ਸਿੱਧੂ ਮੂਸੇ ਵਾਲਾ ਦੇ ਸਾਥੀ ਸੰਨੀ ਮਾਲਟਨ ਦੇ ਘਰ ਪਰਮਾਤਮਾ ਨੇ ਦਿੱਤੀ ਅਨਮੋਲ ਦਾਤ, ਮਿਲ ਰਹੀਆਂ ਵਧਾਈਆਂ

ਆਈ ਤਾਜਾ ਵੱਡੀ ਖਬਰ 

ਵੱਖ ਵੱਖ ਹਸਤੀਆਂ ਨਾਲ ਜੁੜੀਆਂ ਹੋਈਆਂ ਖ਼ਬਰਾਂ ਅਕਸਰ ਹੀ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਉਥੇ ਹੀ ਕੁਝ ਖਬਰਾਂ ਉਨ੍ਹਾਂ ਦੇ ਸੰਗੀਤਕ ਸਫ਼ਰ ਨੂੰ ਲੈ ਕੇ ਹੁੰਦੀਆਂ ਹਨ। ਇਸ ਤੋਂ ਇਲਾਵਾ ਬਹੁਤ ਸਾਰੀਆਂ ਖ਼ਬਰਾਂ ਜਿੱਥੇ ਬਹੁਤ ਸਾਰੇ ਗਾਇਕਾਂ ਦੀ ਜ਼ਿੰਦਗੀ ਨਾਲ ਜੁੜੀਆਂ ਹੁੰਦੀਆਂ ਹਨ। ਉੱਥੇ ਹੀ ਉਹਨਾਂ ਦੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੀ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਸਿੱਧੂ ਮੁਸੇਵਾਲਾ ਜਿੱਥੇ ਆਪਣੇ ਗੀਤਾਂ ਕਰਕੇ ਚਰਚਾ ਵਿਚ ਰਹੇ ਹਨ ਉਥੇ ਹੀ ਉਨ੍ਹਾਂ ਦੇ ਦੋਸਤ ਵੀ ਅਕਸਰ ਉਨ੍ਹਾਂ ਦੇ ਕਰਕੇ ਚਰਚਾ ਵਿਚ ਰਹਿੰਦੇ ਹਨ।

ਹੁਣ ਸਿੱਧੂ ਮੂਸੇ ਵਾਲਾ ਦੇ ਸਾਥੀ ਸੰਨੀ ਮਾਲਟਨ ਦੇ ਘਰ ਪਰਮਾਤਮਾ ਨੇ ਦਿੱਤੀ ਅਨਮੋਲ ਦਾਤ, ਮਿਲ ਰਹੀਆਂ ਵਧਾਈਆਂ , ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਿੱਧੂ ਮੂਸੇ ਵਾਲੇ ਦੇ ਕਰੀਬੀ ਸਾਥੀ ਰੈਪਰ ਸੰਨੀ ਮਾਲਟਨ ਦੇ ਘਰ ਬੇਟੀ ਦਾ ਜਨਮ ਹੋਇਆ ਹੈ ਜਿੱਥੇ ਉਨ੍ਹਾਂ ਦੇ ਘਰ ਨੰਨੀ ਪਰੀ ਆਈ ਹੈ ਉਥੇ ਹੀ ਇਸ ਦੀ ਜਾਣਕਾਰੀ ਸਾਹਮਣੇ ਆਉਂਦੇ ਹੀ ਸੰਨੀ ਮਾਲਟਨ ਦੇ ਪਿਤਾ ਬਣਨ ਤੇ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਜਾ ਰਹੀ ਹੈ।

ਸੋਸ਼ਲ ਮੀਡੀਆ ਤੇ ਇਸ ਦੀ ਜਾਣਕਾਰੀ ਵੀ ਇੰਸਟਾਗ੍ਰਾਮ ਸਟੋਰੀ ਪਾ ਕੇ ਖੁਦ ਸੰਨੀ ਮਾਲਟਨ ਵਲੋ ਦਿੱਤੀ ਗਈ ਹੈ। ਉਥੇ ਹੀ ਉਨ੍ਹਾਂ ਵੱਲੋਂ ਆਪਣੀ ਨੰਨ੍ਹੀ ਪਰੀ ਧੀ ਦੀ ਤਸਵੀਰ ਵੀ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਲਿਖਿਆ ਗਿਆ ਹੈ ਕਿ ਦੁਨੀਆ ’ਤੇ ਸੁਆਗਤ ਹੈ ਨੰਨ੍ਹੀ ਪਰੀ। ਸਾਡੀ ਜ਼ਿੰਦਗੀ ’ਚ ਖ਼ੁਸ਼ੀਆਂ ਵਾਪਸ ਲਿਆਉਣ ਲਈ ਤੇਰਾ ਧੰਨਵਾਦ।

ਸ਼ੋਸ਼ਲ ਮੀਡੀਆ ਉਪਰ ਸੰਨੀ ਮਾਲਟਨ ਦੀ ਪਤਨੀ ਪਰਵੀਨ ਸਿੱਧੂ ਵੱਲੋਂ ਵੀ ਧੀ ਦੀ ਆਮਦ ਤੇ ਖੁਸ਼ੀ ਸਾਂਝੀ ਕਰਦੇ ਹੋਏ ਤਸਵੀਰ ਸਾਂਝੀ ਕੀਤੀ ਗਈ ਹੈ, ਜਿੱਥੇ ਉਨ੍ਹਾਂ ਵੱਲੋਂ ਖੁਸ਼ੀ ਦੇ ਮੌਕੇ ਤੇ ਲਿਖਿਆ ਗਿਆ ਹੈ ਕਿ ‘‘ਜਨਵਰੀ 12 ਉਹ ਦਿਨ ਸੀ, ਜਿਸ ਨੇ ਮੇਰੀ ਤੇ ਸੰਨੀ ਮਾਲਟਨ ਦੀ ਜ਼ਿੰਦਗੀ ਬਦਲ ਦਿੱਤੀ। ਸਾਡੀ ਜ਼ਿੰਦਗੀ ’ਚ ਖ਼ੁਸ਼ੀਆਂ ਵਾਪਸ ਲਿਆਉਣ ਲਈ ਤੇਰਾ ਧੰਨਵਾਦ ਨੰਨ੍ਹੀ ਪਰੀ। ਮਾਂ-ਧੀ ਦੋਵੇਂ ਠੀਕ ਹਨ।’’ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਗਈ ਇਸ ਖਬਰ ਤੋਂ ਬਾਅਦ ਪ੍ਰਸੰਸਕਾਂ ਵੱਲੋਂ ਲਗਾਤਾਰ ਉਨ੍ਹਾਂ ਨੂੰ ਮੁਬਾਰਕਵਾਦ ਦਿੱਤੀਆਂ ਜਾ ਰਹੀਆਂ ਹਨ।