ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਜਥੇ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਸਨ ਉਥੇ ਹੀ ਇਹਨਾਂ ਵਿਧਾਨਸਭਾ ਚੋਣਾਂ ਨੂੰ ਲੈ ਕੇ ਕਿਸੇ ਸਿਆਸੀ ਪਾਰਟੀਆਂ ਵੱਲੋਂ ਵੱਖ-ਵੱਖ ਸੰਸਥਾਵਾਂ ਵਿੱਚ ਪਹੁੰਚ ਕਰਕੇ ਉਥੋਂ ਦੇ ਮੁਖੀਆਂ ਨਾਲ ਗੱਲ ਬਾਤ ਕੀਤੀ ਗਈ ਹੈ ਉਨ੍ਹਾਂ ਦੀਆਂ ਪਾਰਟੀਆਂ ਨੂੰ ਇਨ੍ਹਾਂ ਸੰਸਥਾਵਾਂ ਦਾ ਸਮਰਥਨ ਹਾਸਲ ਹੋ ਸਕੇ। ਜਿੱਥੇ ਬਹੁਤ ਸਾਰੀਆਂ ਸੰਸਥਾਵਾਂ ਲੋਕਾਂ ਦੀ ਭਲਾਈ ਵਾਸਤੇ ਕੀਤੇ ਜਾਂਦੇ ਕਾਰਜਾਂ ਵਾਸਤੇ ਚਰਚਾ ਵਿੱਚ ਬਣੀਆਂ ਰਹਿੰਦੀਆਂ ਹਨ। ਉਥੇ ਕੁਝ ਸੰਸਥਾਵਾਂ ਦੇ ਮੁਖੀ ਵੱਖ ਵੱਖ ਵਿਵਾਦਾਂ ਦੇ ਵਿਚ ਫਸੇ ਹੋਣ ਕਾਰਨ ਵੀ ਅਜਿਹੀਆਂ ਸੰਸਥਾਵਾਂ ਚਰਚਾ ਵਿਚ ਆ ਜਾਂਦੀਆਂ ਹਨ। ਹੁਣ 21 ਦਿਨਾਂ ਲਈ ਜੇਲ ਤੋਂ ਬਾਹਰ ਆਏ ਰਾਮ ਰਹੀਮ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਵੱਖ ਵੱਖ ਮਾਮਲਿਆਂ ਦੇ ਦੋਸ਼ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਸਨ।
ਬੀਤੇ ਦਿਨੀਂ ਜਿੱਥੇ ਉਨ੍ਹਾਂ ਨੂੰ 21 ਦਿਨਾਂ ਦੀ ਪੈਰੋਲ ਤੇ ਜੇਲ ਤੋਂ ਬਾਹਰ ਭੇਜਿਆ ਗਿਆ ਸੀ ਅਤੇ ਉਨ੍ਹਾਂ ਦੇ ਜੇਲ ਤੋਂ ਬਾਹਰ ਆਉਣ ਨੂੰ ਸਿਆਸਤ ਨਾਲ ਜੋੜ ਕੇ ਵੀ ਵੇਖਿਆ ਜਾ ਰਿਹਾ ਸੀ ਕਿਉਂਕਿ ਉਨ੍ਹਾਂ ਦੇ ਜੇਲ ਤੋਂ ਬਾਹਰ ਆਉਣ ਦੇ ਨਾਲ ਹੀ ਅਤੇ ਉਤਰ ਪ੍ਰਦੇਸ਼ ਦੀਆਂ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਉਪਰ ਇਸ ਦਾ ਅਸਰ ਹੋ ਸਕਦਾ ਸੀ। ਜਿੱਥੇ ਗੁਰਮੀਤ ਰਾਮ ਰਹੀਮ ਨੂੰ 20 ਸਾਲ ਦੀ ਸਜ਼ਾ ਹੋਈ ਹੈ।
ਉੱਥੇ ਇੱਕ ਉਨ੍ਹਾਂ ਨੂੰ ਡੇਰੇ ਵਿਚ ਰੱਖਿਆ ਗਿਆ ਹੈ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਵਧੇਰੇ ਵਧਾਇਆ ਗਿਆ ਹੈ। ਪਰ ਹੁਣ ਉਨ੍ਹਾਂ ਦੀ ਜਾਨ ਨੂੰ ਖਾਲਿਸਤਾਨ ਸਮਰਥਕਾਂ ਤੋਂ ਖਤਰਾ ਹੋਣ ਦੀ ਗੱਲ ਸਾਹਮਣੇ ਆਈ ਹੈ ਜਿਸ ਕਾਰਣ ਗੁਰਮੀਤ ਰਾਮ ਰਹੀਮ ਦੀ ਸਕਿਓਰਟੀ ਨੂੰ ਜੈੱਡ ਪਲੱਸ ਸਿਕਉਰਟੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।
ਜਿੱਥੇ ਉਹ ਇਸ ਸਮੇਂ ਗੁਰੂ ਗ੍ਰਾਮ ਵਿੱਚ ਆਪਣੇ ਆਸ਼ਰਮ ਵਿਚ ਰਹਿ ਰਹੇ ਹਨ। ਗੁਰਮੀਤ ਰਾਮ ਰਹੀਮ ਨੂੰ ਜਿੱਥੇ ਇੱਕੀ ਦਿਨ ਦੀ ਪੈਰੋਲ ਤੇ 7 ਫਰਵਰੀ ਨੂੰ ਜੇਲ ਤੋਂ ਬਾਹਰ ਭੇਜਿਆ ਗਿਆ ਸੀ,ਜਿੱਥੇ ਹਰਿਆਣਾ ਸਰਕਾਰ ਵੱਲੋਂ ਪਿਛਲੇ 5 ਸਾਲਾਂ ਤੋਂ ਜੇਲ ਵਿਚ ਸਮਾਂ ਬਿਤਾ ਰਹੇ ਗੁਰਮੀਤ ਰਾਮ ਰਹੀਮ ਦੇ ਵਿਵਹਾਰ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਪੈਰੋਲ ਦਿੱਤੀ ਗਈ ਸੀ ਅਤੇ ਆਖਿਆ ਗਿਆ ਹੈ ਕਿ ਪੈਰੋਲ ਲੈਣ ਦਾ ਹੱਕ ਬਣਦਾ ਸੀ ਇਸ ਲਈ ਪੈਰੋਲ ਦਿੱਤੀ ਗਈ ਹੈ। ਜਿਸ ਦਾ ਜ਼ਿਕਰ ਪੰਜਾਬ ਹਰਿਆਣਾ ਹਾਈਕੋਰਟ ਨੂੰ ਦਿੱਤੇ ਗਏ ਜਵਾਬ ਵਿੱਚ ਹਰਿਆਣਾ ਸਰਕਾਰ ਵੱਲੋਂ ਕੀਤਾ ਗਿਆ ਹੈ।
Previous Postਇੰਡੀਆ ਚ ਆਇਆ ਏਥੇ ਵੱਡਾ ਭੂਚਾਲ ਕੰਬੀ ਧਰਤੀ ਪਈਆਂ ਭਾਜੜਾਂ
Next Postਨੌਕਰ ਅਤੇ ਕੁੱਤਿਆਂ ਨੂੰ ਬੇਹੋਸ਼ ਕਰਕੇ ਇਥੇ ਇਕੋ ਘਰ ਚੋ 1 ਕਰੋੜ 38 ਲੱਖ ਦੀ ਕੀਤੀ ਗਈ ਇਸ ਤਰਾਂ ਚੋਰੀ