ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਪਰਿਕਰਮਾ ਚ ਭਰਿਆ ਏਨਾ ਜਿਆਦਾ ਮੀਂਹ ਦਾ ਪਾਣੀ – ਪਰ ਸੰਗਤਾਂ ਨੇ ਨਹੀਂ ਕੀਤੀ ਪ੍ਰਵਾਹ

ਆਈ ਤਾਜ਼ਾ ਵੱਡੀ ਖਬਰ 

ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਹੋਣ ਵਾਲੀ ਬਰਸਾਤ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਉਥੇ ਹੀ ਪੰਜਾਬ ਦੇ ਵੱਖ ਵੱਖ ਖੇਤਰਾਂ ਵਿੱਚ ਕਈ ਤਰ੍ਹਾਂ ਦੀਆਂ ਘਟਨਾਵਾਂ ਵਾਪਰਨ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ। ਇਸ ਵਧੇਰੇ ਹੋਣ ਭਾਰੀ ਬਰਸਾਤ ਨਾਲ ਜਿੱਥੇ ਬਹੁਤ ਸਾਰੀਆਂ ਸਬਜ਼ੀਆਂ ਨੂੰ ਨੁਕਸਾਨ ਪਹੁੰਚਦਾ ਹੈ। ਉੱਥੇ ਹੀ ਬਹੁਤ ਸਾਰੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਬਰਸਾਤ ਦੇ ਇਸ ਮੌਸਮ ਵਿਚ ਕੰਮਕਾਜ ਤੇ ਆਉਣ ਜਾਣ ਵਾਲੇ ਕਰਮਚਾਰੀਆਂ ਅਤੇ ਵਿਦਿਅਕ ਸੰਸਥਾਵਾਂ ਵਿੱਚ ਜਾਣ ਵਾਲੇ ਵਿਦਿਆਰਥੀਆਂ ਨੂੰ ਭਾਰੀ ਮੁਸ਼ਕਲਾਂ ਦਰਪੇਸ਼ ਆ ਰਹੀਆਂ ਹਨ।

ਪੰਜਾਬ ਵਿੱਚ ਬੀਤੇ ਦੋ ਦਿਨਾਂ ਤੋਂ ਹੋਣ ਵਾਲੀ ਬਰਸਾਤ ਕਾਰਨ ਪੰਜਾਬ ਦੇ ਬਹੁਤ ਸਾਰੇ ਖੇਤਰਾਂ ਵਿੱਚ ਜਲ ਥਲ ਹੋਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਜਿਨ੍ਹਾਂ ਕਾਰਨ ਬਹੁਤ ਸਾਰੇ ਹਾਦਸੇ ਵੀ ਵਾਪਰੇ ਹਨ। ਹੁਣ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਪ੍ਰਕਰਮਾਂ ਵਿਚ ਪਾਣੀ ਭਰ ਗਿਆ ਹੈ ਪਰ ਫਿਰ ਵੀ ਸੰਗਤਾਂ ਦੀ ਸ਼ਰਧਾ ਘਟ ਨਹੀ ਹੋਈ ਹੈ। ਕੱਲ ਤੋਂ ਹੀ ਹੋਣ ਵਾਲੀ ਬਰਸਾਤ ਕਾਰਨ ਪੰਜਾਬ ਦੇ ਕਈ ਖੇਤਰਾਂ ਵਿਚ ਭਾਰੀ ਖੜ੍ਹਾ ਹੋ ਗਿਆ ਹੈ। ਉਥੇ ਹੀ ਅੰਮ੍ਰਿਤਸਰ ਜ਼ਿਲੇ ਵਿਚ ਸਵੇਰ ਤੋਂ ਹੋਣ ਵਾਲੀ ਬਰਸਾਤ ਕਾਰਨ ਵੀ ਹਰ ਪਾਸੇ ਜਲਥਲ ਹੋਈ ਨਜ਼ਰ ਆ ਰਹੀ ਹੈ।

ਇਸ ਬਰਸਾਤ ਦੇ ਕਾਰਨ ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾ ਵਿੱਚ ਪੂਰੀ ਤਰਾਂ ਮੀਂਹ ਦਾ ਪਾਣੀ ਭਰ ਗਿਆ ਹੈ। ਇਸ ਸਭ ਦੇ ਬਾਵਜੂਦ ਵੀ ਸ਼ਰਧਾਲੂ ਲਗਾਤਾਰ ਦਰਸ਼ਨਾਂ ਲਈ ਪਹੁੰਚ ਰਹੇ ਹਨ। ਅੱਜ ਸਵੇਰੇ ਛੇ ਵਜੇ ਦੇ ਕਰੀਬ ਸ਼ੁਰੂ ਹੋਈ ਇਸ ਬਰਸਾਤ ਕਾਰਨ ਅੰਮ੍ਰਿਤਸਰ ਜ਼ਿਲ੍ਹੇ ਵਿਚ ਜਿੱਥੇ ਸੜਕਾਂ, ਗਲੀਆਂ ਮੁਹੱਲਿਆਂ ਵਿੱਚ ਪਾਣੀ ਖੜਾ ਹੋ ਗਿਆ ਹੈ। ਉੱਥੇ ਹੀ ਸ਼ਰਧਾਲੂਆਂ ਅਤੇ ਹੋਰ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਪੁਲਿਸ ਕਮਿਸ਼ਨਰ ਵਿਕਰਮਜੀਤ ਦੁੱਗਲ ਵੱਲੋਂ ਟਰੈਫਿਕ ਪੁਲਸ ਦਾ ਸਾਥ ਦਿੱਤਾ ਗਿਆ ਹੈ ਅਤੇ ਸਕੂਲ ਵਿੱਚ ਮਦਦ ਕੀਤੀ ਗਈ ਹੈ ਤਾਂ ਜੋ ਲੋਕਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾ ਸਕੇ।

ਸ੍ਰੀ ਹਰਿਮੰਦਰ ਸਾਹਿਬ ਦੇ ਵਿਚ ਬਰਸਾਤ ਦੇ ਕਾਰਨ ਆਉਣ ਵਾਲੇ ਸ਼ਰਧਾਲੂਆਂ ਨੂੰ ਵੀ ਕਈ ਤਰਾਂ ਦੀਆਂ ਮੁਸ਼ਕਲਾਂ ਦਰਪੇਸ਼ ਆ ਰਹੀਆਂ ਹਨ। ਕਿਉਂਕਿ ਪ੍ਰਕਰਮਾਂ ਦੇ ਵਿੱਚ ਪਾਣੀ ਜਮ੍ਹਾਂ ਹੋਣ ਕਾਰਨ ਕੋਈ ਹਾਦਸਾ ਵੀ ਵਾਪਰ ਸਕਦਾ ਹੈ। ਇਸ ਸਭ ਦੀ ਪਰਵਾਹ ਕੀਤੇ ਬਿਨਾਂ ਹੀ ਸ਼ਰਧਾਲੂ ਲਗਾਤਾਰ ਪਹੁੰਚ ਰਹੇ ਹਨ।