ਸਿੱਧੂ ਮੂਸੇਵਾਲਾ ਕਤਲਕਾਂਡ ਚ ਹੋਇਆ ਵੱਡਾ ਖੁਲਾਸਾ ਵਿਧਾਨ ਸਭਾ ਚੋਣਾਂ ਦੌਰਾਨ ਹੀ ਮਾਰਨ ਦੀ ਸੀ ਯੋਜਨਾ

ਆਈ ਤਾਜ਼ਾ ਵੱਡੀ ਖਬਰ

ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਆਏ ਦਿਨ ਜਿਥੇ ਜਾਂਚ ਕੀਤੀ ਜਾ ਰਹੀ ਹੈ, ਉਥੇ ਹੀ ਨਵੇਂ ਨਵੇਂ ਖੁਲਾਸੇ ਵੀ ਹੋ ਰਹੇ ਨੇ। ਪਰ ਹੁਣ ਇਕ ਹੋਰ ਵੱਡਾ ਖੁਲਾਸਾ ਹੋਇਆ, ਜੋ ਹੈਰਾਨ ਕਰ ਦੇਣ ਵਾਲਾ ਜ਼ਰੂਰ ਹੈ। ਦਰਅਸਲ ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਵਿਚ ਵਿਧਾਨ ਸਭਾ ਚੋਣਾਂ ਦੌਰਾਨ ਹੀ ਮੁਲਜ਼ਮਾਂ ਨੇ ਸਿੱਧੂ ਮੂਸੇਵਾਲਾ ਦੀ ਰੇਕੀ ਕੀਤੀ ਸੀ। ਚਾਰ ਵਿਅਕਤੀ ਉਸ ਸਮੇਂ ਮਾਨਸਾ ਦੇ ਪਿੰਡ ਰੱਲਾ ‘ਚ ਰੁਕੇ ਸਨ। ਉਸੇ ਦੌਰਾਨ ਉਨ੍ਹਾਂ ਨੂੰ ਠਹਿਰਣ ਲਈ ਜਗ੍ਹਾ ਗੈਂਗਸਟਰ ਮਨਮੋਹਨ ਸਿੰਘ ਮੋਹਣਾ ਨੇ ਦਿੱਤੀ ਸੀ, ਪਰ ਹੁਣ ਪੁਲਿਸ ਨੇ ਗੈਂਗਸਟਰ ਮਨਮੋਹਨ ਸਿੰਘ ਮੋਹਣਾ ਨੂੰ ਪ੍ਰੋ਼ਡਕਸ਼ਨ ਵਾਰੰਟ ’ਤੇ ਮੋਹਾਲੀ ਲਿਆਂਦਾ ਹੈ।

ਇਹ ਵੀ ਦੱਸਿਆ ਜਾ ਰਿਹਾ ਹੈ ਕਿ ਜਨਵਰੀ-ਫਰਵਰੀ ਮਹੀਨਿਆਂ ਵਿਚ ਮੋਹਣਾ ਨੇ ਵਿਧਾਨ ਸਭਾ ਚੋਣਾਂ ਦੌਰਾਨ ਸਿੱਧੂ ਮੂਸੇਵਾਲਾ ਦੀ ਰੇਕੀ ਕਰਵਾਈ ਸੀ। ਇਹਨਾਂ ਵਿਧਾਨ ਸਭਾ ਚੋਣਾਂ ਦੌਰਾਨ ਹੀ ਸਿੱਧੂ ਮੂਸੇਵਾਲਾ ਦੇ ਕਤਲ ਦੀ ਯੋਜਨਾ ਬਣਾਈ ਗਈ ਸੀ ਪਰ ਉਸ ਸਮੇਂ ਸਿੱਧੂ ਨਾਲ ਪੁਲਿਸ ਸਕਿਊਰਿਟੀ ਹੋਣ ਕਾਰਨ ਉਨ੍ਹਾਂ ਨੂ ਮੌਕਾ ਨਹੀਂ ਮਿਲਿਆ। ਹਾਲਾਂਕਿ ਇਹਨਾਂ ਵਿਧਾਨ ਸਭਾ ਚੋਣਾਂ ਦੌਰਾਨ ਮੂਸੇਵਾਲਾ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ, ਆਮ ਆਦਮੀ ਪਾਰਟੀ ਵਲੋਂ ਸੱਤਾ ਵਿਚ ਆਉਂਦਿਆਂ ਜਿਥੇ ਕਈ ਵੱਡੇ ਫੈਸਲੇ ਲਏ ਜਾ ਰਹੇ ਨੇ, ਉਥੇ ਹੀ ਕਈ ਵੱਡੇ ਲੀਡਰਾਂ ਦੀ ਪੰਜਾਬ ਸਰਕਾਰ ਵੱਲੋਂ ਸੁਰੱਖਿਆ ਵਾਪਿਸ ਲਈ ਗਈ

ਪਰ ਨਾਲ ਹੀ ਕਈ ਗਾਇਕ ਕਲਾਕਾਰਾਂ ਦੀ ਸੁਰੱਖਿਆ ਵੀ ਵਾਪਿਸ ਲਈ ਗਈ, ਇਹਨਾਂ ਵਿਚੋਂ ਸਿੱਧੂ ਮੂਸੇਵਾਲਾ ਵੀ ਇਕ ਸਨ। ਸੁਰੱਖਿਆ ਦੇ ਘਟਾਉਣ ਤੋਂ ਬਾਅਦ 29 ਮਈ ਨੂੰ ਮੂਸੇਵਾਲਾ ਦਾ ਕਤਲ ਕਰ ਦਿੱਤਾ। ਇਸ ਤੋਂ ਇਲਾਵਾ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮੋਹਣਾ ਟਰੱਕ ਯੂਨੀਅਨ ਦਾ ਪ੍ਰਧਾਨ ਵੀ ਰਹਿ ਚੁੱਕਾ ਹੈ। ਗੈਂਗਸਟਰ ਮੋਹਣਾ ’ਤੇ ਕਤਲ ਅਤੇ ਇਰਾਦਾ ਕਤਲ ਤੋਂ ਇਲਾਵਾ ਹੋ 8 ਤੋਂ ਜ਼ਿਆਦਾ ਅਪਰਾਧਿਕ ਮਾਮਲੇ ਦਰਜ ਹਨ।

ਮੋਹਣੇ ਨੇ ਟਰੱਕ ਯੂਨੀਅਨ ਦੇ ਪਹਿਲਾਂ ਵਾਲੇ ਪ੍ਰਧਾਨ ਦਾ ਕਤਲ ਕੀਤਾ ਸੀ। ਪੁਲਿਸ ਵਲੋਂ ਮੋਹਣੇ ਨੂੰ ਮਾਰਚ ਮਹੀਨੇ ਦੌਰਾਨ ਪਟਿਆਲਾ ’ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਸਿੱਧੂ ਕਤਲ ਮਾਮਲੇ ‘ਚ ਹੁਣ ਪੁਲਿਸ ਲਾਰੈਂਸ ਬਿਸ਼ਨੋਈ ਸਮੇਤ ਮੋਹਣੇ ਤੋਂ ਆਹਮੋ-ਸਾਹਮਣੇ ਪੁੱਛਗਿੱਛ ਕਰਨ ਦੀ ਤਿਆਰੀ ਕਰ ਰਹੀ ਹੈ।, ਸਿੱਧੂ ਕਤਲ ਮਾਮਲੇ ਵਿਚ ਜਾਂਚ ‘ਚ ਹੋਰ ਕੀ ਖੁਲਾਸੇ ਹੋਣਗੇ, ਇਹ ਆਉਣ ਵਾਲਾ ਸਮਾਂ ਦੱਸੇਗਾ।