ਸੰਦੀਪ ਨੰਗਲ ਅੰਬੀਆਂ ਕਤਲ ਮਾਮਲਾ ਪਹੁੰਚਿਆ ਭਾਰਤ ਦੀ ਪਾਰਲੀਮੈਂਟ ਚ – ਆਈ ਇਹ ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਦੇ ਚਲਦੇ ਹੋਏ ਜਿਥੇ ਪੰਜਾਬ ਦੇ ਹਲਾਤਾਂ ਤੇ ਵੀ ਗਹਿਰਾ ਅਸਰ ਪੈ ਰਿਹਾ ਹੈ ਅਤੇ ਲੋਕਾਂ ਵਿੱਚ ਵੇਖਿਆ ਜਾ ਰਿਹਾ ਹੈ। ਸਰਕਾਰਾਂ ਵੱਲੋਂ ਜਿੱਥੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਵਾਸਤੇ ਪੁਲਿਸ ਪ੍ਰਸ਼ਾਸਨ ਚੌਕਸੀ ਵਰਤਣ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ ਉਥੇ ਹੀ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਬਹੁਤ ਸਾਰੀਆਂ ਹਸਤੀਆਂ ਵੀ ਅਜਿਹੀਆਂ ਅਪਰਾਧਿਕ ਘਟਨਾਵਾਂ ਦੀਆਂ ਸ਼ਿਕਾਰ ਹੋ ਰਹੀਆਂ ਹਨ। ਬੀਤੇ ਦਿਨੀਂ ਇਥੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਨੂੰ ਉਸ ਸਮੇਂ ਗੋਲੀਆਂ ਮਾਰ ਕੇ ਕੁਝ ਅਣਪਛਾਤੇ ਲੋਕਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ ਜਿਸ ਸਮੇਂ ਉਹ ਨਕੋਦਰ ਦੇ ਅਧੀਨ ਆਉਣ ਵਾਲੇ ਪਿੰਡ ਮੱਲੀਆਂ ਵਿਖੇ ਇੱਕ ਕਬੱਡੀ ਟੂਰਨਾਮੈਂਟ ਵਿਚ ਪਹੁੰਚਿਆ ਹੋਇਆ ਸੀ। ਜਿਸ ਦੇ 17 ਤੋਂ 18 ਗੋਲੀਆਂ ਲੱਗਣ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ ਸੀ।

ਜਿਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਉਸ ਸਮੇਂ ਤੱਕ ਉਸ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਗਿਆ ਜਦੋਂ ਤੱਕ ਇਸ ਘਟਨਾ ਦੇ ਸਾਰੇ ਦੋਸ਼ੀਆਂ ਦਾ ਖੁਲਾਸਾ ਨਹੀਂ ਹੋ ਗਿਆ। ਹੁਣ ਸੰਦੀਪ ਨੰਗਲ ਅੰਬੀਆਂ ਦੇ ਕਤਲ ਦਾ ਮਾਮਲਾ ਭਾਰਤ ਦੀ ਪਾਰਲੀਮੈਂਟ ਵਿੱਚ ਵੀ ਪਹੁੰਚ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਲੋਕ ਸਭਾ ਵਿਚ ਇਹ ਮਾਮਲਾ ਪੰਜਾਬ ਦੇ ਹਲਕਾ ਜਲੰਧਰ ਤੋਂ ਸੰਸਦ ਮੈਂਬਰ ਚੌਧਰੀ ਵੱਲੋਂ ਚੁੱਕਿਆ ਗਿਆ ਹੈ। ਜਿਨ੍ਹਾਂ ਨੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਹੋਏ ਕਤਲ ਦੇ ਮਾਮਲੇ ਨੂੰ ਲੈ ਕੇ ਦੋਸ਼ੀਆਂ ਨੂੰ ਵਿਦੇਸ਼ ਤੋਂ ਭਾਰਤ ਲਿਆਉਣ ਦੀ ਮੰਗ ਕੀਤੀ ਹੈ।

ਉਨ੍ਹਾਂ ਨੇ ਭਾਰਤ ਸਰਕਾਰ ਤੋਂ ਮੰਗ ਕਰਦਿਆਂ ਹੋਇਆਂ ਆਖਿਆ ਹੈ ਕਿ ਜਿੱਥੇ ਵਿਦੇਸ਼ ਵਿੱਚ ਬੈਠੇ ਹੋਏ ਦੋਸ਼ੀਆਂ ਵੱਲੋਂ ਭਾਰਤ ਵਿੱਚ ਸੰਦੀਪ ਨੰਗਲ ਅੰਬੀਆਂ ਦਾ ਕਤਲ ਕਰਵਾਇਆ ਗਿਆ ਹੈ।

ਉਹਨਾਂ ਸਭ ਦੋਸ਼ੀਆਂ ਨੂੰ ਭਾਰਤ ਲਿਆ ਕੇ ਕਟਹਿਰੇ ਵਿਚ ਖੜ੍ਹਾ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਉਨ੍ਹਾਂ ਦੋਸ਼ੀਆਂ ਨੂੰ ਵੀ ਬਣਦੀ ਹੋਈ ਸਜ਼ਾ ਮਿਲ ਸਕੇ ਅਤੇ ਇਸ ਵਿਚ ਇਕ ਨੌਜਵਾਨ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨੂੰ ਇਨਸਾਫ ਮਿਲ ਸਕੇ। ਜਿੱਥੇ ਸੰਸਦ ਵਿੱਚ ਦੱਸਿਆ ਗਿਆ ਹੈ ਕਿ ਕਿਸ ਤਰਾਂ ਇਸ ਨੌਜਵਾਨ ਵੱਲੋਂ ਕਬੱਡੀ ਦੀ ਖੇਡ ਰਾਹੀਂ ਆਪਣਾ ਅਤੇ ਆਪਣੇ ਪੰਜਾਬ ਦਾ ਨਾਮ ਪੂਰੀ ਦੁਨੀਆ ਵਿਚ ਰੌਸ਼ਨ ਕੀਤਾ ਗਿਆ ।