ਖ਼ਤਰਾ ਵੀ ਹੁੰਦਾ ਹੈ। ਉੱਥੇ ਹੀ ਹੋਣ ਵਾਲੀ ਇਸ ਬਰਸਾਤ ਦੇ ਨਾਲ ਕਈ ਜਗਾ ਤੇ ਭਾਰੀ ਨੁਕਸਾਨ ਹੋਣ ਦੀਆਂ ਖ਼ਬਰਾਂ ਵੀ ਲਗਾਤਾਰ ਸਾਹਮਣੇ ਆ ਰਹੀਆਂ ਹਨ। ਜਿੱਥੇ ਹੋਣ ਵਾਲੀ ਇਹ ਬਰਸਾਤ ਕਈ ਕਾਰੋਬਾਰਾਂ ਲਈ ਲਾਹੇਬੰਦ ਹੈ, ਉੱਥੇ ਹੀ ਕਈ ਕਾਰੋਬਾਰ ਇਸ ਬਰਸਾਤ ਦੇ ਕਾਰਨ ਨੁਕਸਾਨ ਦਾ ਸਾਹਮਣਾ ਕਰ ਰਹੇ ਹਨ। ਮੌਸਮ ਵਿਭਾਗ ਵੱਲੋਂ ਵੀ ਸਮੇਂ-ਸਮੇਂ ਤੇ ਆਉਣ ਵਾਲੇ ਦਿਨਾਂ ਦੇ ਮੌਸਮ ਬਾਰੇ ਪਹਿਲਾਂ ਹੀ ਜਾਣਕਾਰੀ ਮੁਹਇਆ ਕਰਵਾ ਦਿੱਤੀ ਜਾਂਦੀ ਹੈ ਤਾਂ ਜੋ ਲੋਕ ਆਪਣੇ ਕੰਮ ਮੌਸਮ ਦੇ ਅਨੁਸਾਰ ਕਰ ਸਕਣ।

ਹੁਣ ਪੰਜਾਬ ਵਿੱਚ ਹਨੇਰੀ, ਤੂਫਾਨ ਬਾਰੇ ਮੌਸਮ ਵਿਭਾਗ ਵੱਲੋਂ ਵੱਡਾ ਅਲਰਟ ਜਾਰੀ ਕੀਤਾ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਹੁਣ ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਆਉਣ ਵਾਲੇ ਮੌਸਮ ਬਾਰੇ ਜਾਣਕਾਰੀ ਮੁਹਈਆ ਕਰਵਾਈ ਗਈ ਹੈ। ਜਿੱਥੇ ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਕਈ ਜ਼ਿਲਿਆਂ ਵਿਚ ਬਰਸਾਤ ਹੋਣ ਦੀਆਂ ਖਬਰਾਂ ਆ ਰਹੀਆਂ ਹਨ। ਜਿਸ ਨਾਲ ਇਸ ਗਰਮੀ ਦੇ ਮੌਸਮ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ।

ਮੌਸਮ ਵਿਭਾਗ ਵੱਲੋਂ 12 ਅਗਸਤ ਤੱਕ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿਚ ਤੇਜ਼ ਹਨੇਰੀ ਅਤੇ ਤੂਫਾਨ ਆਉਣ ਦਾ ਅੰਦੇਸ਼ਾ ਵੀ ਦੱਸਿਆ ਗਿਆ ਹੈ ਅਤੇ ਇਸ ਤੋਂ ਇਲਾਵਾ ਵੱਖ-ਵੱਖ ਜ਼ਿਲਿਆ ਵਿੱਚ ਹਲਕੀ ਤੇ ਦਰਮਿਆਨੀ ਬਾਰਸ਼ ਹੋ ਸਕਦੀ ਹੈ। ਮੌਸਮ ਵਿਭਾਗ ਦੇ ਅਨੁਸਾਰ ਅੰਮ੍ਰਿਤਸਰ ਵਿੱਚ 23 ਮਿਲੀਮੀਟਰ ਬਾਰਸ਼ ਰਿਕਾਰਡ ਕੀਤੀ ਗਈ ਹੈ ਜਦਕਿ ਦਿਨ ਦਾ ਤਾਪਮਾਨ 32.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।

ਸ਼ੁੱਕਰਵਾਰ ਨੂੰ ਪੰਜਾਬ ਦੇ ਕਈ ਜ਼ਿਲਿਆਂ ਵਿੱਚ ਤੇਜ਼ ਹਵਾਵਾਂ ਚਲੀਆਂ ਹਨ ਅਤੇ ਉਸ ਤੋਂ ਇਲਾਵਾ ਬਾਰਸ਼ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਜਿਸ ਕਾਰਨ ਤਾਪਮਾਨ ਵਿੱਚ ਕਾਫ਼ੀ ਗਿਰਾਵਟ ਦਰਜ ਕੀਤੀ ਗਈ ਹੈ। ਦਿਨ ਅਤੇ ਰਾਤ ਦਾ ਤਾਪਮਾਨ ਸਧਾਰਨ ਤੋਂ 2 ਤੋਂ 3 ਡਿਗਰੀ ਸੈਲਸੀਅਸ ਘੱਟ ਰਿਕਾਰਡ ਕੀਤਾ ਗਿਆ ਹੈ। ਮੌਸਮ ਵਿਭਾਗ ਅਤੇ ਖੇਤੀਬਾੜੀ ਵਿਭਾਗ ਵੱਲੋਂ ਇਹ ਬਰਸਾਤ ਫ਼ਸਲਾਂ ਲਈ ਲਾਹੇਵੰਦ ਦੱਸੀ ਗਈ ਹੈ।