ਸੜਕ ਦੇ ਕਿਨਾਰੇ ਹੁਣ ਸੋਨੂੰ ਸੂਦ ਕਰਦੇ ਦਿਖੇ ਇਹ ਕੰਮ , ਸਾਰੇ ਪਾਸੇ ਹੋ ਰਹੀ ਚਰਚਾ

ਆਈ ਤਾਜਾ ਵੱਡੀ ਖਬਰ

ਕਰੋਨਾ ਦੇ ਦੌਰ ਵਿੱਚ ਬਹੁਤ ਸਾਰੀਆਂ ਫਿਲਮੀ ਹਸਤੀਆਂ ਅਤੇ ਗਾਇਕਾਂ ਵੱਲੋਂ ਅੱਗੇ ਆ ਕੇ ਲੋਕਾਂ ਦੀ ਮਦਦ ਕੀਤੀ ਗਈ ਸੀ। ਪਰ ਕਰੋਨਾ ਦੇ ਕਾਰਨ ਬਹੁਤ ਸਾਰੇ ਕਾਰੋਬਾਰ ਠੱਪ ਹੋ ਗਏ ਸਨ ਜਿਸ ਕਾਰਨ ਬਹੁਤ ਸਾਰੇ ਲੋਕ ਆਰਥਿਕ ਮੰਦੀ ਦੇ ਦੌਰ ਵਿੱਚੋਂ ਗੁਜਰ ਰਹੇ ਸਨ। ਬਹੁਤ ਸਾਰੇ ਪ੍ਰਵਾਸੀ ਆਪਣੇ-ਆਪਣੇ ਰਾਜਾਂ ਤੋਂ ਕੰਮ ਵਾਸਤੇ ਦੂਸਰੇ ਰਾਜਾਂ ਵਿਚ ਆਏ ਸਨ ਜਿਨ੍ਹਾਂ ਨੂੰ ਉਸ ਸਮੇਂ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਜਿੱਥੇ ਉਸ ਦੌਰ ਦੇ ਵਿਚ ਬਹੁਤ ਸਾਰੇ ਲੋਕਾਂ ਵੱਲੋਂ ਪੈਦਲ ਚੱਲ ਕੇ ਹੀ ਲੰਮਾ ਸਫਰ ਤੈਅ ਕੀਤਾ ਗਿਆ। ਉੱਥੇ ਹੀ ਕਈ ਪਰਵਾਰਾਂ ਵੱਲੋਂ ਰਸਤੇ ਵਿੱਚ ਖ਼ੁਦਕੁਸ਼ੀ ਕਰ ਲਈ ਗਈ।

ਉਸ ਸਮੇਂ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਸੀ। ਬਹੁਤ ਸਾਰੇ ਲੋਕਾਂ ਵੱਲੋਂ ਮਸੀਹਾ ਬਣ ਕੇ ਕੋਰੋਨਾ ਨਾਲ ਪ੍ਰਭਾਵਤ ਹੋਣ ਵਾਲੇ ਲੋਕਾਂ ਦੀ ਮਦਦ ਕੀਤੀ ਗਈ ਸੀ। ਉਨ੍ਹਾਂ ਸ਼ਖ਼ਸੀਅਤਾਂ ਵਿਚੋਂ ਇਕ ਸਨ ਫਿਲਮੀ ਅਦਾਕਾਰ ਤੇ ਪੰਜਾਬ ਦੇ ਪੁੱਤਰ ਸੋਨੂੰ ਸੂਦ। ਕੁਝ ਲੋਕਾਂ ਨੇ ਕਿਸੇ ਵੀ ਮਸੀਹਾ ਤੋਂ ਘੱਟ ਨਹੀਂ ਹਨ। ਹੁਣ ਸੜਕ ਦੇ ਕਿਨਾਰੇ ਤੇ ਸੋਨੂੰ ਸੂਦ ਨੂੰ ਇਹ ਕੰਮ ਕਰਦੇ ਹੋਏ ਦੇਖਿਆ ਗਿਆ ਹੈ ਜਿਸ ਦੀ ਚਰਚਾ ਸਾਰੇ ਪਾਸੇ ਹੋ ਰਹੀ ਹੈ। ਸੋਨੂੰ ਸੂਦ ਜਿੱਥੇ ਬਹੁਤ ਸਾਰੇ ਘਰਾਂ ਵਿੱਚ ਰੁਜਗਾਰ ਦੇਣ ਲਈ ਲੋਕਾਂ ਲਈ ਮਸੀਹਾ ਬਣੇ ਹਨ।

ਉੱਥੇ ਹੀ ਉਨ੍ਹਾਂ ਵੱਲੋਂ ਨਿਰੰਤਰ ਲੋਕਾਂ ਦੀ ਸੇਵਾ ਕੀਤੀ ਜਾ ਰਹੀ ਹੈ। ਪਰ ਇਹਨੀਂ ਦਿਨੀਂ ਉਹ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੋਸ਼ਲ ਮੀਡੀਆ ਉਪਰ ਚਰਚਾ ਦੇ ਵਿੱਚ ਬਣੇ ਹੋਏ ਹਨ। ਹੁਣ ਉਨ੍ਹਾਂ ਦੀ ਇਕ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ ਜਿੱਥੇ ਉਹ ਜੰਮੂ ਕਸ਼ਮੀਰ ਦੇ ਸ੍ਰੀਨਗਰ ਵਿਚ ਸੜਕ ਤੇ ਲੱਗੀ ਹੋਈ ਦੁਕਾਨ ਤੋਂ ਚੱਪਲਾਂ ਖਰੀਦਦੇ ਹੋਏ ਦਿਖਾਈ ਦੇ ਰਹੇ ਹਨ।

ਇਸ ਦੇ ਨਾਲ ਹੀ ਉਨ੍ਹਾਂ ਹੋਰ ਲੋਕਾਂ ਨੂੰ ਵੀ ਇਸ ਵੀਡੀਓ ਦੇ ਜ਼ਰੀਏ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ ਸੜਕ ਤੇ ਦੁਕਾਨ ਲਾ ਕੇ ਬੈਠੇ ਲੋਕਾਂ ਤੋਂ ਖਰੀਦਦਾਰੀ ਕਰਨੀ ਚਾਹੀਦੀ ਹੈ। ਉਥੇ ਉਨ੍ਹਾਂ ਵੱਲੋਂ ਦੁਕਾਨਦਾਰ ਤੋਂ ਡਿਸਕਾਊਂਟ ਬਾਰੇ ਗੱਲ ਕਰਦੇ ਹੋਏ ਵੀ ਦੇਖਿਆ ਜਾ ਸਕਦਾ ਹੈ। ਉਨ੍ਹਾਂ ਵੱਲੋਂ ਹੋਰ ਲੋਕਾਂ ਨੂੰ ਵੀ ਇਸ ਕੰਮ ਵਾਸਤੇ ਪ੍ਰੇਰਿਤ ਕੀਤਾ ਗਿਆ ਹੈ। ਤਾਂ ਜੋ ਮਿਹਨਤ ਕਰ ਰਹੇ ਲੋਕਾਂ ਨੂੰ ਉਨ੍ਹਾਂ ਦੇ ਹੱਕ ਦੀ ਕਮਾਈ ਮਿਲ ਸਕੇ।