ਸੰਦੀਪ ਨੰਗਲ ਅੰਬੀਆਂ ਦੇ ਪੋਸਟਮਾਰਟਮ ਚ ਵਜੀਆਂ ਗੋਲੀਆਂ ਬਾਰੇ ਹੋਇਆ ਇਹ ਵੱਡਾ ਖੁਲਾਸਾ

ਆਈ ਤਾਜ਼ਾ ਵੱਡੀ ਖਬਰ 

ਬੀਤੇ ਦਿਨ ਖੇਡ ਪ੍ਰੇਮੀਆਂ ਨੂੰ ਉਸ ਸਮੇਂ ਇਕ ਵੱਡਾ ਝਟਕਾ ਲੱਗਾ ਸੀ ਜਦੋਂ ਉਹ ਭਾਰਤ ਦੇ ਅਧੀਨ ਆਉਂਦੇ ਪਿੰਡ ਮੱਲ੍ਹੀਆਂ ਵਿਖੇ ਹੋ ਰਹੇ ਕਬੱਡੀ ਟੂਰਨਾਮੈਂਟ ਦੌਰਾਨ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਮੌਕੇ ਤੇ ਮੌਜੂਦ ਲੋਕਾਂ ਵੱਲੋਂ ਜਦੋਂ ਉਸ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਡਾਕਟਰਾਂ ਵੱਲੋਂ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਇਸ ਅੰਤਰ ਰਾਸ਼ਟਰੀ ਖਿਡਾਰੀ ਦੀ ਮੌਤ ਦੀ ਖਬਰ ਸੁਣਦੇ ਹੀ ਖੇਡ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਸੀ। ਇਸ ਵੱਡੇ ਖਿਡਾਰੀ ਨੂੰ ਦਿਨ ਦਿਹਾੜੇ ਇਸ ਤਰਾਂ ਕਤਲ ਕਰ ਦਿੱਤੇ ਜਾਣ ਦੇ ਚੱਲਦੇ ਹੋਏ ਲੋਕਾਂ ਵਿਚ ਰੋਸ ਪਾਇਆ ਗਿਆ ਉਥੇ ਹੀ ਪਰਿਵਾਰਕ ਮੈਂਬਰਾਂ ਦੋਸਤਾਂ ਮਿਤਰਾਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਸੀ ਅਤੇ ਕਿਹਾ ਗਿਆ ਸੀ ਕਿ ਉਸ ਸਮੇਂ ਤੱਕ ਪੋਸਟਮਾਰਟਮ ਅਤੇ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ ਜਦੋਂ ਤੱਕ ਦੋਸ਼ੀਆਂ ਨੂੰ ਹਿਰਾਸਤ ਵਿਚ ਨਹੀਂ ਲਿਆ ਜਾਂਦਾ ।

ਹੁਣ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਪੋਸਟ ਮਾਰਟਮ ਤੋਂ ਵੱਡਾ ਖੁਲਾਸਾ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਪੁਲਸ ਪ੍ਰਸ਼ਾਸਨ ਵੱਲੋਂ ਭਰੋਸਾ ਦੁਆਏ ਜਾਣ ਤੋਂ ਬਾਅਦ ਪੋਸਟਮਾਰਟਮ ਕੀਤਾ ਗਿਆ।

ਜਿੱਥੇ ਨਕੋਦਰ ਦੇ ਸਿਵਲ ਹਸਪਤਾਲ ਵਿੱਚ 4 ਡਾਕਟਰਾਂ ਦੇ ਬੋਰਡ ਵੱਲੋਂ 5 ਘੰਟਿਆਂ ਵਿਚ ਪੋਸਟਮਾਰਟਮ ਕੀਤਾ ਗਿਆ। ਜਿਸ ਤੋਂ ਬਾਅਦ ਇਸ ਸਾਰੇ ਪੋਸਟਮਾਰਟਮ ਦੀ ਰਿਪੋਰਟ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਦੀ ਡਾਕਟਰ ਰੁਪਿੰਦਰ ਕੌਰ ਨੇ ਦੱਸਿਆ ਹੈ ਕਿ ਮ੍ਰਿਤਕ ਦੇ ਸਰੀਰ ਵਿਚੋਂ ਪੰਜ ਗੋਲੀਆਂ ਅਤੇ ਪੰਜ ਛਰੇ ਕੱਢੇ ਗਏ ਹਨ। ਉੱਥੇ ਹੀ ਦੱਸਿਆ ਗਿਆ ਹੈ ਕਿ ਸੰਦੀਪ ਦੇ ਕਰੀਬ 17 ਤੋਂ 18 ਗੋਲੀਆਂ ਲੱਗੀਆਂ ਸਨ। ਪੋਸਟ ਮਾਰਟਮ ਤੋਂ ਬਾਅਦ ਜਿਥੇ ਸੰਦੀਪ ਨੰਗਲ ਅੰਬੀਆਂ ਦੀ ਮ੍ਰਿਤਕ ਦੇਹ ਨੂੰ ਪਰਿਵਾਰ ਦੇ ਹਵਾਲੇ ਕਰ ਦਿੱਤਾ ਗਿਆ।

ਜਿਸ ਤੋਂ ਬਾਅਦ ਉਸ ਦੀ ਮ੍ਰਿਤਕ ਦੇਹ ਨੂੰ ਪਿੰਡ ਦੇ ਖੇਡ ਗਰਾਊਂਡ ਵਿੱਚ ਲੋਕਾਂ ਦੇ ਅੰਤਿਮ ਦਰਸ਼ਨਾਂ ਵਾਸਤੇ ਰੱਖਿਆ ਗਿਆ। ਜਿਸ ਤੋਂ ਬਾਅਦ ਇਸ ਕਬੱਡੀ ਖਿਡਾਰੀ ਨੌਜਵਾਨ ਸੰਦੀਪ ਨੰਗਲ ਅੰਬੀਆਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਜਿਸ ਨੂੰ ਅੰਤਿਮ ਅਗਨੀ ਉਸਦੇ ਦੋ ਛੋਟੇ ਮਾਸੂਮ ਪੁੱਤਰਾਂ ਵੱਲੋਂ ਦਿੱਤੀ ਗਈ। ਜਿਸ ਦੀ ਅੰਤਿਮ ਅਰਦਾਸ 23 ਮਾਰਚ ਦਿਨ ਬੁੱਧਵਾਰ ਨੂੰ ਹੋਵੇਗੀ।