ਸਾਵਧਾਨ ਹੋ ਜਾਣ ਪਸ਼ੂ ਡੰਗਰ ਰੱਖਣ ਵਾਲੇ – ਪੰਜਾਬ ਚ ਇਥੋਂ ਆਈ ਇਹ ਮਾੜੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਕਈ ਤਰ੍ਹਾਂ ਦੇ ਇੰਤਜ਼ਾਮ ਕੀਤੇ ਜਾ ਰਹੇ ਹਨ ਅਤੇ ਲੋਕਾਂ ਦੀ ਸੁਰੱਖਿਆ ਨੂੰ ਬਣਾ ਕੇ ਰੱਖਣ ਵਾਸਤੇ ਸਖਤ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਹਨ। ਜਿਸ ਸਦਕਾ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਨੂੰ ਬਹਾਲ ਰੱਖਿਆ ਜਾ ਸਕੇ। ਕਰੋਨਾ ਕੇਸਾਂ ਵਿਚ ਕਮੀ ਆਉਣ ਤੋਂ ਬਾਅਦ ਸੂਬੇ ਅੰਦਰ ਲੁੱਟ-ਖੋਹ ਅਤੇ ਚੋਰੀ ਦੀਆਂ ਘਟਨਾਵਾਂ ਵਿੱਚ ਆਏ ਦਿਨ ਵਾਧਾ ਦਰਜ ਕੀਤਾ ਗਿਆ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋ ਜਿੱਥੇ ਸਾਰੇ ਜਿਲ੍ਹਿਆਂ ਦੇ ਅਧਿਕਾਰੀਆਂ ਨੂੰ ਸਥਿਤੀ ਦੇ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਉੱਥੇ ਹੀ ਬਹੁਤ ਸਾਰੇ ਜ਼ਿਲਾ ਅਧਿਕਾਰੀਆਂ ਵੱਲੋਂ ਕਈ ਪਿੰਡਾਂ ਅੰਦਰ ਠੀਕਰੀ ਪਹਿਰਾ ਲਗਾਏ ਜਾਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ।

ਹੁਣ ਪੰਜਾਬ ਵਿੱਚ ਇੱਥੋਂ ਪਸ਼ੂਆਂ ਬਾਰੇ ਇਹ ਮਾੜੀ ਖਬਰ ਸਾਹਮਣੇ ਆਈ ਹੈ। ਚੋਰੀ ਦੀਆਂ ਘਟਨਾਵਾਂ ਵਿੱਚ ਉਸ ਸਮੇਂ ਵਾਧਾ ਹੋ ਗਿਆ ਜਦੋਂ ਚੋਰ ਗਿਰੋਹ ਵੱਲੋਂ ਥਾਣਾ ਢਿੱਲਵਾਂ ਦੇ ਅਧੀਨ ਆਉਣ ਵਾਲੇ ਪਿੰਡ ਮਿਰਜ਼ਾਪੁਰ ਤੋਂ 8 ਪਸ਼ੂਆਂ ਦੇ ਚੋਰੀ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ। ਪੀੜਤ ਪਰਿਵਾਰ ਵੱਲੋਂ ਪਸ਼ੂਆਂ ਦਾ ਪਾਲਣ-ਪੋਸ਼ਣ ਕਰਕੇ ਅਤੇ ਦੁਧ ਦਾ ਵਪਾਰ ਕਰਕੇ ਆਪਣੇ ਘਰ ਦਾ ਗੁਜ਼ਾਰਾ ਕੀਤਾ ਜਾਂਦਾ ਸੀ। ਉਥੇ ਹੀ ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਕਿਸਾਨ ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਕਰੀਬ 10 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ ਜਿੱਥੇ ਉਨ੍ਹਾਂ ਦੇ ਸੱਤ ਦੁਧਾਰੂ ਮੱਝਾਂ ਅਤੇ ਇਕ ਝੋਟਾ ਚੋਰੀ ਕਰ ਲਿਆ ਗਿਆ ਹੈ।

ਇਸ ਘਟਨਾ ਨੇ ਪੀੜਤ ਪਰਿਵਾਰ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ ਉਥੇ ਹੀ ਇਸ ਪਰਿਵਾਰ ਦੇ 15-16 ਪਸ਼ੂ ਕੁਦਰਤੀ ਮਾਰ ਕਾਰਨ ਕੁਝ ਸਮਾਂ ਪਹਿਲਾਂ ਮਰ ਗਏ ਸਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਸਾਨ ਮਨਜੀਤ ਸਿੰਘ ਨੇ ਦੱਸਿਆ ਹੈ ਕਿ ਰਾਤ ਉਹ ਆਪਣੀ ਹਵੇਲੀ ਵਿੱਚ ਬੱਝੇ ਪਸ਼ੂਆਂ ਦੀ ਦੇਖਭਾਲ ਕਰ ਕੇ ਆਪਣੇ ਘਰ ਚਲਾ ਗਿਆ ਸੀ। ਜਦ ਤੜਕੇ 4 ਵਜੇ ਦੇ ਕਰੀਬ ਉਹ ਆਪਣੀ ਹਵੇਲੀ ਵਿੱਚ ਝਾਤੀ ਮਾਰਨ ਲਈ ਆਇਆ ਤਾਂ 7 ਮੱਝਾਂ ਅਤੇ ਇੱਕ ਝੋਟਾ ਗ਼ਾਇਬ ਸੀ।

ਇਸ ਪਰਿਵਾਰ ਵੱਲੋਂ ਰੋਜ਼ਾਨਾ ਹੀ 40 ਤੋਂ 45 ਕਿੱਲੋ ਦੁੱਧ ਮੱਝਾਂ ਤੋਂ ਪ੍ਰਾਪਤ ਕੀਤਾ ਜਾਂਦਾ ਸੀ ਜਿਸ ਨਾਲ ਪਰਿਵਾਰ ਦਾ ਗੁਜ਼ਾਰਾ ਹੁੰਦਾ ਸੀ। ਜਿਸ ਨੂੰ ਪਰਿਵਾਰ ਵੱਲੋਂ ਅੱਗੇ ਵੇਚ ਦਿਤਾ ਜਾਂਦਾ ਸੀ। ਇਸ ਪਰਿਵਾਰ ਵੱਲੋਂ ਭਾਰੀ ਮਿਹਨਤ ਤੋਂ ਬਾਅਦ ਕੁਝ ਕੰਮ ਰਾਸ ਆਇਆ ਸੀ ਪਰ ਇਹ ਘਟਨਾ ਵਾਪਰ ਗਈ ਹੈ। ਪੀੜਤ ਪਰਿਵਾਰ ਵੱਲੋਂ ਸਰਕਾਰ ਤੋਂ ਹੋਏ ਇਸ ਨੁਕਸਾਨ ਦੀ ਭਰਪਾਈ ਦੀ ਮੰਗ ਕੀਤੀ ਗਈ ਹੈ। ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।