ਆਈ ਤਾਜ਼ਾ ਵੱਡੀ ਖਬਰ
ਬੇਸ਼ਕ ਸਰਕਾਰ ਵੱਲੋਂ ਔਰਤਾਂ ਅਤੇ ਲੜਕੀਆਂ ਦੇ ਹੱਕਾਂ ਲਈ ਬਹੁਤ ਸਾਰੇ ਐਲਾਨ ਕੀਤੇ ਜਾਂਦੇ ਹਨ ਅਤੇ ਉਨ੍ਹਾਂ ਦੀ ਜ਼ਿੰਦਗੀ ਨੂੰ ਸੁਰੱਖਿਅਤ ਕਰਨ ਲਈ ਬਹੁਤ ਸਾਰੀਆ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ। ਦੇਸ਼ ਵਿੱਚ ਜਿੱਥੇ ਬਹੁਤ ਸਾਰੇ ਪਰਿਵਾਰਾਂ ਵੱਲੋਂ ਆਪਣੀਆਂ ਮਾਸੂਮ ਲੜਕੀਆਂ ਦੇ ਬਾਲ ਵਿਆਹ ਕਰ ਦਿੱਤੇ ਜਾਂਦੇ ਹਨ ਜਿਸ ਦਾ ਖ਼ਮਿਆਜ਼ਾ ਉਹਨਾਂ ਨੂੰ ਪੂਰੀ ਜ਼ਿੰਦਗੀ ਭੁਗਤਣਾ ਪੈਂਦਾ ਹੈ। ਜਿੱਥੇ ਉਹ ਮਾਨਸਿਕ ਪ੍ਰੇਸ਼ਾਨੀਆਂ ਦੇ ਨਾਲ-ਨਾਲ ਕਈ ਸਰੀਰਕ ਬਿਮਾਰੀਆਂ ਦੀ ਚਪੇਟ ਵਿੱਚ ਵੀ ਆ ਜਾਂਦੀਆਂ ਹਨ। ਜਿਸ ਦਾ ਇੱਕ ਹੀ ਕਾਰਨ ਹੁੰਦਾ ਹੈ ਉਨ੍ਹਾਂ ਦਾ ਬਾਲ ਵਿਆਹ। ਅਜਿਹੇ ਅਪਰਾਧਾਂ ਨੂੰ ਰੋਕਣ ਵਾਸਤੇ ਹੀ ਸਰਕਾਰ ਵੱਲੋਂ ਬਹੁਤ ਸਾਰੇ ਸਖ਼ਤ ਕਾਨੂੰਨ ਵੀ ਬਣਾਏ ਜਾਂਦੇ ਹਨ ਤਾਂ ਜੋ ਅਜਿਹੇ ਮਾਮਲੇ ਸਾਹਮਣੇ ਨਾ ਆ ਸਕਣ।
ਹੁਣ ਵਿਆਹ ਕਰਨ ਲਈ ਸਰਕਾਰ ਵੱਲੋਂ ਇਹ ਐਲਾਨ ਕਰ ਦਿੱਤਾ ਗਿਆ ਹੈ ਏਦਾਂ ਕਰਨ ਤੇ ਹੋਵੇਗੀ ਹੁਣ ਹੋਵੇਂਗੀ ਜੇਲ੍ਹ। ਪ੍ਰਾਪਤ ਜਾਣਕਾਰੀ ਅਨੁਸਾਰ ਦੇਸ਼ ਅੰਦਰ ਜਿੱਥੇ ਲੜਕੀਆਂ ਦੀ ਉਮਰ 18 ਸਾਲ , ਅਤੇ ਲੜਕੇ ਦੀ ਉਮਰ 21 ਸਾਲ ਨਿਰਧਾਰਿਤ ਕੀਤੀ ਗਈ ਸੀ ਅਤੇ ਜਿਸ ਨੂੰ ਕਨੂੰਨ ਵਿੱਚ ਮਾਨਤਾ ਦਿੱਤੀ ਗਈ ਸੀ। ਉਥੇ ਹੀ ਹੁਣ ਸਰਕਾਰ ਵੱਲੋਂ ਲੜਕੀਆਂ ਨੂੰ ਦਰਪੇਸ਼ ਆ ਰਹੀਆਂ ਚੁਣੌਤੀਆਂ ਨੂੰ ਦੇਖਦੇ ਹੋਏ ਇਸ ਉਮਰ ਹੱਦ ਵਿਚ ਵਾਧਾ ਕਰ ਦਿੱਤਾ ਗਿਆ ਹੈ। ਜਿੱਥੇ ਹੁਣ ਕਾਨੂੰਨੀ ਰੂਪ ਨਾਲ 21 ਸਾਲ ਦੀ ਉਮਰ ਹੋ ਜਾਣ ਤੇ ਲੜਕੀ ਦਾ ਵਿਆਹ ਕੀਤਾ ਜਾਵੇਗਾ।
ਲੜਕੀਆਂ ਦੀ ਉਮਰ 18 ਤੋਂ 21 ਸਾਲ ਵਧਾਕੇ ਕਰਨ ਦੇ ਇਸ ਪ੍ਰਸਤਾਵ ਨੂੰ ਕੇਂਦਰੀ ਮੰਤਰੀ ਮੰਡਲ ਵੱਲੋਂ ਮਨਜ਼ੂਰੀ ਦਿੱਤੀ ਗਈ ਹੈ। ਉਥੇ ਹੀ ਦੇਸ਼ ਅੰਦਰ ਹੋਣ ਵਾਲੇ ਹਿੰਦੂ ਵਿਆਹ ਕਾਨੂੰਨ ,ਵਿਸ਼ੇਸ਼ ਵਿਆਹ ਕਾਨੂੰਨ ਅਤੇ ਬਾਲ ਵਿਆਹ ਰੋਕੂ ਕਾਨੂੰਨ ਵਿੱਚ ਸੋਧਾਂ ਕੀਤੀਆਂ ਜਾ ਰਹੀਆਂ ਹਨ । ਘੱਟ ਉਮਰ ਵਿੱਚ ਕੁੜੀਆਂ ਤਾਂ ਕੀਤਾ ਗਿਆ ਵਿਆਹ ਉਹਨਾਂ ਦੀ ਜ਼ਿੰਦਗੀ ਵਿਚ ਕਈ ਮੁਸੀਬਤਾਂ ਲੈ ਕੇ ਆਉਂਦਾ ਹੈ ਅਤੇ 21 ਸਾਲ ਤੋਂ ਬਾਅਦ ਹੋਣ ਵਾਲਾ ਵਿਆਹ ਔਰਤਾਂ ਵਿੱਚ ਸਮਾਜ ਅਤੇ ਆਰਥਿਕ ਅਤੇ ਸਕਾਰਾਤਮਕ ਪ੍ਰਭਾਵ ਨੂੰ ਉਜਾਗਰ ਕਰਦਾ ਹੈ। ਲੜਕੀ ਦੀ ਪਹਿਲੇ ਬੱਚੇ ਨੂੰ ਜਨਮ ਦੇਣ ਦੀ ਸਹੀ ਉਮਰ 21 ਸਾਲ ਹੋਣੀ ਚਾਹੀਦੀ ਹੈ।
ਲੜਕੀਆਂ ਦੀ ਉਮਰ ਹੱਦ ਵਿਚ ਤਬਦੀਲੀ ਦੀ ਨੀਤੀ ਆਯੋਗ ਵਿੱਚ ਜਯਾ ਜੇਤਲੀ ਦੀ ਅਗਵਾਈ ਵਾਲੀ ਟਾਸਕ ਫੋਰਸ ਵੱਲੋਂ ਇਹ ਸਿਫ਼ਾਰਸ਼ ਕੀਤੀ ਗਈ ਸੀ। ਬੁੱਧਵਾਰ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਹੈ ਅਤੇ ਕਈ ਕਾਨੂੰਨਾਂ ਵਿੱਚ ਸੋਧ ਕੀਤੀ ਗਈ।
Previous Postਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਜਾਣ ਵਾਲੀ ਸੰਗਤ ਲਈ ਆਈ ਵੱਡੀ ਖਬਰ – ਹੋ ਗਿਆ ਇਹ ਸਰਕਾਰੀ ਹੁਕਮ
Next Postਅੰਮ੍ਰਿਤਸਰ ਏਅਰਪੋਰਟ ਤੋਂ ਯਾਤਰਾ ਕਰਨ ਵਾਲੇ ਯਾਤਰੀਆਂ ਲਈ ਆਈ ਮਾੜੀ ਖਬਰ