ਆਈ ਤਾਜਾ ਵੱਡੀ ਖਬਰ
ਦੇਸ਼ ਦੇ ਸਾਰੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦਾ ਲਗਾਤਾਰ ਪਿਛਲੇ ਸਾਲ ਤੋਂ ਵਿਰੋਧ ਕੀਤਾ ਜਾ ਰਿਹਾ ਹੈ। ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਪਿਛਲੇ ਸਾਲ ਨਵੰਬਰ ਤੋਂ ਹੀ ਸਰਹੱਦਾਂ ਤੇ ਮੋਰਚੇ ਲਾਏ ਹੋਏ ਹਨ। ਇਸ ਕਿਸਾਨੀ ਸੰਘਰਸ਼ ਨੂੰ ਜਿਥੇ ਦੇਸ਼ ਦੇ ਗਾਇਕ ਅਤੇ ਕਲਾਕਾਰਾਂ ਵੱਲੋਂ ਭਰਪੂਰ ਸਮਰਥਨ ਦਿਤਾ ਗਿਆ ਉਥੇ ਹੀ ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਵੱਲੋਂ ਅੰਤਰਰਾਸ਼ਟਰੀ ਸਹਿਯੋਗ ਦਿੱਤਾ ਜਾ ਰਿਹਾ ਹੈ। ਜਿਨ੍ਹਾਂ ਦੀ ਬਦੌਲਤ ਕਿਸਾਨਾਂ ਨੂੰ ਇਸ ਸੰਘਰਸ਼ ਕਰਨ ਲਈ ਹੋਰ ਹਿੰਮਤ ਮਿਲਦੀ ਹੈ।
ਉੱਥੇ ਹੀ ਕਿਸਾਨ ਆਗੂ ਅਤੇ ਕੇਂਦਰ ਸਰਕਾਰ ਦੇ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕਰਦੇ ਹੋਏ ਅਗਲੀਆਂ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ। ਸੰਯੁਕਤ ਕਿਸਾਨ ਮੋਰਚੇ ਵੱਲੋਂ ਬੁੱਧਵਾਰ ਬਾਰੇ ਹੋ ਗਿਆ ਇਹ ਵੱਡਾ ਐਲਾਨ। ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨਾਂ ਵੱਲੋਂ ਜਿੱਥੇ ਸਾਰੇ ਦਿਨ ਤਿਉਹਾਰ ਬੜੀ ਸ਼ਰਧਾ ਨਾਲ ਮਨਾਏ ਜਾਦੇ ਹਨ। ਉੱਥੇ ਹੀ ਕਿਸਾਨਾਂ ਵੱਲੋਂ 13 ਅਪ੍ਰੈਲ ਨੂੰ ਵਿਸਾਖੀ ਅਤੇ 14 ਅਪ੍ਰੈਲ ਨੂੰ ਸਵਿਧਾਨ ਬਚਾਓ ਦਿਵਸ
ਅਤੇ ਏਕਤਾ ਦਿਵਸ ਵੀ ਦਿੱਲੀ ਦੀਆਂ ਸਰਹੱਦਾਂ ਉਪਰ ਹੀ ਮਨਾਇਆ ਜਾਵੇਗਾ। ਡਾਕਟਰ ਭੀਮ ਰਾਓ ਅੰਬੇਦਕਰ ਦੱਬੇ-ਕੁਚਲੇ ਲੋਕਾਂ ਦੀ ਆਵਾਜ਼ ਬਣ ਕੇ ਉੱਭਰੇ ਸਨ । ਉਨ੍ਹਾਂ ਦੇ ਜਨਮ ਦਿਨ ਤੇ 14 ਅਪ੍ਰੈਲ ਨੂੰ ਦਿਨ ਬੁੱਧਵਾਰ ਨੂੰ ਸਿੰਘੁ, ਟਿਕਰੀ, ਗਾਜੀਪੁਰ ਸਰਹੱਦਾਂ ਉਪਰ ਮਨਾਇਆ ਜਾ ਰਿਹਾ ਹੈ। ਜਿੱਥੇ ਕਿਸਾਨ ਜਥੇਬੰਦੀਆਂ ਵੱਲੋਂ ਦਲਿਤ ਭਾਈਚਾਰੇ ਨੂੰ ਵੀ ਵੱਧ ਤੋਂ ਵੱਧ ਪਹੁੰਚਣ ਦੀ ਅਪੀਲ ਕੀਤੀ ਗਈ ਹੈ। ਕਿਸਾਨ ਪਹਿਲਾਂ ਖ਼ਾਲਸਾ ਪੰਥ ਦੇ ਸਥਾਪਨਾ ਦਿਵਸ ਦੇ ਸ਼ੁਭ ਮੌਕੇ ਤੇ ਕਿਸਾਨ ਮੋਰਚੇ ਤੇ ਬੈਠੇ ਕਿਸਾਨਾਂ
ਵੱਲੋਂ ਰਵਾਇਤੀ ਢੰਗਾਂ ਨਾਲ ਮਨਾਇਆ ਜਾਵੇਗਾ। ਪੰਜਾਬ ਵਿੱਚ ਵੀ ਧਰਮ ਸਥਾਨਾਂ ਤੇ ਵੱਖ-ਵੱਖ ਜਗ੍ਹਾ ਕਿਸਾਨਾਂ ਵੱਲੋਂ 14 ਅਪ੍ਰੈਲ ਨੂੰ ਡਾਕਟਰ ਭੀਮ ਰਾਓ ਅੰਬੇਦਕਰ ਦੀ ਜਯੰਤੀ ਮਨਾਈ ਜਾ ਰਹੀ ਹੈ। ਕਿਉਂਕਿ ਵੱਡੀ ਗਿਣਤੀ ਵਿੱਚ ਦਲਿਤ ਭਾਈਚਾਰੇ ਵੱਲੋਂ ਵੀ ਇਸ ਕਿਸਾਨੀ ਸੰਘਰਸ਼ ਵਿੱਚ ਜ਼ਮੀਨਾਂ ਨਾ ਹੋਣ ਦੇ ਬਾਵਜੂਦ ਵੀ ਕਿਸਾਨਾਂ ਦਾ ਸਮਰਥਨ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਸਰਹੱਦ ਉੱਪਰ ਹੀ ਸਾਰੇ ਦੇਸ਼ ਭਗਤਾਂ ਦੇ ਜਨਮ ਦਿਨ ਮਨਾਏ ਗਏ ਹਨ। ਇਸ ਤੋਂ ਇਲਾਵਾ ਸਾਰੇ ਤਿਉਹਾਰ ਵੀ ਸਰਹੱਦ ਉਪਰ ਕਿਸਾਨਾਂ ਵੱਲੋਂ ਪੂਰੀ ਸ਼ਰਧਾ ਨਾਲ ਮਨਾਏ ਜਾ ਰਹੇ ਹਨ।
Previous Postਸਾਵਧਾਨ : 15 ਅਪ੍ਰੈਲ ਤੋਂ ਹਵਾਈ ਯਾਤਰੀਆਂ ਲਈ ਇੰਡੀਆ ਚ ਹੋ ਗਿਆ ਇਹ ਐਲਾਨ
Next Postਸਾਵਧਾਨ : 30 ਜੂਨ ਤੱਕ ਲਈ ਆਈ ਇੰਡੀਆ ਵਾਲਿਆਂ ਲਈ ਇਹ ਵੱਡੀ ਖਬਰ