ਆਈ ਤਾਜਾ ਵੱਡੀ ਖਬਰ
ਬੀਤ ਦੋ ਸਾਲਾਂ ਤੋਂ ਕਰੋਨਾ ਦੇ ਚਲਦੇ ਹੋਏ ਜਿੱਥੇ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ ਉਥੇ ਹੀ ਬੱਚਿਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ। ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋਵੇ ਇਸ ਲਈ ਸਰਕਾਰ ਵੱਲੋਂ ਸਾਰੀਆ ਕਲਾਸਾਂ ਦੇ ਬੱਚਿਆਂ ਦੀ ਪੜ੍ਹਾਈ ਆਨਲਾਈਨ ਜਾਰੀ ਰੱਖਣ ਦੇ ਆਦੇਸ਼ ਦਿੱਤੇ ਸਨ। ਜਿਸ ਤੋਂ ਬਾਅਦ ਸਾਰੇ ਬੱਚਿਆਂ ਦੀ ਪੜ੍ਹਾਈ ਸਾਰੇ ਸਕੂਲ ਅਤੇ ਕਾਲਜਾਂ ਵੱਲੋਂ ਆਨਲਾਈਨ ਰੱਖੀ ਗਈ। ਹੁਣ ਕਰੋਨਾ ਕੇਸਾਂ ਵਿਚ ਕਮੀ ਆਉਣ ਤੋਂ ਬਾਅਦ ਜਿਥੇ ਵਿਦਿਅਕ ਅਦਾਰਿਆਂ ਨੂੰ ਮੁੜ ਖੋਲ੍ਹਿਆ ਜਾ ਰਿਹਾ ਹੈ। ਉਥੇ ਹੀ ਵਿਦਿਅਕ ਅਦਾਰਿਆਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਵੀ ਲਗਾਤਾਰ ਆਏ ਦਿਨ ਸਾਹਮਣੇ ਆ ਰਹੀਆਂ ਹਨ।
ਹੁਣ ਸੁਪਰੀਮ ਕੋਰਟ ਵੱਲੋਂ ਸਕੂਲੀ ਬੱਚਿਆਂ ਬਾਰੇ ਇਹ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ ਜਿੱਥੇ ਵਿਦਿਆਰਥੀਆਂ ਦੇ ਮਾਪੇ ਵੀ ਖੁਸ਼ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ 2 ਸਾਲਾਂ ਦੌਰਾਨ ਜਿੱਥੇ ਬੱਚਿਆਂ ਦੀਆਂ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਕਈ ਜਗਹਾ ਤੇ ਮੁਲਤਵੀ ਕੀਤਾ ਗਿਆ ਅਤੇ ਕੁਝ ਆਨਲਾਈਨ ਹੀ ਲਈਆਂ ਸਨ। ਹੁਣ ਜਿੱਥੇ ਵਿਦਿਅਕ ਅਦਾਰਿਆਂ ਨੂੰ ਖੋਲ੍ਹ ਦਿੱਤਾ ਗਿਆ ਹੈ ਉਥੇ ਹੀ ਸਾਰੇ ਸਕੂਲਾਂ ਵੱਲੋਂ ਸਾਰੀਆਂ ਕਲਾਸਾਂ ਵਾਸਤੇ ਆਦੇਸ਼ ਜਾਰੀ ਕੀਤੇ ਗਏ ਹਨ। ਜਿਸ ਵਿੱਚ ਦਸਵੀਂ ਅਤੇ ਬਾਰਵੀਂ ਦੀਆਂ ਸਾਰੀਆਂ ਕਲਾਸਾਂ ਦੀਆਂ ਪ੍ਰੀਖਿਆਵਾਂ ਲਏ ਜਾਣ ਦਾ ਐਲਾਨ ਕੀਤਾ ਗਿਆ ਹੈ।
ਉਥੇ ਹੀ ਆਨਲਾਈਨ ਪ੍ਰੀਖਿਆਵਾਂ ਰੱਦ ਕਰਨ ਵਾਲੀ ਮੰਗ ਨੂੰ ਖਾਰਜ ਕਰ ਦਿੱਤਾ ਗਿਆ ਹੈ। ਜਿੱਥੇ ਹੁਣ ਸਾਰੇ ਦਸਵੀਂ ਅਤੇ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਦੀਆਂ ਆਫਲਾਈਨ ਪ੍ਰੀਖਿਆਵਾਂ ਹੋਣਗੀਆਂ ਉਥੇ ਹੀ ਮਾਪਿਆਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਇਹ ਫੈਸਲਾ ਅੱਜ ਸੁਪਰੀਮ ਕੋਰਟ ਵੱਲੋਂ ਪਟੀਸ਼ਨ ਕਰਤਾ ਦੀਆਂ ਦਲੀਲਾਂ ਨੂੰ ਸੁਣਨ ਤੋਂ ਬਾਅਦ ਕੀਤਾ ਗਿਆ ਹੈ।
ਜਿੱਥੇ ਉਨ੍ਹਾਂ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਗਿਆ ਹੈ। ਜਿਸ ਬਾਰੇ ਜਸਟਿਸ ਵੱਲੋਂ ਆਖਿਆ ਗਿਆ ਹੈ ਕਿ ਇਹ ਫੈਸਲਾ ਵਾਪਸ ਮਾਪਿਆਂ ਅਤੇ ਬੱਚਿਆਂ ਦੇ ਹਿਤ ਵਿਚ ਨਹੀਂ ਹੈ ਜਿਸ ਕਾਰਨ ਮਾਪੇ ਅਤੇ ਬੱਚੇ ਬਹੁਤ ਜ਼ਿਆਦਾ ਕਨਫਿਊਜ਼ ਹੋਣਗੇ ਇਸ ਲਈ ਇਸ ਫੈਸਲੇ ਨੂੰ ਰੱਦ ਕੀਤਾ ਜਾਂਦਾ ਹੈ। ਸੁਪਰੀਮ ਕੋਰਟ ਵੱਲੋਂ ਲਏ ਗਏ ਇਸ ਫੈਸਲੇ ਨੂੰ ਲੈ ਕੇ ਮਾਪਿਆਂ ਵਿਚ ਖੁਸ਼ੀ ਹੈ ਅਤੇ ਅਦਾਲਤ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਗਿਆ ਹੈ।
Home ਤਾਜਾ ਖ਼ਬਰਾਂ ਸੁਪਰੀਮ ਕੋਰਟ ਤੋਂ ਸਕੂਲੀ ਬੱਚਿਆਂ ਦੇ ਬਾਰੇ ਚ ਆਈ ਇਹ ਤਾਜਾ ਵੱਡੀ ਖਬਰ , ਵਿਦਿਆਰਥੀਆਂ ਦੇ ਮਾਪਿਆਂ ਚ ਖੁਸ਼ੀ
Previous Postਇਸ ਕਾਰਨ ਲਾੜਾ ਲੈ ਗਿਆ ਬਰਾਤ ਨੂੰ ਖਾਲੀ ਹੀ ਵਾਪਿਸ ਫਿਰ ਪੈ ਗਏ ਲੈਣੇ ਦੇ ਦੇਣੇ – ਤਾਜਾ ਵੱਡੀ ਖਬਰ
Next Postਪੰਜਾਬ ਚ ਇਹਨਾਂ ਵਿਦਿਆਰਥੀਆਂ ਲਈ ਹੋ ਗਿਆ ਵੱਡਾ ਐਲਾਨ – ਵਿਦਿਆਰਥੀ ਖਿੱਚਣ ਤਿਆਰੀਆਂ