ਸੰਯੁਕਤ ਸਮਾਜ ਮੋਰਚਾ ਲਈ ਆਈ ਵੱਡੀ ਮਾੜੀ ਖਬਰ ਚੋਣ ਕਮਿਸ਼ਨ ਵਲੋਂ – ਵਧੀਆਂ ਮੁਸ਼ਕਲਾਂ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ 2012 ਵਿਚ ਇਕ ਮਹੀਨੇ ਤੋਂ ਵੀ ਘੱਟ ਸਮਾਂ ਬਚਿਆ ਹੈ। ਜਿੱਥੇ ਸਾਰੀਆਂ ਪਾਰਟੀਆਂ ਵੱਲੋਂ ਵੱਖ-ਵੱਖ ਚੋਣ ਹਲਕਿਆਂ ਤੋਂ ਆਪਣੇ ਉਮੀਦਵਾਰ ਐਲਾਨੇ ਜਾ ਰਹੇ ਹਨ ਉਥੇ ਹੀ ਪਾਰਟੀਆਂ ਕਈ ਕਾਰਨ ਵਿਵਾਦਾਂ ਵਿਚ ਫਸ ਰਹੀਆਂ ਹਨ। ਚੋਣ ਕਮਿਸ਼ਨ ਵੱਲੋਂ ਜਿੱਥੇ 8 ਜਨਵਰੀ ਨੂੰ ਚੋਣਾਂ ਦਾ ਐਲਾਨ ਕੀਤਾ ਗਿਆ ਵਾਅਤੇ ਚੋਣ ਜ਼ਾਬਤਾ ਲਾਗੂ ਕੀਤਾ ਗਿਆ। ਉਥੇ ਹੀ ਚੋਣ ਕਮਿਸ਼ਨ ਵੱਲੋਂ ਬਹੁਤ ਸਾਰੀਆਂ ਹਦਾਇਤਾਂ ਵੀ ਲਾਗੂ ਕੀਤੀਆਂ ਹਨ। ਚੋਣ ਕਮਿਸ਼ਨ ਵੱਲੋਂ ਨਿਯਮਾਂ ਦੇ ਅਨੁਸਾਰ ਹੀ ਸਾਰੀਆਂ ਪਾਰਟੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਫੈਸਲੇ ਕੀਤੇ ਜਾ ਰਹੇ ਹਨ। ਜਿੱਥੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਤੋਂ ਵੱਖ ਹੋ ਕੇ ਆਪਣੀ ਵੱਖਰੀ ਪਾਰਟੀ ਦਾ ਗਠਨ ਕੀਤਾ ਗਿਆ। ਉੱਥੇ ਹੀ ਕਿਸਾਨ ਸੰਘਰਸ਼ ਵੱਲੋਂ ਵੀ ਕਿਸਾਨੀ ਸੰਘਰਸ਼ ਤੋਂ ਬਾਅਦ ਆਪਣੀ ਵੱਖਰੀ ਪਾਰਟੀ ਬਣਾ ਕੇ ਚੋਣਾਂ ਵਿੱਚ ਆਪਣੇ ਕਈ ਉਮੀਦਵਾਰ ਐਲਾਨ ਦਿੱਤੇ ਹਨ।

ਉੱਥੇ ਹੀ ਕਿਸਾਨਾਂ ਵੱਲੋਂ ਬਣਾਈ ਗਈ ਇਹ ਪਾਰਟੀ ਵਿਵਾਦਾਂ ਵਿਚ ਫਸ ਗਈ ਹੈ। ਹੁਣ ਸੰਯੁਕਤ ਸਮਾਜ ਮੋਰਚਾ ਲਈ ਇੱਕ ਵੱਡੀ ਮਾੜੀ ਖਬਰ ਚੋਣ ਕਮਿਸ਼ਨ ਵੱਲੋਂ ਸਾਹਮਣੇ ਆਈ ਹੈ ਜਿੱਥੇ ਉਸ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਕਿਸਾਨੀ ਸੰਘਰਸ਼ ਤੋਂ ਬਾਅਦ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਵੱਲੋਂ ਸੰਯੁਕਤ ਸਮਾਜ ਮੋਰਚਾ ਦਾ ਗਠਨ ਕੀਤਾ ਗਿਆ। ਉੱਥੇ ਹੀ ਕਈ ਜਗ੍ਹਾ ਤੋਂ ਆਪਣੇ 30 ਉਮੀਦਵਾਰ ਵੀ ਐਲਾਨੇ ਜਾ ਚੁੱਕੇ ਹਨ। ਜਿੱਥੇ ਇਸ ਪਾਰਟੀ ਦਾ ਕੁਝ ਪਾਰਟੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ ਉਥੇ ਹੀ ਰਾਜੇਵਾਲ ਅਤੇ ਚੜੂਨੀ ਦੇ ਸਮਰਥਕਾਂ ਵੱਲੋਂ ਵੀ ਇਨ੍ਹਾਂ ਦੇ ਸਿਆਸਤ ਵਿਚ ਉਤਰਨ ਤੇ ਵਿਰੋਧ ਕੀਤਾ ਗਿਆ ਹੈ।

ਉਨ੍ਹਾਂ ਲੋਕਾਂ ਦਾ ਮੰਨਣਾ ਹੈ ਕਿ ਇਨ੍ਹਾਂ ਨੂੰ ਉਸ ਪਾਰਟੀ ਦਾ ਸਾਥ ਦੇਣਾ ਚਾਹੀਦਾ ਸੀ ਜੋ ਕਿਸਾਨ ਸਮਰਥਕ ਦਲ ਹੋਵੇ। ਇਨ੍ਹਾਂ ਦੇ ਆਪ ਚੋਣਾਂ ਵਿੱਚ ਆਉਣ ਕਾਰਨ ਸਰਕਾਰ ਉਪਰ ਦਬਾਅ ਘੱਟ ਜਾਵੇਗਾ। ਉੱਥੇ ਹੀ ਹੁਣ ਚੋਣ ਕਮਿਸ਼ਨ ਵੱਲੋਂ ਰਜਿਸਟਰੇਸ਼ਨ ਨੂੰ ਲੈ ਕੇ ਸੰਯੁਕਤ ਸਮਾਜ ਮੋਰਚਾ ਦੀ ਅਰਜ਼ੀ ਕਈ ਇਤਰਾਜ਼ਾਂ ਸਮੇਤ ਪਾਰਟੀ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੂੰ ਵਾਪਸ ਕਰ ਦਿੱਤੀ ਹੈ।

ਜਿਸ ਨਾਲ ਸੰਯੁਕਤ ਸਮਾਜ ਮੋਰਚਾ ਦੀ ਰਜਿਸਟਰੇਸ਼ਨ ਨੂੰ ਲੈ ਕੇ ਮੁਸ਼ਕਲਾਂ ਵਧ ਸਕਦੀਆਂ ਹਨ। ਜਿਸ ਨਾਲ ਪਾਰਟੀ ਨੂੰ ਆਪਣੇ ਝੰਡੇ ਅਤੇ ਚੋਣ ਨਿਸ਼ਾਨ ਨਾਲ ਚੋਣਾਂ ਲੜਨ ਵਿਚ ਮੁਸ਼ਕਲ ਹੋਵੇਗੀ। ਜਿਸ ਨਾਲ ਪਾਰਟੀ ਨੂੰ ਆਪਣਾ ਬਣਾਇਆ ਹੋਇਆ ਚੋਣ ਨਿਸ਼ਾਨ ਰਜਿਸਟ੍ਰੇਸ਼ਨ ਨਾ ਹੋਣ ਦੀ ਵਜ੍ਹਾ ਕਰਕੇ ਹਾਸਿਲ ਨਹੀਂ ਹੋਵੇਗਾ।