ਸਿੱਧੂ ਮੂਸੇ ਵਾਲੇ ਦੇ ਮਾਤਾ ਪਿਤਾ ਕੁਝ ਮਹੀਨੇ ਨਹੀਂ ਮਿਲਣਗੇ ਪ੍ਰਸ਼ੰਸਕਾਂ ਨੂੰ , ਪੋਸਟ ਪਾ ਕੀਤੀ ਇਹ ਅਪੀਲ

ਆਈ ਤਾਜ਼ਾ ਵੱਡੀ ਖਬਰ 

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਜਿਥੇ 29 ਮਈ ਦੀ ਸ਼ਾਮ ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਜਿਸ ਸਮੇਂ ਸਿੱਧੂ ਮੂਸੇਵਾਲਾ ਆਪਣੇ ਦੋ ਦੋਸਤਾਂ ਦੇ ਨਾਲ ਆਪਣੀ ਮਾਸੀ ਨੂੰ ਮਿਲਣ ਲਈ ਉਸਦੇ ਪਿੰਡ ਜਾ ਰਿਹਾ ਸੀ। ਜਿਸ ਸਮੇਂ ਸਿੱਧੂ ਮੂਸੇਵਾਲਾ ਆਪਣੀ ਥਾਰ ਗੱਡੀ ਦੇ ਵਿੱਚ ਪਿੰਡ ਜਵਾਹਰਕੇ ਵਿਖੇ ਪਹੁੰਚੇ ਤਾਂ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਉਪਰ ਤਾਬੜ ਤੋੜ ਗੋਲੀਆ ਨਾਲ ਹਮਲਾ ਕਰ ਦਿੱਤਾ ਗਿਆ। ਜਿਸ ਕਾਰਨ ਸਿੱਧੂ ਮੂਸੇਵਾਲਾ ਦੀ ਮੌਤ ਹੋ ਗਈ,ਉਥੇ ਹੀ ਇਸ ਖਬਰ ਨੇ ਜਿੱਥੇ ਪੂਰੀ ਦੁਨੀਆ ਨੂੰ ਝੰਜੋੜ ਕੇ ਰੱਖ ਦਿੱਤਾ। ਸਿੱਧੂ ਮੂਸੇਵਾਲਾ ਦੀ ਮੌਤ ਦੀ ਖਬਰ ਸੁਣਦੇ ਹੀ ਜਿੱਥੇ ਦੇਸ਼ ਵਿਦੇਸ਼ ਵਿੱਚ ਸੋਗ ਦੀ ਲਹਿਰ ਫੈਲ ਗਈ ਸੀ ਉਥੇ ਹੀ ਅਜੇ ਤੱਕ ਲੋਕਾਂ ਵੱਲੋਂ ਸਿੱਧੂ ਦੇ ਪਰਿਵਾਰ ਨਾਲ ਜਾ ਕੇ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ।

ਰੋਜ਼ਾਨਾ ਹੀ ਆਉਣ ਵਾਲੇ ਲੋਕਾਂ ਨੂੰ ਦੇਖਦੇ ਹੋਏ ਪਰਿਵਾਰ ਵੱਲੋਂ ਸਾਰੇ ਲੋਕਾਂ ਨੂੰ ਐਤਵਾਰ ਨੂੰ ਮਿਲਣ ਦੀ ਅਪੀਲ ਕੀਤੀ ਗਈ ਸੀ। ਉਥੇ ਹੀ ਹੁਣ ਸਿਧੁ ਮੂਸੇਵਾਲਾ ਤੇ ਮਾਤਾ ਪਿਤਾ ਕੁਝ ਮਹੀਨੇ ਲੋਕਾਂ ਨੂੰ ਨਹੀਂ ਮਿਲ ਸਕਣਗੇ ਜਿਸ ਵਾਸਤੇ ਪੋਸਟ ਪਾ ਕੇ ਅਪੀਲ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਿਧੂ ਮੁਸੇ ਵਾਲਾ ਦੇ ਮਾਤਾ-ਪਿਤਾ ਵੱਲੋਂ ਜਿਥੇ ਪ੍ਰਸੰਸਕਾਂ ਨੂੰ ਐਤਵਾਰ ਦੇ ਦਿਨ ਸਮਾਂ ਦਿੱਤਾ ਜਾ ਰਿਹਾ ਸੀ ਅਤੇ ਅਫਸੋਸ ਕਰਨ ਆਉਣ ਵਾਲੇ ਲੋਕਾਂ ਨਾਲ ਗੱਲਬਾਤ ਕੀਤੀ ਜਾਂਦੀ ਸੀ।

ਉੱਥੇ ਹੀ ਹੁਣ ਉਹ ਮੰਗਲਵਾਰ ਤੋਂ ਆਪਣੇ ਪਿੰਡ ਮੂਸਾ ਵਿਖੇ ਨਹੀਂ ਮਿਲ ਸਕਣਗੇ ਸਿੱਧੂ ਮੂਸੇਵਾਲਾ ਦੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਪਾ ਕੇ ਇਸ ਸਭ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਜਿੱਥੇ ਉਨ੍ਹਾਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕੁਝ ਸਮਾਂ ਲੋਕਾਂ ਨੂੰ ਨਹੀਂ ਮਿਲਣਗੇ ਅਤੇ ਜਦੋਂ ਉਹ ਆਪਣੇ ਪਿੰਡ ਵਾਪਸ ਆਉਣਗੇ ਤਾਂ ਇਸ ਦੀ ਜਾਣਕਾਰੀ ਵੀ ਉਨ੍ਹਾਂ ਵੱਲੋਂ ਪੋਸਟ ਸਾਂਝੀ ਕਰਕੇ ਦਿੱਤੀ ਜਾਵੇਗੀ।

ਜਿੱਥੇ ਐਤਵਾਰ ਨੂੰ ਸਿੱਧੂ ਮੂਸੇਵਾਲਾ ਦਾ ਯਾਦਗਾਰ ਸਥਾਨ ਤੇ ਬੁੱਤ ਲਗਾਇਆ ਗਿਆ ਸੀ ਉਸ ਸਮੇਂ ਹੀ ਉਸਦੇ ਕਾਫ਼ੀ ਪ੍ਰਸ਼ੰਸਕ ਵੀ ਭਾਰੀ ਗਿਣਤੀ ਵਿੱਚ ਪਹੁੰਚੇ ਹੋਏ ਸਨ ਜਿੱਥੇ ਮਾਤਾ-ਪਿਤਾ ਉਨ੍ਹਾਂ ਨੂੰ ਸੰਬੋਧਨ ਕਰਦੇ ਹੋਏ ਭਾਵੁਕ ਹੋ ਗਏ ਸਨ, ਅਤੇ ਪ੍ਰਸੰਸਕਾਂ ਵੱਲੋਂ ਵੀ ਉਨ੍ਹਾਂ ਦੇ ਨਾਲ ਹੋਣ ਦਾ ਭਰੋਸਾ ਦੁਆਇਆ ਗਿਆ।