ਸਿੱਧੂ ਮੂਸੇ ਵਾਲਾ ਕਤਲਕਾਂਡ ਦੀ CBI ਜਾਂਚ ਲਈ ਪਾਈ ਪਟੀਸ਼ਨ ਸੁਪਰੀਮ ਕੋਰਟ ਨੇ ਕੀਤੀ ਖਾਰਿਜ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੇ ਜਿੱਥੇ ਪੂਰੀ ਦੁਨੀਆਂ ਨੂੰ ਹਿਲਾਕੇ ਰੱਖ ਦਿੱਤਾ ਸੀ ਅਤੇ ਹਰ ਦੇਸ਼ ਦੇ ਹਰ ਇਨਸਾਨ ਵੱਲੋਂ ਇਸ ਨੌਜਵਾਨ ਦੀ ਮੌਤ ਤੇ ਅੱਜ ਤੱਕ ਦੁਖ ਸਾਂਝਾ ਕੀਤਾ ਜਾ ਰਿਹਾ ਹੈ। ਵਿਦੇਸ਼ਾਂ ਦੀ ਧਰਤੀ ਤੇ ਜਿੱਥੇ ਹਰ ਦੇਸ਼ ਵਿੱਚ ਹੋਣ ਵਾਲੇ ਪ੍ਰੋਗਰਾਮਾਂ ਦੇ ਦੌਰਾਨ ਵੱਖ-ਵੱਖ ਕਲਾਕਾਰਾਂ ਵੱਲੋਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਭੇਂਟ ਕਰਨ ਤੋਂ ਬਾਅਦ ਹੀ ਪ੍ਰੋਗਰਾਮਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਜਿੱਥੇ 29 ਮਈ ਦੀ ਸ਼ਾਮ ਨੂੰ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ ਉਥੇ ਹੀ ਅਜੇ ਤੱਕ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ।

ਹੁਣ ਸਿੱਧੂ ਮੂਸੇਵਾਲਾ ਕਤਲ ਦੀ ਸੀ ਬੀ ਆਈ ਜਾਂਚ ਲਈ ਫਾਈਲ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਖਾਰਜ ਕਰ ਦਿੱਤੀ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਦੀ ਜਾਂਚ ਜਿੱਥੇ ਸੀਬੀਆਈ ਤੋਂ ਕਰਵਾਏ ਜਾਣ ਦੀ ਪਟੀਸ਼ਨ ਕੋਰਟ ਵਿਚ ਦਾਇਰ ਕੀਤੀ ਗਈ ਸੀ। ਦੱਸ ਦਈਏ ਕਿ ਇਹ ਪਟੀਸ਼ਨ ਮਾਨਸਾ ਤੋਂ ਭਾਜਪਾ ਆਗੂ ਜਗਜੀਤ ਸਿੰਘ ਮਿਲਖਾ ਵੱਲੋਂ ਦਾਇਰ ਕੀਤੀ ਗਈ ਸੀ ਜੋ ਕਿ ਸੁਪਰੀਮ ਕੋਰਟ ਦੇ ਵਕੀਲ ਸਾਰਥਕ ਚਤੁਰਵੇਦੀ, ਸ਼ੁਭਮ ਜੈਸਵਾਲ ਅਤੇ ਨਮਿਤ ਸਕਸੈਨਾ ਵੱਲੋਂ ਦਾਖਿਲ ਕੀਤੀ ਗਈ ਸੀ।

ਸੁਪਰੀਮ ਕੋਰਟ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਨੂੰ ਜਿੱਥੇ ਰੱਦ ਕਰ ਦਿੱਤਾ ਗਿਆ ਹੈ ਅਤੇ ਆਖਿਆ ਗਿਆ ਹੈ ਕਿ ਇਸ ਮਾਮਲੇ ਵਿੱਚ ਸੀਬੀਆਈ ਦੀ ਜਾਂਚ ਕਰਵਾਉਣ ਦੀ ਜ਼ਰੂਰਤ ਨਹੀਂ ਹੈ ਕਿਉਂਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਨੂੰ ਲੈ ਕੇ ਪੂਰੀ ਤਰ੍ਹਾਂ ਜਾਂਚ ਪੜਤਾਲ ਲਗਾਤਾਰ ਜਾਰੀ ਰੱਖੀ ਜਾ ਰਹੀ ਹੈ ਅਤੇ ਇਸ ਮਾਮਲੇ ਨੂੰ ਕੋਈ ਵੀ ਸਿਆਸੀ ਰੰਗ ਨਾ ਦਿੱਤਾ ਜਾਵੇ।

ਜਦ ਕਿ ਇਸ ਪਟੀਸ਼ਨ ਵਿੱਚ ਪਹਿਲਾਂ ਹੀ ਪਟੀਸ਼ਨ ਦਾਇਰ ਕਰਤਾ ਵੱਲੋਂ ਆਖਿਆ ਗਿਆ ਸੀ ਕਿ ਪੁਲਿਸ ਇਸ ਜਾਂਚ ਨੂੰ ਹਟਾ ਕੇ ਇਸ ਮਾਮਲੇ ਦੀ ਜਾਂਚ ਸੀ ਬੀ ਆਈ ਨੂੰ ਜਾਂਚ ਕਰਨ ਵਾਸਤੇ ਇਹ ਮਾਮਲਾ ਸੌਂਪ ਦਿੱਤਾ ਜਾਵੇ। ਪਰ ਸੁਪਰੀਮ ਕੋਰਟ ਵੱਲੋਂ ਦਾਇਰ ਕੀਤੀ ਗਈ ਇਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਗਿਆ ਹੈ।