ਹੁਣੇ ਆਈ ਤਾਜਾ ਵੱਡੀ ਖਬਰ
ਪੰਜਾਬ ਅੰਦਰ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਇਸ ਦੌਰਾਨ ਸ਼ਰਾਰਤੀ ਅਨਸਰ ਕਿਸੇ ਘਟਨਾ ਨੂੰ ਅੰਜ਼ਾਮ ਨਾ ਦੇ ਸਕਣ ,ਇਸ ਲਈ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਬਹੁਤ ਸਾਰੇ ਜ਼ਿਲ੍ਹਾ ਮੈਜਿਸਟ੍ਰੇਟਾਂ ਵੱਲੋਂ ਪਹਿਲਾਂ ਹੀ ਆਪਣੇ-ਆਪਣੇ ਜ਼ਿਲ੍ਹੇ ਦੀਆ ਹੱਦਾਂ ਅੰਦਰ ਬਹੁਤ ਸਾਰੇ ਨਿਯਮ ਲਾਗੂ ਕੀਤੇ ਗਏ ਹਨ ਤੇ ਹੁਕਮ ਅਨੁਸਾਰ ਹੀ ਲੋਕਾਂ ਨੂੰ ਚੱਲਣ ਦੀ ਅਪੀਲ ਕੀਤੀ ਗਈ ਹੈ,ਜਿਸ ਦੇ ਨਾਲ ਸ਼ਰਾਰਤੀ ਅਨਸਰਾਂ ਨੂੰ ਠੱਲ੍ਹ ਪਾਈ ਜਾ ਸਕਦੀ ਹੈ।
ਅੱਜ ਜ਼ਿਲ੍ਹਾ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਮੰਗਲਵਾਰ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਕਿ ਵਿਆਹ ਦੌਰਾਨ ਮੈਰਿਜ ਪੈਲਸਾਂ ਵਿੱਚ ਪਟਾਕੇ ਅਤੇ ਆਤਿਸ਼ਬਾਜ਼ੀ ਚਲਾਉਣ ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਇਸ ਤਰ੍ਹਾਂ ਹੀ ਮਾਨਸਾ ਦੇ ਵਿੱਚ ਵੀ ਜਿਲਾ ਮਜਿਸਟ੍ਰੇਟ ਮਹਿੰਦਰਪਾਲ ਨੇ ਫ਼ੌਜਦਾਰੀ ਜ਼ਾਬਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਅੰਦਰ ਪ੍ਰੈਸ਼ਰ ਹਾਰਨ, ਵੱਖ ਵੱਖ ਆਵਾਜ਼ਾਂ ਵਾਲੇ ਹਾਰਨ, ਸੈਲੰਸਰ ਕਢਵਾਏ ਵਹੀਕਲਾਂ ਦੀ ਵਰਤੋਂ , ਵਹੀਕਲ ਚਲਾਉਂਦੇ ਸਮੇਂ ਫੋਨ ਦੀ ਵਰਤੋਂ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਹੈ।
ਹੁਣ ਪੰਜਾਬ ਅੰਦਰ ਇਸ ਜ਼ਿਲੇ ਚ ਕੱਲ ਤੱਕ ਲੱਗੀ ਹੈ ਇਸ ਚੀਜ਼ ਤੇ ਪੂਰੀ ਤਰ੍ਹਾਂ ਸਖਤ ਪਾਬੰਦੀ। ਪ੍ਰਾਪਤ ਜਾਣਕਾਰੀ ਅਨੁਸਾਰ ਕੱਲ ਭਾਰਤ ਬੰਦ ਦੇ ਮੱਦੇਨਜ਼ਰ ਜ਼ਿਲ੍ਹਾ ਤਰਨਤਾਰਨ ਵਿਚ ਲਾਇਸੰਸੀ ਹਥਿਆਰ ਲਿਜਾਣ ਤੇ ਜਿਲਾ ਮਜਿਸਟ੍ਰੇਟ ਕੁਲਵੰਤ ਸਿੰਘ ਧੂਰੀ ਨੇ ਧਾਰਾ 144 ਤਹਿਤ ਪਾਬੰਦੀ ਲਾ ਦਿੱਤੀ ਹੈ ।ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਬੰਦ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਣ ਲਈ ਜਨਤਕ ਥਾਵਾਂ ਤੇ ਲਾਇਸੰਸ ਹਥਿਆਰ ਲਿਜਾਣ ਦੀ ਪਾਬੰਦੀ ਲਾਉਣੀ ਜ਼ਰੂਰੀ ਸੀ।
ਕਲ 5 ਨਵੰਬਰ ਨੂੰ ਉਹ ਕਿਸਾਨ ਜਥੇਬੰਦੀਆਂ ਵੱਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ। ਜਿਲਾ ਮਜਿਸਟ੍ਰੇਟ ਕੁਲਵੰਤ ਸਿੰਘ ਧੂਰੀ ਵੱਲੋਂ ਇਹ ਹੁਕਮ ਜ਼ਿਲ੍ਹਾ ਤਰਨਤਾਰਨ ਦੀ ਹੱਦ ਅੰਦਰ ਕਿਸਾਨ ਜਥੇਬੰਦੀਆਂ ਨੂੰ 5 ਨਵੰਬਰ ਨੂੰ ਭਾਰਤ ਬੰਦ ਦੇ ਸੱਦੇ ਦੇ ਐਲਾਨ ਦੇ ਸੰਬੰਧ ਵਿੱਚ ਜਾਰੀ ਕੀਤੇ ਗਏ ਹਨ। ਕੋਈ ਵੀ ਵਿਅਕਤੀ ਕੱਲ ਜਨਤਕ ਥਾਵਾਂ ਤੇ ਆਪਣਾ ਲਾਇਸੰਸੀ ਹਥਿਆਰ ਨਹੀਂ ਲੈ ਕੇ ਜਾ ਸਕਦਾ। ਇਹ ਪਾਬੰਦੀ ਸਿਰਫ 5 ਨਵੰਬਰ ਤਕ ਲਾਗੂ ਰਹੇਗੀ।
Previous Postਹੁਣੇ ਹੁਣੇ ਅਮਰੀਕਾ ਤੋਂ ਚੋਣ ਨਤੀਜਿਆਂ ਬਾਰੇ ਆਈ ਇਹ ਤਾਜਾ ਵੱਡੀ ਖਬਰ-ਸਾਰੇ ਹੋ ਗਏ ਹੈਰਾਨ
Next Postਅੱਜ ਬੁੱਧਵਾਰ ਪੰਜਾਬ ਚ ਆਏ ਏਨੇ ਕੋਰੋਨਾ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ