ਸਿੱਖ ਭਾਈਚਾਰੇ ਲਈ ਆ ਗਈ ਇਹ ਵੱਡੀ ਖਬਰ – ਛਾਈ ਖੁਸ਼ੀ ਦੀ ਲਹਿਰ

ਆਈ ਤਾਜਾ ਵੱਡੀ ਖਬਰ 

ਵੱਖ ਵੱਖ ਦੇਸ਼ਾਂ ਵਿੱਚ ਜਿੱਥੇ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ ਉਥੇ ਹੀ ਹਵਾਈ ਅੱਡਿਆਂ ਉਪਰ ਵੀ ਆਉਣ-ਜਾਣ ਵਾਲੇ ਯਾਤਰੀਆਂ ਨੂੰ ਲੈ ਕੇ ਹੋਰ ਵੀ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆ ਜਾਦੀਆ ਹਨ,ਜਿੱਥੇ ਕਈ ਪਾਬੰਦੀਆਂ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਲਾਗੂ ਕੀਤੀਆ ਜਾਂਦੀਆਂ ਹਨ ਪਰ ਇਨ੍ਹਾਂ ਪਾਬੰਦੀਆਂ ਦੇ ਲਾਗੂ ਹੋਣ ਨਾਲ ਬਹੁਤ ਸਾਰੇ ਧਰਮਾਂ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਜਿਸ ਤੋਂ ਬਾਅਦ ਉਨ੍ਹਾਂ ਲੋਕਾਂ ਵਿੱਚ ਰੋਸ ਪੈਦਾ ਹੋ ਜਾਂਦਾ ਹੈ ਅਤੇ ਸਰਕਾਰ ਵੱਲੋਂ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਬਹੁਤ ਸਾਰੇ ਕਦਮ ਚੁੱਕੇ ਜਾਂਦੇ ਹਨ।

ਦੇਸ਼ਾਂ ਵਿਦੇਸ਼ਾਂ ਵਿਚ ਜਿੱਥੇ ਪੰਜਾਬੀ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਦਾ ਪੂਰਾ ਆਦਰ ਸਤਿਕਾਰ ਕੀਤਾ ਜਾਂਦਾ ਹੈ। ਉੱਥੇ ਹੀ ਭਾਰਤ ਵਿੱਚ ਵੀ ਹਵਾਈ ਅੱਡਿਆਂ ਉਪਰ ਪੰਜਾਬੀਆਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ। ਹੁਣ ਸਿੱਖ ਭਾਈਚਾਰੇ ਲਈ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਖ਼ੁਸ਼ੀ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਸਿੱਖ ਭਾਈਚਾਰੇ ਨੂੰ ਇਕ ਵੱਡੀ ਰਾਹਤ ਦਿੱਤੀ ਗਈ ਹੈ , ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਭਾਜਪਾ ਨੇਤਾ ਮਨਜਿੰਦਰ ਸਿੰਘ ਸਿਰਸਾ ਵੱਲੋਂ ਟਵੀਟ ਕਰਕੇ ਦੱਸਿਆ ਗਿਆ ਹੈ, ਜਿੱਥੇ ਹਵਾਈ ਅੱਡੇ ਉੱਪਰ ਸਿੱਖ ਭਾਈਚਾਰੇ ਨੂੰ ਕਿਰਪਾਨ ਲਿਜਾਣ ਉਪਰ ਪਾਬੰਦੀ ਲਾਗੂ ਕੀਤੀ ਗਈ ਸੀ।

ਉੱਥੇ ਹੀ ਹੁਣ ਕੇਂਦਰ ਸਰਕਾਰ ਵੱਲੋਂ ਹਵਾਈ ਅੱਡੇ ਉੱਪਰ ਲਾਗੂ ਕੀਤੀ ਗਈ ਪਾਬੰਦੀ ਨੂੰ ਖਤਮ ਕਰ ਦਿੱਤਾ ਗਿਆ ਹੈ। ਜਿਸ ਵਾਸਤੇ ਜੋਤੀਰਾਦਿੱਤਿਆ ਸਿੰਧੀਆ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਿਰਸਾ ਵੱਲੋਂ ਇਸ ਮਾਮਲੇ ਵਿੱਚ ਕਾਰਵਾਈ ਕਰਨ ਵਾਸਤੇ ਧੰਨਵਾਦ ਵੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਹਵਾਈ ਅੱਡੇ ਉੱਪਰ ਡਿਊਟੀ ਕਰਨ ਵਾਲੇ ਸਿੱਖ ਕਰਮੀ ਅਤੇ ਆਉਣ ਵਾਲੇ ਯਾਤਰੀ 9 ਇੰਚ ਤੱਕ ਦੀ ਕਿਰਪਾਨ ਪਹਿਨ ਸਕਦੇ ਹਨ।

ਜਿਸ ਵਿੱਚ 6 ਇੰਚ ਦੇ ਬਲੇਡ ਨੂੰ ਲਿਜਾਣ ਦੀ ਮਾਨਤਾ ਦਿੱਤੀ ਗਈ ਹੈ। ਜਿੱਥੇ ਪਹਿਲਾਂ ਕੇਂਦਰੀ ਨਾਗਰਿਕ ਹਵਾਬਾਜ਼ੀ ਮੰਤਰਾਲੇ ਵੱਲੋਂ ਡਿਊਟੀ ਤੇ ਆਉਣ ਵਾਲੇ ਸਿੱਖ ਕਰਮੀਆਂ ਨੂੰ ਕਿਰਪਾਨ ਪਹਿਨਣ ਤੇ ਰੋਕ ਲਗਾਉਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਜਿਸ ਤੋਂ ਬਾਅਦ ਇਸ ਨੂੰ ਵਾਪਸ ਲੈਣ ਵਾਸਤੇ 4 ਮਾਰਚ 2022 ਨੂੰ ਅਪੀਲ ਕੀਤੀ ਗਈ ਸੀ। ਜਿਸ ਵਾਸਤੇ ਲਿਖੀ ਗਈ ਚਿੱਠੀ ਤੋਂ ਬਾਅਦ ਹੁਣ ਇਸ ਪਾਬੰਦੀ ਨੂੰ ਹਟਾ ਦਿੱਤਾ ਗਿਆ ਹੈ।