ਸਿੱਧੂ ਮੂਸੇ ਵਾਲਾ ਕਤਲਕਾਂਡ ਮਾਮਲੇ ਚ ਹੋਏ ਸ਼ੂਟਰਾਂ ਦੇ ਐਨਕਾਊਂਟਰ ਤੋਂ ਬਾਅਦ ਪਿਤਾ ਬਲਕੌਰ ਸਿੰਘ ਦਾ ਆਇਆ ਇਹ ਬਿਆਨ

ਆਈ ਤਾਜ਼ਾ ਵੱਡੀ ਖਬਰ 

ਬੀਤੇ ਕੱਲ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਭਕਨਾ ਵਿਖੇ ਜਿੱਥੇ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਵਾਲੇ 2 ਦੋਸ਼ੀਆਂ ਦਾ ਪੁਲਿਸ ਵੱਲੋਂ ਐਨਕਾਊਂਟਰ ਕੀਤਾ ਗਿਆ ਹੈ। ਉੱਥੇ ਹੀ ਦੱਸਿਆ ਗਿਆ ਹੈ ਕਿ ਇਸ ਸੂਹ ਮਿਲਣ ਤੇ ਪੁਲਿਸ ਵੱਲੋਂ ਇਹ ਸਾਰੀ ਕਾਰਵਾਈ ਕੀਤੀ ਗਈ ਹੈ ਕਿਉਂਕਿ ਜਿਸ ਜਗ੍ਹਾ ਤੇ ਐਨਕਾਊਂਟਰ ਕੀਤਾ ਗਿਆ ਹੈ ਉਸ ਜਗ੍ਹਾ ਤੋਂ ਪਾਕਿਸਤਾਨ ਦੀ ਸਰਹੱਦ ਤਿੰਨ ਕਿਲੋਮੀਟਰ ਦੀ ਦੂਰੀ ਤੇ ਹੈ। ਇਹ ਵੀ ਦੱਸਿਆ ਗਿਆ ਹੈ ਕਿ ਇਹ ਦੋਨੋਂ ਸ਼ਾਰਪ ਸ਼ੂਟਰ ਪਾਕਿਸਤਾਨ ਜਾਣ ਦੀ ਫਿਰਾਤ ਵਿਚ ਹਨ। ਪ੍ਰਸਿੱਧ ਗਾਇਕ ਸਿੱਧੂ ਮੂਸੇ ਵਾਲਾ ਕਤਲ ਕਾਂਡ ਮਾਮਲੇ ਚ ਦੋਸ਼ੀ 2 ਸੂਟਰਾਂ ਦੇ ਐਨਕਾਊਂਟਰ ਤੋਂ ਬਾਅਦ ਪਿਤਾ ਬਲਕੌਰ ਸਿੰਘ ਦਾ ਇਹ ਬਿਆਨ ਸਾਹਮਣੇ ਆਇਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਕੱਲ ਪੰਜਾਬ ਪੁਲਸ ਵੱਲੋਂ ਦੋ ਸ਼ਾਰਪ ਸ਼ੂਟਰਾਂ ਨੂੰ ਮਾਰ ਕੇ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ ਉਥੇ ਹੀ ਇਨ੍ਹਾਂ ਦੋਸ਼ੀਆਂ ਦਾ ਅਮ੍ਰਿਤਸਰ ਦੇ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਕੀਤਾ ਗਿਆ ਹੈ। ਕੱਲ ਜਿਥੇ ਪੁਲਿਸ ਅਤੇ ਦੋਸ਼ੀਆਂ ਦੇ ਵਿਚਕਾਰ ਛੇ ਘੰਟੇ ਤੱਕ ਮੁਕਾਬਲਾ ਚੱਲਦਾ ਰਿਹਾ ਹੈ ਉਥੇ ਹੀ ਪੁਲਸ ਵੱਲੋਂ ਇਸ ਆਪ੍ਰੇਸ਼ਨ ਵਿਚ ਜਿੱਤ ਹਾਸਲ ਕੀਤੀ ਗਈ। ਉਥੇ ਹੀ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਇਨ੍ਹਾਂ ਦੋਸ਼ੀਆਂ ਦੀ ਪਹਿਚਾਣ ਕਰਵਾਉਣ ਵਾਸਤੇ ਬੁਲਾਇਆ ਗਿਆ ਸੀ।

ਉੱਥੇ ਉਨ੍ਹਾਂ ਵੱਲੋਂ ਅੱਜ ਸਿਵਲ ਹਸਪਤਾਲ ਅੰਮ੍ਰਿਤਸਰ ਦੇ ਵਿਚ ਪਹੁੰਚ ਕੀਤੀ ਗਈ ਸੀ ਜਿਥੇ ਉਨ੍ਹਾਂ ਦੋਹਾਂ ਦੋਸ਼ੀਆਂ ਦਾ ਪੋਸਟਮਾਰਟਮ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਮੀਡੀਆ ਨੂੰ ਰੂ-ਬ-ਰੂ ਹੁੰਦੇ ਹੋਏ ਆਖਿਆ ਗਿਆ ਸੀ ਕਿ ਦੋ ਲੋਕਾਂ ਦੇ ਮਾਰੇ ਜਾਣ ਨਾਲ ਉਨ੍ਹਾਂ ਦਾ ਪੁੱਤਰ ਕਦੇ ਵਾਪਸ ਨਹੀਂ ਆਵੇਗਾ। ਉਨ੍ਹਾਂ ਕਿਹਾ ਕਿ ਇਹ ਤਾਂ ਅਜੇ ਸ਼ੁਰੂਆਤ ਹੈ ਬਾਕੀ ਹੋਰ ਬਹੁਤ ਕੁਝ ਅੱਗੇ ਹੋਣ ਵਾਲਾ ਹੈ ਅਤੇ ਉਹ ਆਪਣੇ ਪੁੱਤਰ ਨੂੰ ਇਨਸਾਫ਼ ਦਿਵਾਉਣ ਲਈ ਇਹ ਆਪਣੀ ਲੜਾਈ ਜਾਰੀ ਰਖਣਗੇ।

ਉੱਥੇ ਹੀ ਉਨ੍ਹਾਂ ਵੱਲੋਂ ਪੁਲਿਸ ਵੱਲੋਂ ਕੀਤੀ ਗਈ ਇਸ ਕਾਰਵਾਈ ਦੀ ਸ਼ਲਾਘਾ ਵੀ ਕੀਤੀ ਗਈ ਹੈ। ਜਿੱਥੇ ਪੁਲਿਸ ਵੱਲੋਂ ਦੋ ਗੈਂਗਸਟਰਾਂ ਦਾ ਐਨਕਾਊਂਟਰ ਕੀਤਾ ਗਿਆ ਹੈ। ਦੱਸ ਦੇਈਏ ਕਿ ਪੁਲਿਸ ਸੂਚਨਾ ਦੇ ਅਧਾਰ ਤੇ ਪਿੰਡ ਭਕਨਾ ਦੇ ਵਿੱਚ ਗਈ ਸੀ ਜਿੱਥੇ ਇਨ੍ਹਾਂ ਦੋਹਾਂ ਦੋਸ਼ੀਆਂ ਦੇ ਹੋਣ ਦੀ ਜਾਣਕਾਰੀ ਸਾਹਮਣੇ ਆਈ ਸੀ।