ਆਈ ਤਾਜ਼ਾ ਵੱਡੀ ਖਬਰ
ਪੰਜਾਬ ਦੀ ਸਿਆਸਤ ਵਿੱਚ ਇਸ ਸਮੇਂ ਕਾਫੀ ਕੁਝ ਵੇਖਣ ਨੂੰ ਮਿਲ ਰਿਹਾ ਹੈ ਜਿੱਥੇ ਸ਼ਨੀਵਾਰ ਨੂੰ ਚੋਣ ਕਮਿਸ਼ਨ ਵੱਲੋਂ ਪੰਜਾਬ ਵਿਚ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ ਉਥੇ ਹੀ ਚੋਣ ਜ਼ਾਬਤਾ ਵੀ ਲਾਗੂ ਕਰ ਦਿੱਤਾ ਗਿਆ ਹੈ। ਜਿੱਥੇ ਅਜੇ ਬਹੁਤ ਸਾਰੀਆਂ ਪਾਰਟੀਆਂ ਵੱਲੋਂ ਵੱਖ-ਵੱਖ ਚੋਣ ਹਲਕਿਆਂ ਤੋਂ ਉਮੀਦਵਾਰ ਨੂੰ ਸ਼ਾਮਲ ਕੀਤੇ ਜਾਣ ਦਾ ਸਿਲਸਿਲਾ ਜਾਰੀ ਹੈ ਉਥੇ ਹੀ ਕੁਝ ਪਾਰਟੀਆਂ ਵੱਲੋਂ ਅਜੇ ਤੱਕ ਐਲਾਨ ਨਹੀਂ ਕੀਤਾ ਗਿਆ ਹੈ। ਜਿੱਥੇ ਸ਼੍ਰੋਮਣੀ ਅਕਾਲੀ ਦਲ ਕਾਂਗਰਸ ਅਤੇ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਲੜੀਆਂ ਜਾ ਰਹੀਆਂ ਹਨ। ਉਥੇ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਤੋਂ ਵੱਖ ਹੋ ਕੇ ਆਪਣੀ ਵੱਖਰੀ ਪਾਰਟੀ ਦਾ ਗਠਨ ਕੀਤਾ ਗਿਆ ਹੈ। ਏਸੇ ਤਰ੍ਹਾਂ ਕਿਸਾਨ ਜਥੇਬੰਦੀਆਂ ਵੱਲੋਂ ਵੀ ਆਪਣੀ ਇੱਕ ਵੱਖਰੀ ਪਾਰਟੀ ਬਣਾ ਕੇ ਚੋਣਾਂ ਲੜਨ ਦਾ ਫੈਸਲਾ ਕੀਤਾ ਗਿਆ ਹੈ। ਹੁਣ ਸਿਰਫ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਵੋਟਾਂ ਬਾਰੇ ਇਹ ਵੱਡਾ ਐਲਾਨ ਕੀਤਾ ਹੈ।
ਕਿਸਾਨ ਜਥੇਬੰਦੀਆਂ ਵੱਲੋਂ ਜਿੱਥੇ ਸੰਯੁਕਤ ਕਿਸਾਨ ਮੋਰਚੇ ਦਾ ਗਠਨ ਕੀਤਾ ਗਿਆ ਹੈ। ਉਥੇ ਹੀ ਹਲਕਾ ਮਾਨਸਾ ਤੋ ਸੀਨੀਅਰ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਵੱਲੋਂ ਆਪਣੇ ਸਿਆਸਤ ਵਿੱਚ ਆਉਣ ਬਾਰੇ ਵੀ ਐਲਾਨ ਕੀਤਾ ਗਿਆ ਹੈ ਜਿੱਥੋਂ ਉਹ ਹੁਣ ਮਾਨਸਾ ਤੋ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਹੋਣਗੇ। ਜਲਦ ਹੀ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਜਾਵੇਗੀ। ਕਿਉਂਕਿ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਵਾਲੇ ਸੰਯੁਕਤ ਸਮਾਜ ਮੋਰਚੇ ਅਤੇ ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਦੀ ਅਗਵਾਈ ਵਾਲੀ ਸੰਯੁਕਤ ਸੰਘਰਸ਼ ਕਮੇਟੀ ਵੱਲੋਂ ਆਪਸ ਵਿਚ ਗਠਜੋੜ ਕਰਕੇ ਪੰਜਾਬ ਵਿੱਚ ਚੋਣਾਂ ਲੜਨ ਦਾ ਐਲਾਨ ਕੀਤਾ ਗਿਆ ਹੈ।
ਉੱਥੇ ਹੀ ਸੰਯੁਕਤ ਸਮਾਜ ਮੋਰਚੇ ਵੱਲੋਂ ਆਪਣਾ ਮੈਨੀਫੈਸਟੋ ਵੀ ਜਾਰੀ ਕੀਤਾ ਜਾਵੇਗਾ। ਜਿਸ ਵਿੱਚ ਸ਼ਰਾਬ ਦਾ ਕੌਮੀਕਰਨ, ਰੇਤਾ-ਬਜਰੀ, ਟਰਾਂਸਪੋਰਟ, ਕੇਬਲ ਆਦਿ ਦੇ ਮੁੱਦੇ ਸ਼ਾਮਲ ਹੋਣਗੇ। ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦਾ ਜਿਥੇ ਮਾਪੇ ਹਲਕੇ ਵਿੱਚ ਕਾਫ਼ੀ ਦਬਦਬਾ ਹੈ। ਉਥੇ ਹੀ ਕਿਸਾਨੀ ਸੰਘਰਸ਼ ਕਾਰਨ ਉਨ੍ਹਾਂ ਦੀ ਵੱਖਰੀ ਪਹਿਚਾਣ ਬਣੀ ਹੋਈ ਹੈ।
ਰੁਲਦੂ ਸਿੰਘ ਮਾਨਸਾ ਵੱਲੋਂ ਚੋਣਾਂ ਨੂੰ ਲੈ ਕੇ ਦੱਸਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਮਾਨਸਾ ਹਲਕੇ ਤੋਂ ਆਪਣੀ ਚੋਣ ਮੁਹਿੰਮ ਕੱਲ੍ਹ ਤੋਂ ਸ਼ੁਰੂ ਕੀਤੀ ਜਾਵੇਗੀ। ਕਿਸਾਨੀ ਸੰਘਰਸ਼ ਦੇ ਕਾਰਨ ਵੀ ਕਿਸਾਨਾਂ ਦੀ ਇਸ ਪਾਰਟੀ ਨੂੰ ਵਧੇਰੇ ਸਮਰਥਨ ਹਾਸਲ ਹੋਵੇਗਾ।
Previous Postਕੀ ਫਸਣਗੇ ਕੁੰਡੀਆਂ ਦੇ ਸਿੰਗ – ਮਜੀਠੀਆ ਅਤੇ ਸਿੱਧੂ ਦੇ ਇੱਕ ਦੂਜੇ ਖਿਲਾਫ ਚੋਣਾਂ ਲੜਨ ਨੂੰ ਲੈ ਕੇ ਆ ਰਹੀ ਇਹ ਵੱਡੀ ਖਬਰ
Next Postਡੇਰਾ ਸੱਚਾ ਸੌਦਾ ਨੂੰ ਪੰਜਾਬ ਚ ਇਕੱਠ ਕਰਨ ਤੇ ਇਸ ਕਾਰਨ ਜਾਰੀ ਹੋ ਗਿਆ ਇਹ ਸਰਕਾਰੀ ਨੋਟਿਸ ਜਾਰੀ