ਸਿੱਧੂ ਮੂਸੇ ਵਾਲੇ ਦੇ ਪਿਤਾ ਨੂੰ ਸੋਸ਼ਲ ਮੀਡੀਆ ਤੇ ਧਮਕੀਆਂ ਮਿਲਣ ਤੋਂ ਬਾਅਦ ਦਿੱਤਾ ਇਹ ਬਿਆਨ

ਆਈ ਤਾਜ਼ਾ ਵੱਡੀ ਖਬਰ 

ਮਰਹੂਮ ਪੰਜਾਬੀ ਗਾਇਕ ਸਿੱਧੂ ਮੁਸੇ ਵਾਲਾ ਦਾ 29 ਮਈ ਦੀ ਸ਼ਾਮ ਨੂੰ ਕਤਲ ਕਰ ਦਿੱਤਾ ਗਿਆ ਸੀ ਉਥੇ ਹੀ ਇਸ ਮਾਮਲੇ ਦੇ ਤਹਿਤ ਕਈ ਦੋਸ਼ੀਆਂ ਨੂੰ ਪੁਲਸ ਵੱਲੋਂ ਕਾਬੂ ਕੀਤਾ ਗਿਆ ਹੈ। ਬੀਤੇ ਦਿਨੀਂ ਦੋ ਸੂਟਰਾਂ ਦਾ ਪੁਲਿਸ ਵੱਲੋਂ ਐਨਕਾਊਂਟਰ ਵੀ ਕੀਤਾ ਗਿਆ ਹੈ ਜਿਨ੍ਹਾਂ ਵਿੱਚ ਜਾਗਰੂਪ ਰੂਪਾ ਅਤੇ ਮਨਪ੍ਰੀਤ ਮੰਨੂ ਮੌਤ ਦੇ ਘਾਟ ਉਤਾਰ ਦਿੱਤੇ ਗਏ ਹਨ। ਜਿਸ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਫੋਨ ਦੇ ਉੱਪਰ ਪਾਕਿਸਤਾਨ ਦੇ ਨੰਬਰਾਂ ਤੋਂ ਫੋਨ ਕਰਕੇ ਅਤੇ ਮੈਸਜ ਕਰ ਕੇ ਜਾਨੋਂ ਮਾਰਨ ਦੀਆਂ ਧਮਕੀਆਂ ਆ ਰਹੀਆਂ ਹਨ। ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਸੋਸ਼ਲ ਮੀਡੀਆ ਤੇ ਧਮਕੀਆਂ ਮਿਲਣ ਤੋਂ ਬਾਅਦ ਇਹ ਵੱਡਾ ਬਿਆਨ ਦਿੱਤਾ ਗਿਆ ਹੈ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜਿੱਥੇ ਸਿੱਧੂ ਮੂਸੇਵਾਲਾ ਦੇ ਪਿਤਾ ਐਨਕਾਊਂਟਰ ਵਿਚ ਮਾਰੇ ਗਏ ਸ਼ਾਰਪ ਸ਼ੂਟਰਾ ਦੀ ਪਹਿਚਾਣ ਕਰਨ ਲਈ ਗਏ ਸਨ ਉਥੇ ਹੀ ਉਨ੍ਹਾਂ ਵੱਲੋਂ ਦੱਸਿਆ ਗਿਆ ਸੀ ਕਿ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਕ ਵਾਰ ਦੁਬਾਰਾ ਉਹਨਾਂ ਵੱਲੋਂ ਜਿੱਥੇ ਪਿੰਡ ਜਵਾਹਰਕੇ ਵਿਖੇ ਕੱਲ੍ਹ ਇਸ ਘਟਨਾ ਦਾ ਜ਼ਿਕਰ ਕੀਤਾ ਗਿਆ ਹੈ ਜਿੱਥੇ ਉਹ ਪਿੰਡ ਜਵਾਹਰਕੇ ਵਿੱਚ ਮਰਹੂਮ ਗਾਇਕ ਸਿੱਧੂ ਮੂਸੇ ਵਾਲਾ ਦੀ ਯਾਦ ਵਿੱਚ ਰੱਖੇ ਗਏ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਵਿਚ ਪਹੁੰਚੇ ਹੋਏ ਸਨ। ਜਿੱਥੇ ਸਿੱਧੂ ਦੇ ਮਾਤਾ ਪਿਤਾ ਉਚੇਚੇ ਤੌਰ ਤੇ ਪਹੁੰਚੇ ਉਥੇ ਹੀ ਉਨ੍ਹਾਂ ਵੱਲੋਂ ਲੋਕਾਂ ਨੂੰ ਸੰਬੋਧਨ ਵੀ ਕੀਤਾ ਗਿਆ। ਜਿੱਥੇ ਬਲਕੌਰ ਸਿੰਘ ਵੱਲੋਂ ਆਖਿਆ ਗਿਆ ਹੈ ਕਿ ਉਹ ਕਿਸੇ ਦੀਆਂ ਵੀ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ।

ਇਸ ਤੋਂ ਇਲਾਵਾ ਉਨ੍ਹਾਂ ਆਖਿਆ ਕਿ ਉਨ੍ਹਾਂ ਦੇ ਪਰਿਵਾਰ ਬਾਰੇ ਕਈ ਗਲਤ ਅਨਸਰਾਂ ਵੱਲੋਂ ਗਲਤ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਉਹ ਆਪਣੀ ਹਵੇਲੀ ਨੂੰ ਛੱਡ ਕੇ ਕਿਤੇ ਵੀ ਨਹੀਂ ਜਾਣਗੇ। ਉਨ੍ਹਾਂ ਕਿਹਾ ਕਿ ਉਹ ਆਪਣੇ ਪੁੱਤਰ ਨੂੰ ਇਨਸਾਫ ਦੁਆਉਣ ਵਾਸਤੇ ਲੋਕਾਂ ਦੇ ਸਾਥ ਨਾਲ ਲੜਦੇ ਰਹਿਣਗੇ।

ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਪੁਲਿਸ ਵੱਲੋਂ ਬਹੁਤ ਹੀ ਸ਼ਲਾਘਾਯੋਗ ਕਦਮ ਚੁੱਕਿਆ ਗਿਆ ਹੈ ਜਿੱਥੇ ਦੋ ਸ਼ੂਟਰਾਂ ਨੂੰ ਮਾਰਿਆ ਗਿਆ ਹੈ। ਉੱਥੇ ਹੀ ਉਨ੍ਹਾਂ ਵੱਲੋਂ ਵਾਹਿਗੁਰੂ ਅੱਗੇ ਜ਼ਖਮੀ ਹੋਏ ਪੰਜ ਪੁਲਿਸ ਮੁਲਾਜ਼ਮਾਂ ਦੇ ਜਲਦ ਠੀਕ ਹੋਣ ਵਾਸਤੇ ਅਰਦਾਸ ਵੀ ਕੀਤੇ ਜਾਣ ਦੀ ਗੱਲ ਆਖੀ ਗਈ। ਉਨ੍ਹਾਂ ਕਿਹਾ ਕਿ ਜਦੋਂ ਤਕ ਪਾਪੀਆਂ ਦਾ ਨਾਸ਼ ਨਹੀਂ ਹੁੰਦਾ ਉਹ ਲੋਕਾਂ ਦੇ ਸਹਿਯੋਗ ਨਾਲ ਜੰਗ ਲੜਦੇ ਰਹਿਣਗੇ ਅਤੇ ਬਹੁਤ ਸਾਰੇ ਗੈਂਗਸਟਰਾਂ ਨੂੰ ਸਰਕਾਰ ਵੱਲੋਂ ਸੁਰਖਿਆਂ ਦਿੱਤੀ ਜਾ ਰਹੀ ਹੈ ਜੋ ਕਿ ਹਟਾਉਣੀ ਚਾਹੀਦੀ ਹੈ।