ਸੁਖਪਾਲ ਖਹਿਰੇ ਵਲੋਂ ਆਇਆ ਇਹ ਵੱਡਾ ਬਿਆਨ ਆਮ ਆਦਮੀ ਪਾਰਟੀ ਬਾਰੇ – ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਥੇ ਬਹੁਤ ਸਾਰਾ ਬਦਲਾਅ ਪੰਜਾਬ ਵਿੱਚ ਵੇਖਿਆ ਗਿਆ ਹੈ ਜਿੱਥੇ ਆਮ ਆਦਮੀ ਪਾਰਟੀ ਇਕ ਵੱਡੀ ਪਾਰਟੀ ਬਣ ਕੇ ਸੱਤਾ ਵਿੱਚ ਉਭਰੀ ਹੈ। ਜਿੱਥੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਸਿੰਘ ਵੱਲੋਂ ਲੋਕਾਂ ਦੇ ਹਿਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਵਿਰੋਧੀ ਪਾਰਟੀਆਂ ਵੱਲੋਂ ਲਗਾਤਾਰ ਆਮ ਆਦਮੀ ਪਾਰਟੀ ਦੇ ਲਏ ਗਏ ਫੈਸਲੇ ਉਪਰ ਤੰਜ ਵੀ ਕੱਸੇ ਜਾ ਰਹੇ ਹਨ। ਆਮ ਆਦਮੀ ਪਾਰਟੀ ਵੱਲੋਂ ਜਿਥੇ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਉਥੇ ਹੀ ਕੁਝ ਪਾਰਟੀਆਂ ਵੱਲੋਂ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ।

ਹੁਣ ਸੁਖਪਾਲ ਖਹਿਰਾ ਵੱਲੋਂ ਇਹ ਵੱਡਾ ਬਿਆਨ ਆਮ ਆਦਮੀ ਪਾਰਟੀ ਬਾਰੇ ਦਿੱਤਾ ਗਿਆ ਹੈ ਜਿਸ ਬਾਰੇ ਸਾਰੇ ਪਾਸੇ ਚਰਚਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਲੋਕਾਂ ਦੇ ਹਿੱਤਾਂ ਵਿੱਚ ਫੈਸਲੇ ਲਏ ਜਾ ਰਹੇ ਹਨ। ਉਥੇ ਹੀ ਭੁਲੱਥ ਤੋਂ ਚੋਣ ਜਿੱਤਣ ਵਾਲੇ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਵੀ ਆਮ ਆਦਮੀ ਪਾਰਟੀ ਉਪਰ ਕਈ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ ਉਥੇ ਉਨ੍ਹਾਂ ਦੋਸ਼ ਲਗਾਇਆ ਗਿਆ ਹੈ ਕਿ ਜਿੱਥੇ ਚੰਨੀ ਸਰਕਾਰ ਦੇ ਮੌਕੇ ਤੇ ਫੰਡ ਜਾਰੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਉਨ੍ਹਾਂ ਨੂੰ ਰੋਕਿਆ ਜਾ ਰਿਹਾ ਹੈ।

ਜੋ ਕਿ ਲੋਕਤੰਤਰ ਉਪਰ ਸਿੱਧਾ ਹਮਲਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਆਮ ਆਦਮੀ ਪਾਰਟੀ ਵੱਲੋਂ ਦੂਜੀਆਂ ਪਾਰਟੀਆਂ ਉਪਰ ਦੋਸ਼ ਲਾਏ ਜਾ ਰਹੇ ਸਨ ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਵੀ ਬਾਕੀ ਰਵਾਇਤੀ ਪਾਰਟੀਆਂ ਵਾਂਗ ਚਾਲਾਂ ਚੱਲੀਆਂ ਜਾ ਰਹੀਆਂ ਹਨ।

ਜਿਸ ਵੱਲੋਂ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੀ ਗੱਲ ਕੀਤੀ ਜਾਂਦੀ ਹੈ ਉੱਥੇ ਹੀ 2021 -22 ਦੋਰਾਨ 11 ਗਰਾਂਟਾਂ ਜਾਰੀ ਕੀਤੀਆਂ ਗਈਆਂ ਸਨ, ਜੋ ਖਜ਼ਾਨੇ ਵਿਚੋਂ ਡਰਾਅ ਕਰਵਾਈਆਂ ਗਈਆਂ ਹਨ ਪਰ ਇਨ੍ਹਾਂ ਨੂੰ ਅਜੇ ਜਾਰੀ ਨਹੀਂ ਕੀਤੀਆਂ ਗਈਆਂ, ਉੱਥੇ ਹੀ ਆਖਿਆ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਖਰਚ ਕਰਨ ਉਪਰ ਰੋਕ ਲਗਾ ਦਿੱਤੀ ਗਈ ਹੈ। ਉਨ੍ਹਾਂ ਵੱਲੋਂ ਸਵਾਲ ਕੀਤਾ ਗਿਆ ਹੈ ਕਿ ਜਿਥੇ ਆਮ ਆਦਮੀ ਪਾਰਟੀ ਵੱਲੋ ਬਦਲਾਅ ਦੀ ਗੱਲ ਕੀਤੀ ਜਾ ਰਹੀ ਹੈ, ਓਥੇ ਕੀ ਇਹ ਪੱਖ-ਪਾਤ ਹੋ ਰਿਹਾ ਹੈ।