ਸੋਨੀਆ ਗਾਂਧੀ ਵੱਲੋਂ ਝੰਡਾ ਲਹਿਰਾਉਣ ਲਈ ਜਿਦਾਂ ਹੀ ਡੋਰੀ ਖਿਚੀ ਵਾਪਰਿਆ ਅਜਿਹਾ – ਸਭ ਰਹਿ ਗਏ ਹੈਰਾਨ

ਆਈ ਤਾਜਾ ਵੱਡੀ ਖਬਰ 

ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਜਿਥੇ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਪੰਜ ਸੂਬਿਆਂ ਵਿਚ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਉਥੇ ਹੀ ਪੰਜਾਬ ਦੇ ਵਿਚ ਵੀ ਲਗਾਤਾਰ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਜਿੱਤ ਹਾਸਲ ਕਰਨ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਿਥੇ ਆਪਣੇ ਉਮੀਦਵਾਰਾਂ ਦੇ ਨਾਮ ਐਲਾਨ ਕੀਤੇ ਜਾ ਰਹੇ ਹਨ । ਉੱਥੇ ਹੀ ਕਾਂਗਰਸ ਪਾਰਟੀ ਵਿਚ ਚਲਿਆ ਆ ਰਿਹਾ ਕਾਟੋ ਕਲੇਸ਼ ਲਗਾਤਾਰ ਜਾਰੀ ਹੈ। ਉਥੇ ਹੀ ਪਾਰਟੀ ਦੇ ਬਹੁਤ ਸਾਰੇ ਵਿਧਾਇਕਾਂ ਅਤੇ ਵਰਕਰਾਂ ਵੱਲੋਂ ਪਾਰਟੀ ਦਾ ਸਾਥ ਛੱਡਣ ਦੇ ਨਾਲ ਹੀ ਕਈ ਤਰ੍ਹਾਂ ਦੇ ਝਟਕੇ ਵੀ ਲੱਗ ਰਹੇ ਹਨ।

ਉਥੇ ਹੀ ਕਿਸੇ ਨਾ ਕਿਸੇ ਕਾਰਨ ਕਾਂਗਰਸ ਪਾਰਟੀ ਆਏ ਦਿਨ ਕਿਸੇ ਨਾ ਕਿਸੇ ਘਟਨਾ ਨੂੰ ਲੈ ਕੇ ਚਰਚਾ ਵਿੱਚ ਬਣ ਜਾਂਦੀ ਹੈ। ਜਿੱਥੇ ਦੇਸ਼ ਅੰਦਰ ਰਾਸ਼ਟਰੀ ਝੰਡੇ ਦਾ ਪੂਰਾ ਸਨਮਾਨ ਕੀਤਾ ਜਾਂਦਾ ਹੈ ਉਥੇ ਹੀ ਪਾਰਟੀ ਦੇ ਝੰਡੇ ਦਾ ਵੀ ਹਰ ਪਾਰਟੀ ਵੱਲੋਂ ਸਨਮਾਨ ਕੀਤਾ ਜਾਂਦਾ ਹੈ। ਸੋਨੀਆਂ ਗਾਂਧੀ ਵੱਲੋਂ ਝੰਡਾ ਲਹਿਰਾਉਣ ਦੇ ਦੌਰਾਨ ਡੋਰੀ ਖਿੱਚਦਿਆਂ ਹੀ ਅਜਿਹਾ ਵਾਪਰਿਆ ਹੈ ਜਿਸ ਬਾਰੇ ਸੁਣ ਕੇ ਸਭ ਹੈਰਾਨ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਕਾਂਗਰਸ ਪਾਰਟੀ ਦੇ 137 ਵੇਂ ਸਥਾਪਨਾ ਦਿਵਸ ਨੂੰ ਮਨਾਇਆ ਗਿਆ।

ਉੱਥੇ ਹੀ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਵੀ ਇਸ ਸਥਾਪਨਾ ਦਿਵਸ ਦੇ ਮੌਕੇ ਉਪਰ ਦਿੱਲੀ ਸਥਿਤ ਪਾਰਟੀ ਦੇ ਹੈੱਡਕੁਆਟਰ ਤੇ ਮੰਗਲਵਾਰ ਨੂੰ ਪਹੁੰਚੇ ਸਨ। ਜਿੱਥੇ ਉਨ੍ਹਾਂ ਵੱਲੋਂ ਪਾਰਟੀ ਦਾ ਝੰਡਾ ਲਹਿਰਾਇਆ ਜਾਣਾ ਸੀ। ਜਿਸ ਸਮੇਂ ਸੋਨੀਆ ਗਾਂਧੀ ਵੱਲੋਂ ਕਾਂਗਰਸ ਦੇ ਦਫਤਰ ਪਹੁੰਚਣ ਤੋਂ ਬਾਅਦ ਝੰਡਾ ਲਹਿਰਾਉਣ ਲਈ ਪਾਰਟੀ ਦੇ ਝੰਡੇ ਦੀ ਡੋਰ ਖਿੱਚੀ ਗਈ ਤਾਂ ਝੰਡਾ ਨਹੀਂ ਖੁੱਲ੍ਹਿਆ, ਉਥੇ ਹੀ ਮੌਕੇ ਤੇ ਮੌਜੂਦ ਇਕ ਵਰਕਰ ਵੱਲੋਂ ਵੀ ਉਨ੍ਹਾਂ ਦੀ ਮਦਦ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਜੋ ਝੰਡੇ ਨੂੰ ਲਹਿਰਾਇਆ ਜਾ ਸਕੇ, ਅਤੇ ਇਕ ਮਹਿਲਾ ਕਰਮਚਾਰੀ ਵੱਲੋਂ ਵੀ ਦੋੜ ਕੇ ਝੰਡਾ ਲਹਿਰਾਉਣ ਵਿੱਚ ਮਦਦ ਕਰਨ ਦੀ ਕੋਸ਼ਿਸ਼ ਕੀਤੀ ਗਈ।

ਪਰ ਇਹ ਸਭ ਸਫਲ ਨਹੀਂ ਹੋ ਸਕੇ ਅਤੇ ਜਦੋਂ ਡੋਰੀ ਨੂੰ ਖਿਚਿਆ ਗਿਆ ਤਾਂ ਝੰਡਾ ਸੋਨੀਆ ਗਾਂਧੀ ਉੱਪਰ ਡਿੱਗ ਪਿਆ ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਮੌਕੇ ਨੂੰ ਸੰਭਾਲਿਆ ਗਿਆ ਅਤੇ ਉਹ ਪੂਰੀ ਤਰ੍ਹਾਂ ਸ਼ਾਂਤ ਰਹੇ । ਉਨ੍ਹਾਂ ਵੱਲੋਂ ਪਾਰਟੀ ਦੇ ਝੰਡੇ ਦਾ ਸਨਮਾਨ ਕਰਦੇ ਹੋਏ ਹੱਥ ਨਾਲ ਇਹ ਝੰਡਾ ਲਹਿਰਾਇਆ ਗਿਆ।