ਪਹਾੜੀ ਇਲਾਕਿਆਂ ਦੇ ਵਿੱਚ ਹੋਈ ਬਰਫਬਾਰੀ ਨੇ ਹੁਣ ਮੈਦਾਨੀ ਇਲਾਕਿਆਂ ਦੇ ਵਿੱਚ ਆਪਣੀ ਰੰਗ ਵਿਖਾਉਣੇ ਸ਼ੁਰੂ ਕਰ ਦਿੱਤੇ ਹਨ । ਨਤੀਜੇ ਵਜੋਂ ਪੰਜਾਬ ਅੰਦਰ ਠੰਡ ਲਗਾਤਾਰ ਵੱਧ ਰਹੀ ਹੈ। ਜਿਸ ਕਾਰਨ ਪੰਜਾਬੀਆਂ ਨੂੰ ਖਾਸੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਮੌਸਮ ਵਿਭਾਗ ਵੱਲੋਂ ਵੀ ਪੰਜਾਬ ਦੇ ਮੌਸਮ ਨੂੰ ਲੈ ਕੇ ਲਗਾਤਾਰ ਅਲਰਟ ਜਾਰੀ ਕੀਤਾ ਜਾ ਰਿਹਾ ਹੈ। ਇਸੇ ਵਿਚਾਲੇ ਹੁਣ ਮੌਸਮ ਵਿਭਾਗ ਦੇ ਵੱਲੋਂ ਪੰਜਾਬ ਦੇ ਕਈ ਜਿਲ੍ਹਿਆਂ ਦੇ ਵਿੱਚ ਸੀਤ ਲਹਿਰ ਨੂੰ ਲੈ ਕੇ ਅਲਰਟ ਜਾਰੀ ਕਰ ਦਿੱਤਾ ਗਿਆ । ਜਿਸ ਦੌਰਾਨ ਵਿਜੀਬਿਲਿਟੀ ਜ਼ੀਰੋ ਰਹਿਣ ਦੀ ਗੱਲ ਆਖੀ ਜਾ ਰਹੀ ਹੈ । ਦਰਅਸਲ ਪੰਜਾਬ ਦੇ ਆਲੇ-ਦੁਆਲੇ ਚੱਕਰਵਾਤੀ ਤੂਫਾਨ ਦੇ ਚਲਦੇ ਸੂਬੇ ‘ਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਅੱਜ ਆਰੇਂਜ ਅਲਰਟ ਜਾਰੀ ਕੀਤਾ ਗਿਆ । ਇਸ ਦੌਰਾਨ ਧੁੰਦ ਹੋਰ ਸੰਘਣੀ ਹੋ ਸਕਦੀ ਹੈ, ਜਿਸ ਕਾਰਨ ਵਿਜ਼ੀਬਿਲਟੀ ਜ਼ੀਰੋ ਤੱਕ ਪਹੁੰਚ ਸਕਦੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਦੇ ਵੱਲੋਂ ਵਾਹਣ ਹੌਲੀ ਚਲਾਉਣ ਦੇ ਲਈ ਵੀ ਆਖਿਆ ਗਿਆ ਹੈ ਤਾਂ , ਜੋ ਕਿਸੇ ਪ੍ਰਕਾਰ ਦਾ ਕੋਈ ਹਾਦਸਾ ਨਾ ਵਾਪਰ ਸਕੇ । ਉਧਰ ਪਹਾੜਾਂ ‘ਤੇ ਬਰਫ਼ਬਾਰੀ ਜਾਰੀ ਹੈ, ਜਿਸ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਵੀ ਠੰਡ ਦਾ ਅਸਰ ਦੇਖਣ ਨੂੰ ਮਿਲੇਗਾ ਅਤੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ। ਪੰਜਾਬ ਅੰਦਰ ਬਦਲ ਰਹੇ ਮੌਸਮ ਕਾਰਨ ਮੌਸਮ ਵਿਗਿਆਨ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਧੁੰਦ ਅਤੇ ਸੀਤ ਲਹਿਰ ਦਾ ਪ੍ਰਭਾਵ 3 ਜਨਵਰੀ ਤੱਕ ਜਾਰੀ ਰਹਿ ਸਕਦਾ ਹੈ। ਜਿੱਥੇ ਮੌਸਮ ਵਿਭਾਗ ਦੇ ਵੱਲੋਂ ਪੰਜਾਬ ਦੇ ਕਈ ਜਿਲਿਆਂ ਦੇ ਵਿੱਚ ਜਿੱਥੇ ਔਰੇਂਜ ਅਲਰਟ ਜਾਰੀ ਕੀਤਾ ਹੈ, ਉੱਥੇ ਹੀ ਚੰਡੀਗੜ੍ਹ ਦੇ ਵਿੱਚ ਧੁੰਦ ਕਾਰਨ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਦੂਜੇ ਪਾਸੇ ਦੱਸ ਦਈਏ ਕਿ ਪੰਜਾਬ ਦੇ ਜਿਹੜੇ ਜਲਿਆਂ ਦੇ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ ਉਹਨਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ ਅਤੇ ਮਾਨਸਾ ਸ਼ਾਮਿਲ ਹੈ । ਜਿੱਥੇ ਆਉਣ ਵਾਲੇ ਦਿਨਾਂ ਦੇ ਵਿੱਚ ਧੁੰਦ ਦਾ ਕਹਿਰ ਵੇਖਣ ਨੂੰ ਮਿਲੇਗਾ । ਹਾਲਾਂਕਿ ਮੌਸਮ ਵਿਭਾਗ ਦੇ ਵੱਲੋਂ ਖਦਸ਼ਾ ਇਹ ਵੀ ਪ੍ਰਗਟ ਕੀਤਾ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਪੰਜਾਬ ਦੇ ਕਈ ਜਿਲਿਆਂ ਦੇ ਵਿੱਚ ਮੀਹ ਪੈ ਸਕਦਾ ਹੈ ਤੇ ਮੀਂਹ ਕਾਰਨ ਕੜਾਕੇ ਦੀ ਠੰਡ ਵੀ ਪਵੇਗੀ।