ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਜਾਣ ਵਾਲੀ ਸੰਗਤ ਲਈ ਆਈ ਵੱਡੀ ਖਬਰ – ਹੋ ਗਿਆ ਇਹ ਸਰਕਾਰੀ ਹੁਕਮ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਬਹੁਤ ਸਾਰੇ ਅਜਿਹੇ ਉਪਰਾਲੇ ਕੀਤੇ ਗਏ ਜਿਸ ਨਾਲ ਲੋਕਾਂ ਨੂੰ ਬਹੁਤ ਖੁਸ਼ੀ ਮਿਲੀ। ਉੱਨੀ ਸੌ ਸੰਤਾਲੀ ਦੀ ਵੰਡ ਦੌਰਾਨ ਜਿਥੇ ਚੜ੍ਹਦੇ ਅਤੇ ਲਹਿੰਦੇ ਪੰਜਾਬ ਵਿੱਚ ਬਹੁਤ ਕੁੱਝ ਵੰਡਿਆ ਗਿਆ। ਉਥੇ ਹੀ ਲੋਕਾਂ ਦੇ ਦਿਲ ਅਜੇ ਵੀ ਇਕ ਦੂਜੇ ਨਾਲ ਜੁੜੇ ਹੋਏ ਹਨ। ਜਿੱਥੇ ਪੰਜਾਬ ਤੋਂ ਬਹੁਤ ਸਾਰੇ ਲੋਕਾਂ ਵੱਲੋਂ ਪਾਕਿਸਤਾਨ ਵਿਚ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਕਈ ਜੱਥਿਆਂ ਦੇ ਰੂਪ ਵਿੱਚ ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ਵਿਚ ਸ਼ਿਰਕਤ ਕੀਤੀ ਜਾਂਦੀ ਹੈ। ਜਿੱਥੇ ਭਾਰਤ ਤੋਂ ਪਾਕਿਸਤਾਨ ਜਾਣ ਵਾਲੇ ਇਨ੍ਹਾਂ ਲੋਕਾਂ ਵੱਲੋਂ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ ਜਾਂਦੇ ਹਨ ਉਥੇ ਹੀ ਲੋਕਾਂ ਵੱਲੋਂ ਭਰਵਾਂ ਪਿਆਰ ਵੀ ਦਿੱਤਾ ਜਾਂਦਾ ਹੈ। ਇਹਨਾਂ ਦੂਰੀਆਂ ਨੂੰ ਦੂਰ ਕਰ ਦਿੱਤਾ ਹੈ ਕਰਤਾਰਪੁਰ ਸਾਹਿਬ ਦੇ ਲਾਂਘੇ ਨੇ, ਜਿਸ ਦੇ ਜ਼ਰੀਏ ਬਹੁਤ ਸਾਰੇ ਪਰਿਵਾਰ ਕਈ ਸਾਲਾਂ ਬਾਅਦ ਇੱਕ ਦੂਜੇ ਨੂੰ ਮਿਲ ਰਹੇ ਹਨ।

ਇਹ ਲਾਂਘਾ ਕਰੋਨਾ ਪਾਬੰਧੀਆਂ ਦੇ ਕਾਰਨ ਕਾਫੀ ਲੰਮਾ ਸਮਾਂ ਬੰਦ ਰਿਹਾ ਸੀ ਅਤੇ ਜਿਸ ਨੂੰ ਹੁਣ ਮੁੜ ਤੋਂ ਖੋਲ੍ਹ ਦਿੱਤਾ ਗਿਆ ਹੈ। ਹੁਣ ਕਰਤਾਰਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਸਰਕਾਰੀ ਹੁਕਮ ਲਾਗੂ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਰਤਾਰਪੁਰ ਸਾਹਿਬ ਜਾਣ ਵਾਲੇ ਹੁਣ ਭਾਰਤੀ ਨਾਗਰਿਕਾਂ ਨੂੰ ਭਾਰਤੀ ਰਿਜ਼ਰਵ ਬੈਂਕ ਵੱਲੋਂ ਇਕ ਹੁਕਮ ਲਾਗੂ ਕਰ ਦਿੱਤਾ ਗਿਆ ਹੈ। ਜਿਸ ਦੀ ਜਾਣਕਾਰੀ ਦਿੰਦੇ ਹੋਏ ਕੇਂਦਰੀ ਬੈਂਕ ਵੱਲੋਂ ਦੱਸਿਆ ਗਿਆ ਹੈ ਕਿ ਭਾਰਤ ਤੋਂ ਪਾਕਿਸਤਾਨ ਜਾਣ ਵਾਲੇ ਯਾਤਰੀ ਆਪਣੇ ਨਾਲ ਸਿਰਫ਼ 11 ਹਜ਼ਾਰ ਰੁਪਏ ਦੀ ਰਾਸ਼ੀ ਲਿਜਾ ਸਕਣਗੇ।

ਓਥੇ ਹੀ ਭਾਰਤੀ ਰਿਜ਼ਰਵ ਬੈਂਕ ਵੱਲੋਂ ਸਰਕਾਰ ਨਾਲ ਸਲਾਹ ਮਸ਼ਵਰਾ ਕਰਕੇ ਜਿੱਥੇ ਇਹ ਫੈਸਲਾ ਲਾਗੂ ਕੀਤਾ ਗਿਆ ਹੈ ਉਥੇ ਹੀ ਆਖਿਆ ਗਿਆ ਹੈ ਕੇ ਭਾਰਤੀ ਪਾਸਪੋਰਟ ਧਾਰਕ ਦੇ ਨਾਲ-ਨਾਲ ਭਾਰਤੀ ਮੂਲ ਦੇ ਓਸੀਆਈ ਕਾਰਡ ਧਾਰਕਾਂ ਨੂੰ ਵੀ ਇਸ ਯਾਤਰਾ ਦੌਰਾਨ ਭਾਰਤੀ ਕਰੰਸੀ 11 ਹਜ਼ਾਰ ਰੁਪਏ ਅਤੇ ਏਸੇ ਰਕਮ ਦੇ ਅਨੁਸਾਰ ਅਮਰੀਕੀ ਡਾਲਰ ਲਿਜਾਣ ਦੀ ਇਜਾਜ਼ਤ ਹੋਵੇਗੀ।

ਜਿੱਥੇ ਸਿੱਖ ਸ਼ਰਧਾਲੂਆਂ ਨੂੰ ਪੰਜਾਬ ਦੇ ਡੇਰਾ ਬਾਬਾ ਨਾਨਕ ਗੁਰਦੁਆਰਾ ਸਾਹਿਬ ਤੋਂ ਕਰਤਾਰਪੁਰ ਸਾਹਿਬ ਜਾਣ ਵਾਸਤੇ ਚਾਰ ਕਿਲੋਮੀਟਰ ਦਾ ਲਾਂਘਾ ਪ੍ਰਦਾਨ ਕੀਤਾ ਗਿਆ ਹੈ। ਉੱਥੇ ਹੀ ਇਹ ਯਾਤਰਾ ਅਤੇ ਸਿੱਖ ਸ਼ਰਧਾਲੂਆਂ ਨੂੰ ਦਰਸ਼ਨ ਕਰਨ ਵਾਸਤੇ ਵੀਜ਼ਾ ਮੁਕਤ ਸਹੂਲਤ ਪ੍ਰਦਾਨ ਕੀਤੀ ਗਈ ਹੈ। ਵਿਦੇਸ਼ੀ ਕਰੰਸੀ ਪ੍ਰਬੰਧਨ ਨਿਯਮ 2015 ਦੇ ਤਹਿਤ ਨੇਪਾਲ , ਭੂਟਾਨ, ਅਤੇ ਭਾਰਤ ਤੋਂ ਇਲਾਵਾ ਕਿਸੇ ਵੀ ਦੇਸ਼ ਦੀ ਕਰੰਸੀ ਪੱਚੀ ਹਜ਼ਾਰ ਰੁਪਏ ਤੱਕ ਦੇ ਨੋਟ ਲਿਜਾ ਸਕਦੀ ਹੈ।