ਆਈ ਤਾਜ਼ਾ ਵੱਡੀ ਖਬਰ
ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀਆਂ ਸਾਰੀਆਂ ਹੀ ਸਿਆਸੀ ਪਾਰਟੀਆ ਕਾਫੀ ਸਰਗਰਮ ਨਜ਼ਰ ਆ ਰਹੀਆਂ ਹਨ । ਗੱਲ ਕੀਤੀ ਜਾਵੇ ਜੇਕਰ ਕਿਸਾਨਾਂ ਦੀ ਨਵੀਂ ਬਣਾਈ ਸੰਯੁਕਤ ਸਮਾਜ ਮੋਰਚਾ ਪਾਰਟੀ ਦੀ ਤਾਂ , ਇਸ ਪਾਰਟੀ ਦੇ ਵੱਲੋਂ ਵੀ ਹੁਣ ਵੱਖੋ ਵੱਖਰੇ ਹੱਥਕੰਡੇ ਅਪਣਾਏ ਜਾ ਰਹੇ ਹਨ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੂੰ ਜਿੱਤਣ ਲਈ । ਜਿੱਥੇ ਅੱਜ ਸੰਯੁਕਤ ਸਮਾਜ ਮੋਰਚਾ ਨੂੰ ਇਕ ਵੱਡਾ ਝਟਕਾ ਉਸ ਵੇਲੇ ਲੱਗਿਆ ਜਦ ਸੀਪੀਆਈ ਨੇ ਸੰਯੁਕਤ ਸਮਾਜ ਮੋਰਚੇ ਨਾਲ ਗੱਠਜੋੜ ਕਰਨ ਤੋਂ ਇਨਕਾਰ ਕਰ ਦਿੱਤਾ ਤੇ ਉਨ੍ਹਾਂ ਵੱਲੋਂ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ।
ਅਜੇ ਇਹ ਝਟਕਾ ਇਸ ਪਾਰਟੀ ਦੇ ਕੋਲੋਂ ਸਹਿਣ ਨਹੀਂ ਹੋਇਆ ਸੀ ਇਕ ਹੋਰ ਮਾੜੀ ਖ਼ਬਰ ਸੰਯੁਕਤ ਸਮਾਜ ਮੂਰਛਤ ਲਈ ਸਾਹਮਣੇ ਆ ਰਹੀ ਹੈ ਕਿ ਅੱਜ ਇਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦ ਹਲਕਾ ਪੂਰਬੀ ਦੇ ਉਮੀਦਵਾਰ ਅਪਾਰ ਸਿੰਘ ਰੰਧਾਵਾ ਨੇ ਮੁੜ ਤੋਂ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ।
ਦੱਸ ਦੇਈਏ ਕਿ ਅਪਾਰ ਸਿੰਘ ਰੰਧਾਵਾ ਨੇ ਜ਼ਿਲਾ ਦਫਤਰ ਇੰਚਾਰਜ ਸੋਹਣ ਸਿੰਘ ਨਾਗੀ ਦੀ ਪ੍ਰੇਰਨਾ ਸਦਕਾ ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਰਾਹੀਂ ਘਰ ਵਾਪਸੀ ਕੀਤੀ ਤੇ ਇਸ ਮੌਕੇ ਅਪਾਰ ਸਿੰਘ ਰੰਧਾਵਾ ਨੂੰ ਆਮ ਆਦਮੀ ਪਾਰਟੀ ਦੇ ਲਈ ਕਾਫੀ ਲੰਬੇ ਸਮੇਂ ਤੋਂ ਸੋਸ਼ਲ ਮੀਡੀਆ ਇੰਚਾਰਜ ਦੀ ਭੂਮਿਕਾ ਨਿਭਾ ਰਹੇ ਸਨ ਤੇ ਵੱਖ ਵੱਖ ਅਹੁਦਿਆਂ ਤੇ ਵੀ ਆਪਣੀ ਜ਼ਿੰਮੇਵਾਰੀ ਖ਼ੂਬ ਬਖ਼ੂਬੀ ਢੰਗ ਦੇ ਨਾਲ ਨਿਭਾ ਰਹੇ ਸਨ ।
ਇਸ ਮੌਕੇ ਮਨੀਸ਼ ਸਿਸੋਦੀਆ ਦੇ ਵੱਲੋਂ ਅਪਾਰ ਸਿੰਘ ਰੰਧਾਵਾ ਦੇ ਪਾਰਟੀ ਦਾ ਸਿਰੋਪਾ ਪਾ ਕੇ ਉਨ੍ਹਾਂ ਦੀ ਮੁਡ਼ ਤੋਂ ਘਰ ਵਾਪਸੀ ਕਰਵਾਈ ਅਤੇ ਨਾਲ ਹੀ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਪਾਰਟੀ ਹੈ ਤੇ ਜੋ ਲੋਕਾਂ ਦੇ ਲਈ ਕੰਮ ਕਰਦੀ ਹੈ ਤੇ ਨਾਲ ਹੀ ਉਨ੍ਹਾਂ ਵੱਲੋਂ ਅਪਾਰ ਸਿੰਘ ਰੰਧਾਵਾ ਦੀ ਘਰ ਵਾਪਸੀ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦਾ ਸੁਆਗਤ ਕੀਤਾ ਤੇ ਨਾਲ ਹੀ ਅਪਾਰ ਸਿੰਘ ਰੰਧਾਵਾ ਦੇ ਵੱਲੋਂ ਭਰੋਸਾ ਦਿਵਾਇਆ ਗਿਆ ਕਿ ਉਹ ਪਾਰਟੀ ਤੇ ਲੋਕਾਂ ਦੀ ਭਲਾਈ ਦੇ ਲਈ ਵੱਧ ਚਡ਼੍ਹ ਕੇ ਕੰਮ ਕਰਨਗੇ ।
Previous Postਹੋ ਜਾਵੋ ਸਾਵਧਾਨ – 23 ਹਜਾਰ ਦਾ ਹੋ ਸਕਦਾ ਚਲਾਣ ਜੇ ਕੀਤੀ ਇਹ ਗਲਤੀ , ਕਿਤੇ ਰਗੜੇ ਨਾ ਜਾਇਓ
Next Postਕੈਪਟਨ ਅਮਰਿੰਦਰ ਸਿੰਘ ਲਈ ਆ ਗਈ ਵੱਡੀ ਮਾੜੀ ਖਬਰ – ਲੱਗਾ ਇਹ ਵੱਡਾ ਝੱਟਕਾ