ਸੰਦੀਪ ਨੰਗਲ ਅੰਬੀਆ ਤੋਂ ਬਾਅਦ ਹੁਣ ਇਸ ਮਸ਼ਹੂਰ ਕਬੱਡੀ ਖਿਡਾਰੀ ਦੇ ਫਾਰਮ ਹਾਊਸ ਤੇ ਹੋ ਗਿਆ ਇਹ ਕਾਂਡ

ਆਈ ਤਾਜ਼ਾ ਵੱਡੀ ਖਬਰ

ਪੰਜਾਬ ਵਿੱਚ ਜਿੱਥੇ ਨਵੀਂ ਸਰਕਾਰ ਦੇ ਆਉਣ ਨਾਲ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ ਅਤੇ ਪੰਜਾਬ ਵਿਚ ਬਦਲਾਅ ਆਉਣ ਦੀ ਉਮੀਦ ਕੀਤੀ ਜਾ ਰਹੀ ਹੈ। ਉਥੇ ਹੀ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਵਾਪਰੀਆਂ ਕਈ ਤਰਾਂ ਦੀਆਂ ਅਪਰਾਧਿਕ ਘਟਨਾਵਾਂ ਨੇ ਲੋਕਾਂ ਵਿੱਚ ਫਿਰ ਤੋਂ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਜਿੱਥੇ ਆਮ ਲੋਕ ਅਜਿਹੀਆਂ ਘਟਨਾਵਾਂ ਦੇ ਸ਼ਿਕਾਰ ਹੋ ਰਹੇ ਹਨ ਉਥੇ ਹੀ ਵੱਖ ਵੱਖ ਖੇਤਰਾਂ ਦੀਆਂ ਨਾਮਵਰ ਸਖਸ਼ੀਅਤਾਂ ਘਟਨਾਵਾਂ ਦਾ ਸ਼ਿਕਾਰ ਹੋਈਆਂ ਹਨ। ਬੀਤੇ ਦਿਨੀਂ ਜਿੱਥੇ ਸੋਮਵਾਰ ਸ਼ਾਮ ਨੂੰ ਜ਼ਿਲਾ ਜਲੰਧਰ ਦੇ ਅਧੀਨ ਆਉਣ ਵਾਲੇ ਨਕੋਦਰ ਹਲਕੇ ਦੇ ਪਿੰਡ ਮੱਲੀਆਂ ਵਿਖੇ ਇਕ ਕਬੱਡੀ ਟੂਰਨਾਮੈਂਟ ਚੱਲ ਰਿਹਾ ਸੀ। ਇਸ ਦੌਰਾਨ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਹੁਣ ਸੰਦੀਪ ਨੰਗਲ ਅੰਬੀਆਂ ਤੋਂ ਬਾਅਦ ਇਸ ਮਸ਼ਹੂਰ ਕਬੱਡੀ ਖਿਡਾਰੀ ਦੇ ਫਾਰਮ ਹਾਊਸ ਤੇ ਇਹ ਕਾਂਡ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਬੀਤੇ ਦਿਨੀਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਹੋਈ ਮੌਤ ਦਾ ਮਾਮਲਾ ਅਜੇ ਤਕ ਸੁਲਝਾਇਆ ਨਹੀਂ ਗਿਆ ਹੈ। ਉਥੇ ਹੀ ਹੁਣ ਇੱਕ ਅਜਿਹੀ ਹੋਰ ਘਟਨਾ ਮੁਕੰਦਪੁਰ ਦੇ ਅਧੀਨ ਆਉਂਦੇ ਪਿੰਡ ਗੁਣਾਚੌਰ ਤੋਂ ਸਾਹਮਣੇ ਆਈ ਹੈ। ਜਿੱਥੇ ਇਕ ਨੈਸ਼ਨਲ ਕਬੱਡੀ ਖਿਡਾਰੀ ਸਰਬਜੀਤ ਸਿੰਘ ਸੱਬਾ ਦੇ ਫਾਰਮ ਹਾਊਸ ਉਪਰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ ਹਨ।

ਦੱਸਿਆ ਗਿਆ ਹੈ ਕਿ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋ ਨੌਜਵਾਨ ਬਿਨਾਂ ਨੰਬਰ ਮੋਟਰਸਾਈਕਲ ਤੇ ਸਵਾਰ ਹੋ ਕੇ ਆਏ ਸਨ। ਜੋ ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਨਹਿਰ ਦੇ ਨਾਲ-ਨਾਲ ਘਟਨਾ ਸਥਾਨ ਤੋਂ ਫਰਾਰ ਹੋ ਗਏ।। ਇਸ ਸਾਰੇ ਮਾਮਲੇ ਦੀ ਜਾਣਕਾਰੀ ਜਿੱਥੇ ਮੁਕੰਦਪੁਰ ਦੇ ਐਸਐਚਓ ਹਰਜਿੰਦਰ ਸਿੰਘ ਨੂੰ ਦਿੱਤੀ ਗਈ ਹੈ। ਉੱਥੇ ਹੀ ਉਨ੍ਹਾਂ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਆਰੰਭ ਕਰ ਦਿੱਤੀ ਗਈ ਹੈ। ਇਸ ਸਾਰੀ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਖਿਡਾਰੀ ਦੇ ਚਾਚਾ ਸ਼ਿਵਰਾਜ ਰਾਣਾ ਨੇ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਸਾਰੇ ਫਾਰਮ ਹਾਊਸ ਉਤੇ ਮੌਜੂਦ ਸਨ।

ਜਿੱਥੇ ਉਨ੍ਹਾਂ ਦਾ ਭਤੀਜਾ ਖਿਡਾਰੀ ਸਰਬਜੀਤ ਸੱਬਾ ਕਮਰੇ ਵਿਚ ਸੌਂ ਰਿਹਾ ਸੀ। ਮੋਟਰਸਾਈਕਲ ਤੇ ਆਏ ਦੋ ਨੌਜਵਾਨਾਂ ਵੱਲੋਂ ਜਿਥੇ ਸੱਬੇ ਦਾ ਨਾਮ ਲੈ ਕੇ ਆਵਾਜ਼ ਮਾਰੀ ਗਈ, ਤਾਂ ਉਸ ਸਮੇਂ ਉਸਦੇ ਚਾਚੇ ਵੱਲੋਂ ਗੇਟ ਖੋਲਣ ਦੀ ਕੋਸ਼ਿਸ਼ ਕਰਦੇ ਹੀ ਉਹਨਾਂ ਦੋਹਾਂ ਨੌਜਵਾਨਾਂ ਵੱਲੋਂ ਫਾਇਰਿੰਗ ਸ਼ੁਰੂ ਕਰ ਦਿੱਤੀ ਗਈ, ਜਿਸ ਤੇ ਖਿਡਾਰੀ ਦੇ ਚਾਚੇ ਵੱਲੋਂ ਪਿੱਛੇ ਹਟ ਕੇ ਆਪਣੇ ਆਪ ਨੂੰ ਬਚਾਇਆ ਗਿਆ ਅਤੇ ਹਮਲਾਵਰ ਘਟਨਾ ਸਥਾਨ ਤੋਂ ਫਰਾਰ ਹੋ ਗਏ।