ਆਈ ਤਾਜ਼ਾ ਵੱਡੀ ਖਬਰ
ਬੀਤੇ ਕੱਲ ਹੋਈ ਸਿੱਧੂ ਮੂਸੇਵਾਲਾ ਦੀ ਮੌਤ ਨੇ ਜਿੱਥੇ ਪੰਜਾਬ ਵਿੱਚ ਸੋਗ ਦੀ ਲਹਿਰ ਪੈਦਾ ਕਰ ਦਿੱਤੀ ਹੈ। ਉਥੇ ਹੀ ਪੰਜਾਬ ਅੰਦਰ ਪੰਜਾਬ ਸਰਕਾਰ ਵੱਲੋਂ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਬੂ ਕਰਨ ਲਈ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਅੱਜ ਪਟਿਆਲਾ ਦੇ ਵਿਚ ਜਿਥੇ ਦੋ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਪੁੱਛਗਿੱਛ ਲਈ ਚੰਡੀਗੜ੍ਹ ਲਿਆਂਦਾ ਗਿਆ ਹੈ। ਉਥੇ ਹੀ ਇਸ ਮਾਮਲੇ ਦੇ ਨਾਲ ਜੁੜੇ ਹੋਏ ਕੁਝ 6 ਸ਼ੱਕੀ ਲੋਕਾਂ ਨੂੰ ਪੁਲਿਸ ਵੱਲੋਂ ਹਿਰਾਸਤ ਵਿਚ ਲਿਆ ਗਿਆ ਸੀ। ਰਾਜਨੀਤਿਕ ਪਾਰਟੀਆਂ ਵੱਲੋਂ ਵੀ ਜਿੱਥੇ ਇਸ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਉੱਪਰ ਕਈ ਤਰ੍ਹਾਂ ਦੇ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ।
ਉਥੇ ਹੀ ਵੱਖ-ਵੱਖ ਹਸਤੀਆਂ ਵੱਲੋਂ ਸਿੱਧੂ ਦੀ ਮੌਤ ਤੇ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ। ਹੁਣ ਸਿਧੁ ਮੁਸੇਵਾਲੇ ਦੇ ਕਤਲ ਤੋਂ ਬਾਅਦ ਮਸ਼ਹੂਰ ਗਾਇਕ ਮੀਕਾ ਸਿੰਘ ਨੂੰ ਡੂੰਘਾ ਸਦਮਾ ਲੱਗਾ ਹੈ ਜਿਥੇ ਉਸਨੂੰ ਆਖਿਆ ਗਿਆ ਹੈ ਕਿ ਉਸ ਨੂੰ ਪੰਜਾਬੀ ਹੋਣ ਤੇ ਸ਼ਰਮ ਆਉਂਦੀ ਹੈ। ਸਿੱਧੂ ਮੂਸੇ ਵਾਲੇ ਦੀ ਮੌਤ ਹੋਣ ਤੇ ਜਿਥੇ ਵੱਖ-ਵੱਖ ਹਸਤੀਆਂ ਵੱਲੋਂ ਸੋਸ਼ਲ ਮੀਡੀਆ ਤੇ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ। ਉਥੇ ਹੀ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਭੇਟ ਕੀਤੀ ਜਾ ਰਹੀ ਹੈ। ਪੰਜਾਬੀ ਗਾਇਕ ਮਿੱਕਾ ਵੱਲੋਂ ਜਿੱਥੇ ਇਕ ਤਸਵੀਰ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਗਈ ਹੈ, ਜਿੱਥੇ ਉਸ ਤਸਵੀਰ ਦੇ ਵਿੱਚ ਮੀਕਾ ਅਤੇ ਸਿੱਧੂ ਕਿਸੇ ਹੋਟਲ ਵਿੱਚ ਬੈਠੇ ਹੋਏ ਦਿਖਾਈ ਦੇ ਰਹੇ ਹਨ।
ਉਥੇ ਹੀ ਮੀਕੇ ਵੱਲੋਂ ਆਖਿਆ ਗਿਆ ਹੈ ਕਿ ਜਿਥੇ ਉਸ ਨੂੰ ਪੰਜਾਬੀ ਹੋਣ ਉਪਰ ਫ਼ਖਰ ਮਹਿਸੂਸ ਹੁੰਦਾ ਸੀ ਤੇ ਉਸ ਨੂੰ ਅੱਜ ਪੰਜਾਬੀ ਹੋਣ ਤੇ ਸ਼ਰਮ ਮਹਿਸੂਸ ਹੋ ਰਹੀ ਹੈ। ਉਨ੍ਹਾਂ ਕਿਹਾ ਕਿ 28 ਸਾਲਾ ਸਿੱਧੂ ਮੂਸੇਵਾਲਾ ਵੱਲੋਂ ਜਿਥੇ ਇੰਨੇ ਘੱਟ ਸਮੇਂ ਵਿੱਚ ਹੀ ਸਫਲਤਾ ਹਾਸਲ ਕੀਤੀ ਗਈ ਸੀ ਅਤੇ ਉਹ ਇੱਕ ਪ੍ਰਤਿਭਾਸ਼ਾਲੀ ਨੌਜਵਾਨ ਸੀ। ਅਤੇ ਜਿਸ ਦਾ ਆਉਣ ਵਾਲਾ ਕੱਲ੍ਹ ਬਹੁਤ ਹੀ ਸੁਨਹਿਰਾ ਸੀ।
ਉਥੇ ਹੀ ਕੁਝ ਗੈਂਗਸਟਰਾਂ ਵੱਲੋਂ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਪੰਜਾਬੀ ਸੰਗੀਤ ਜਗਤ ਦੇ ਵਿੱਚ ਉਸ ਵੱਲੋਂ ਪਾਏ ਗਏ ਯੋਗਦਾਨ ਨੂੰ ਲੋਕਾਂ ਵੱਲੋਂ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਜਿੱਥੇ ਉਨ੍ਹਾਂ ਵੱਲੋਂ ਸਿੱਧੂ ਦੀ ਆਤਮਾਂ ਨੂੰ ਸ਼ਾਂਤੀ ਦੇਣ ਵਾਸਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਗਈ ਹੈ ਉਥੇ ਹੀ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਗਈ।
Home ਤਾਜਾ ਖ਼ਬਰਾਂ ਸਿੱਧੂ ਮੂਸੇ ਵਾਲੇ ਦੇ ਕਤਲ ਤੋਂ ਬਾਅਦ ਮਸ਼ਹੂਰ ਗਾਇਕ ਮੀਕਾ ਸਿੰਘ ਲਗਿਆ ਡੂੰਗਾ ਸਦਮਾ, ਕਿਹਾ ਪੰਜਾਬੀ ਹੋਣ ਤੇ ਸ਼ਰਮ ਆਉਂਦੀ ਹੈ
ਤਾਜਾ ਖ਼ਬਰਾਂ
ਸਿੱਧੂ ਮੂਸੇ ਵਾਲੇ ਦੇ ਕਤਲ ਤੋਂ ਬਾਅਦ ਮਸ਼ਹੂਰ ਗਾਇਕ ਮੀਕਾ ਸਿੰਘ ਲਗਿਆ ਡੂੰਗਾ ਸਦਮਾ, ਕਿਹਾ ਪੰਜਾਬੀ ਹੋਣ ਤੇ ਸ਼ਰਮ ਆਉਂਦੀ ਹੈ
Previous Postਮਸ਼ਹੂਰ ਗਾਇਕ ਦੀ ਸਟੇਜ ਤੇ ਗਾਉਂਦਿਆਂ ਹੋਈ ਅਚਾਨਕ ਮੌਤ – ਪ੍ਰਸੰਸਕਾਂ ਚ ਛਾਇਆ ਸੋਗ , ਤਾਜਾ ਵੱਡੀ ਖਬਰ
Next Postਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸੁਖਬੀਰ ਬਾਦਲ ਵਲੋਂ ਆਇਆ ਵੱਡਾ ਬਿਆਨ, ਕਿਹਾ ਭਗਵੰਤ ਮਾਨ ਸਰਕਾਰ ਤੇ ਭਰੋਸਾ ਨਹੀਂ ਰਿਹਾ