ਸ੍ਰੀ ਦਰਬਾਰ ਸਾਹਿਬ ਚ ਵਾਪਰੀ ਬੇਅਦਬੀ ਕੋਸ਼ਿਸ਼ ਦੀ ਘਟਨਾ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਲੈ ਲਿਆ ਹੁਣ ਵੱਡਾ ਫੈਸਲਾ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਪਹਿਲਾਂ ਹੀ ਬੇਅਦਬੀ ਦੇ ਮਾਮਲਿਆਂ ਦਾ ਹੱਲ ਅਜੇ ਤੱਕ ਨਹੀਂ ਕੀਤਾ ਗਿਆ ਸੀ। ਜਿਸ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਵੀ ਮੰਗ ਕੀਤੀ ਜਾ ਰਹੀ ਸੀ ਕਿ ਚੋਣਾਂ ਤੋਂ ਪਹਿਲਾਂ ਇਨ੍ਹਾਂ ਮਸਲਿਆਂ ਨੂੰ ਹੱਲ ਕੀਤਾ ਜਾਵੇ। ਉਥੇ ਹੀ ਦਸੰਬਰ ਦੇ ਵਿਚ ਜਿੱਥੇ ਸ੍ਰੀ ਹਰਿਮੰਦਰ ਸਾਹਿਬ ਦੇ ਵਿਚ ਬੇਅਦਬੀ ਦੀ ਘਟਨਾ ਸਾਹਮਣੇ ਆਈ ਜਿਸ ਨੇ ਸਭ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ। ਜਿੱਥੇ 18 ਦਸੰਬਰ ਦੀ ਸ਼ਾਮ ਨੂੰ ਜਿਸ ਸਮੇਂ ਰਹਿਰਾਸ ਸਾਹਿਬ ਦਾ ਪਾਠ ਕਰ ਰਿਹਾ ਸੀ ਤਾਂ ਉਸ ਸਮੇਂ ਇਕ ਦੋਸ਼ੀ ਵੱਲੋਂ ਬੇਅਦਬੀ ਕੀਤੇ ਜਾਣ ਦੀ ਕੋਸ਼ਿਸ਼ ਕੀਤੀ ਗਈ ਸੀ ਜਿਸ ਨੂੰ ਮੌਕੇ ਤੇ ਮੌਜੂਦ ਸੇਵਾਦਾਰਾਂ ਵੱਲੋਂ ਕਾਬੂ ਕੀਤਾ ਗਿਆ ਅਤੇ ਉਸਦੀ ਮੌਤ ਹੋ ਗਈ। ਹੁਣ ਸ੍ਰੀ ਦਰਬਾਰ ਸਾਹਿਬ ਵਿਚ ਵਾਪਰੀ ਬੇਅਦਬੀ ਦੀ ਕੋਸ਼ਿਸ਼ ਦੀ ਘਟਨਾ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਇਹ ਵੱਡਾ ਫੈਸਲਾ ਲਿਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਸ੍ਰੀ ਹਰਿਮੰਦਰ ਸਾਹਿਬ ਦੇ ਵਿੱਚ ਬੇਅਦਬੀ ਦੀ ਘਟਨਾ ਹੋਈ ਸੀ ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੁਣ ਸ੍ਰੀ ਹਰਿਮੰਦਰ ਸਾਹਿਬ ਦੇ ਵਿੱਚ ਸੁਰੱਖਿਆ ਨੂੰ ਪਹਿਲਾਂ ਦੇ ਮੁਕਾਬਲੇ ਹੋਰ ਸਖ਼ਤ ਕਰ ਦਿੱਤਾ ਗਿਆ ਹੈ। ਉੱਥੇ ਹੀ ਆਖਿਆ ਗਿਆ ਹੈ ਕਿ ਡੇਢ ਮਹੀਨੇ ਦੇ ਅੰਦਰ ਹੀ ਸ੍ਰੀ ਦਰਬਾਰ ਸਾਹਿਬ ਦੀ ਸੁਰੱਖਿਆ ਵਿਚ ਕੀਤੇ ਗਏ ਵਾਧੇ ਦੀ ਤਸਵੀਰ ਲੋਕਾਂ ਸਾਹਮਣੇ ਆਵੇਗੀ। ਇਸ ਘਟਨਾ ਦੇ ਦੋਸ਼ੀ ਦੀ ਜਿੱਥੇ ਮੌਤ ਹੋ ਗਈ ਸੀ ਅਤੇ ਉਸ ਦੀ ਕੋਈ ਵੀ ਪਹਿਚਾਣ ਸਾਹਮਣੇ ਨਹੀਂ ਆਈ ਸੀ।

ਜਿਸ ਤੋਂ ਬਾਅਦ ਪੋਸਟਮਾਰਟਮ ਕੀਤੇ ਜਾਣ ਤੋਂ ਬਾਅਦ ਉਸ ਦਾ ਅੰਤਿਮ ਸੰਸਕਾਰ ਵੀ ਕਰ ਦਿਤਾ ਗਿਆ ਸੀ। ਇਨ੍ਹਾਂ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਅਜੇ ਤਕ ਉਸ ਬਾਰੇ ਕੋਈ ਜਾਣਕਾਰੀ ਹਾਸਲ ਨਹੀਂ ਹੋਈ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋ ਜਾਣਕਾਰੀ ਜਾਰੀ ਕੀਤੀ ਗਈ ਹੈ ਕਿ ਉਹ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸ੍ਰੀ ਹਰਿਮੰਦਰ ਸਾਹਿਬ ਵਿੱਚ ਆਰਮੀ ਦੇ ਰਿਟਾਇਰਡ ਕਮਾਂਡੋ ਦਸਤੇ ਤਾਇਨਾਤ ਕੀਤੇ ਜਾਣਗੇ।

ਇਹ ਧਰਮੀ ਫੌਜੀ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਉਪਰ ਕਰੜੀ ਨਜ਼ਰ ਰੱਖਣਗੇ। ਉਥੇ ਹੀ ਉਨ੍ਹਾਂ ਵੱਲੋਂ ਦੇਸ਼ ਅੰਦਰ ਸਾਰੇ ਗੁਰਦੁਆਰਿਆਂ ਦੇ ਪ੍ਰਬੰਧਕਾਂ ਨੂੰ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਨ੍ਹਾਂ ਵੱਲੋਂ ਗੁਰਦੁਆਰਿਆਂ ਵਿੱਚ ਸੁਰੱਖਿਆ ਨੂੰ ਸਖਤ ਕੀਤਾ ਜਾਵੇ। ਕਿਉਂਕਿ ਕੁਝ ਸਰਗਰਮ ਏਜੰਸੀਆਂ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਹਾਲਾਤਾਂ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।