ਸਿੱਧੂ ਮੂਸੇਵਾਲ ਦੇ ਮਾਂ ਬਾਪ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਘਰੋਂ ਹੋਏ ਰਵਾਨਾ

ਆਈ ਤਾਜ਼ਾ ਵੱਡੀ ਖਬਰ 

ਬੀਤੇ ਦਿਨੀਂ 29 ਮਈ ਦੀ ਸ਼ਾਮ ਨੂੰ ਜਦੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਉਥੇ ਹੀ ਇਸ ਘਟਨਾ ਦੀ ਜਾਣਕਾਰੀ ਸਾਹਮਣੇ ਆਈ , ਤਾਂ ਜਿੱਥੇ ਦੇਸ਼-ਵਿਦੇਸ਼ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ ਅਜੇ ਤਕ ਇਸ ਮਾਮਲੇ ਦੇ ਮੁੱਖ ਦੋਸ਼ੀ ਪੁਲਿਸ ਵੱਲੋਂ ਕਾਬੂ ਨਹੀਂ ਕੀਤਾ ਗਿਆ ਹੈ। ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਜਿੱਥੇ ਪੋਸਟਮਾਰਟਮ ਕਰਵਾਏ ਜਾਣ ਉਪਰੰਤ ਉਸਦਾ ਅੰਤਿਮ ਸੰਸਕਾਰ ਕੀਤਾ ਗਿਆ ਅਤੇ ਸ੍ਰੀ ਕੀਰਤਪੁਰ ਸਾਹਿਬ ਵਿਖੇ ਉਸ ਦੀਆਂ ਅਸਥੀਆਂ ਨੂੰ ਜਲ ਪ੍ਰਵਾਹ ਕੀਤਾ ਗਿਆ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਜਿੱਥੇ ਪਹਿਲਾਂ ਪੰਜਾਬ ਸਰਕਾਰ ਨੂੰ ਕੇਂਦਰੀ ਏਜੰਸੀਆਂ ਵਲੋ ਇਸ ਮਾਮਲੇ ਦੀ ਜਾਂਚ ਕੀਤੇ ਜਾਣ ਸਬੰਧੀ ਅਪੀਲ ਕੀਤੀ ਗਈ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਹਾਇਤਾ ਦੇਣ ਦੀ ਅਪੀਲ ਕੀਤੀ ਗਈ ਸੀ।

ਸਿਧੂ ਮੁਸੇ ਵਾਲਾ ਦੇ ਮਾਂ-ਬਾਪ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਆਪਣੇ ਘਰ ਤੋਂ ਰਵਾਨਾ ਹੋਏ ਹਨ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜਿੱਥੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਹੋ ਗਿਆ ਸੀ ਉਥੇ ਹੀ ਪਰਿਵਾਰ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਹੈ ਇੱਥੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੌਰੇ ਤੇ ਪਹੁੰਚ ਰਹੇ ਹਨ। ਉਥੇ ਹੀ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਵੱਲੋਂ ਵੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਮੁਲਾਕਾਤ ਕੀਤੀ ਜਾਵੇਗੀ ਅਤੇ ਇਨਸਾਫ ਦੀ ਮੰਗ ਕਰਦਿਆਂ ਹੋਇਆ ਉਹ ਆਪਣੇ ਘਰ ਤੋਂ ਚੰਡੀਗੜ੍ਹ ਲਈ ਰਵਾਨਾ ਹੋ ਚੁੱਕੇ ਹਨ।

ਜਿੱਥੇ ਹਾਈਕੋਰਟ ਵੱਲੋਂ ਵੀ ਇਸ ਮਾਮਲੇ ਦੀ ਜਾਂਚ ਕਰਨ ਤੋਂ ਇਨਕਾਰ ਕੀਤਾ ਗਿਆ ਹੈ ਅਤੇ ਸੁਪਰੀਮ ਕੋਰਟ ਵੱਲੋਂ ਵੀ ਇਸ ਮਸਲੇ ਨੂੰ ਹੱਲ ਕਰਨ ਵਾਸਤੇ ਆਖਿਆ ਗਿਆ ਹੈ। ਉਥੇ ਹੀ ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਪਹਿਲਾਂ ਪੰਜਾਬ ਸਰਕਾਰ ਅੱਗੇ ਵੀ ਉਨ੍ਹਾਂ ਦੇ ਪੁੱਤਰ ਦੇ ਕਤਲ ਦੀ ਜਾਂਚ ਕੇਂਦਰੀ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ ਗਈ ਸੀ।

ਤਾਂ ਜੋ ਇਸ ਮਾਮਲੇ ਦੀ ਜਾਂਚ ਤੋਂ ਜਲਦ ਅਸਲੀਅਤ ਸਾਰੇ ਲੋਕਾਂ ਦੇ ਸਾਹਮਣੇ ਆ ਸਕੇ। ਉਨ੍ਹਾਂ ਦੇ ਘਰ ਪਹੁੰਚ ਕੇ ਜਿੱਥੇ ਸਾਰੀਆਂ ਸਖ਼ਸ਼ੀਅਤਾਂ ਵੱਲੋਂ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ ਉਥੇ ਹੀ ਬੀਤੇ ਦਿਨੀ ਭਾਜਪਾ ਦੇ ਕਈ ਮੰਤਰੀ ਵੀ ਉਨ੍ਹਾਂ ਦੇ ਘਰ ਪਹੁੰਚੇ ਸਨ।