ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਜਿੱਥੇ ਸਭ ਧਰਮਾਂ ਦੇ ਲੋਕ ਪਿਆਰ ਅਤੇ ਆਪਸੀ ਮਿਲਵਰਤਣ ਅਤੇ ਨਾਲ ਰਹਿੰਦੇ ਹਨ। ਉੱਥੇ ਹੀ ਅੰਮ੍ਰਿਤਸਰ ਨੂੰ ਸਿਫਤੀ ਦਾ ਘਰ ਵੀ ਆਖਿਆ ਜਾਂਦਾ ਹੈ ਅਤੇ ਪੂਰੀ ਦੁਨੀਆਂ ਅਮ੍ਰਿਤਸਰ ਵਿਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਤਾਂਘ ਰੱਖਦੀ ਹੈ। ਜਿੱਥੇ ਬਹੁਤ ਸਾਰੇ ਲੋਕਾਂ ਦੀਆਂ ਮਨੋਕਾਮਨਾਵਾਂ ਪੂਰੀਆਂ ਹੋਣ ਤੇ ਉਨ੍ਹਾਂ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਜਾ ਕੇ ਨਤਮਸਤਕ ਹੋਇਆ ਜਾਂਦਾ ਹੈ। ਉਥੇ ਹੀ ਦਰਬਾਰ ਸਾਹਿਬ ਦੇ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਬਹੁਤ ਸਾਰੇ ਬਦਲਾਅ ਵੀ ਕੀਤੇ ਜਾਂਦੇ ਹਨ। ਹੁਣ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਜਾਰੀ ਹੋਇਆ ਇਹ ਨਵਾਂ ਫੁਰਮਾਨ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਵਾਲੀਆਂ ਸੰਗਤਾਂ ਅਤੇ ਉਥੇ ਅਖੰਡ ਪਾਠ ਕਰਵਾਉਣ ਵਾਲਿਆਂ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਅਖੰਡ ਪਾਠ ਕਰਾਉਣ ਵਾਲਿਆਂ ਲਈ ਜਿੱਥੇ ਹੁਣ ਸ਼ਰਤ ਲਾਗੂ ਕਰ ਦਿੱਤੀ ਗਈ ਹੈ। ਉਨ੍ਹਾਂ ਸ਼ਰਧਾਲੂਆਂ ਨੂੰ ਅਖੰਡ ਪਾਠ ਕਰਵਾਉਣ ਤੋਂ ਪਹਿਲਾਂ ਆਪਣੀ ਪਹਿਚਾਣ ਪੱਤਰ ਦੇਣਾ ਹੋਵੇਗਾ ਜਿਸ ਵਿੱਚ ਆਧਾਰ ਕਾਰਡ ਲਾਜ਼ਮੀ ਕੀਤਾ ਗਿਆ ਹੈ। ਭੇਟਾ ਦੇਣ ਤੋਂ ਉਸ ਸਮੇਂ ਆਧਾਰ ਕਾਰਡ ਲਾਜ਼ਮੀ ਕੀਤਾ ਗਿਆ ਹੈ। ਜਿਸ ਬਾਰੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਹ ਨੋਟ ਜਾਰੀ ਕੀਤੀਆਂ ਜਾ ਰਹੀਆਂ ਰਸੀਦਾ ਉਪਰ ਵੀ ਲਾਗੂ ਕਰ ਦਿੱਤਾ ਗਿਆ ਹੈ।
ਜਿੱਥੇ ਦੇਸ਼ ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਸ੍ਰੀ ਦਰਬਾਰ ਸਾਹਿਬ ਵਿਖੇ ਆਖੰਡ ਪਾਠ ਕਰਵਾਉਂਦੀਆਂ ਹਨ। ਉਥੇ ਹੀ ਇਸ ਅਖੰਡ ਪਾਠ ਵਾਸਤੇ 9500 ਰੁਪਏ ਵੀ ਤੈਅ ਕੀਤੇ ਗਏ ਹਨ। ਜਦ ਕਿ ਇਸ ਤੋਂ ਪਹਿਲਾਂ ਅਖੰਡ ਪਾਠ ਕਰਵਾਉਣ ਵਾਲੀ ਸੰਗਤ ਵਾਸਤੇ ਕੋਈ ਵੀ ਪਹਿਚਾਣ ਪੱਤਰ ਦੀ ਮੰਗ ਨੂੰ ਲਾਜ਼ਮੀ ਨਹੀਂ ਕੀਤਾ ਗਿਆ ਸੀ।
ਉਥੇ ਹੀ ਇਹ ਵੀ ਦਸਿਆ ਗਿਆ ਹੈ ਕਿ ਅਖੰਡ ਪਾਠ ਦੀ ਤਰੀਖ ਦੇ ਮੌਕੇ ਤੇ ਜਿੱਥੇ ਜਾਰੀ ਕੀਤੀ ਗਈ ਰਕਮ ਭੇਟ ਕੀਤੀ ਜਾਵੇਗੀ ਉੱਥੇ ਹੀ ਕੋਈ ਵੀ ਬਕਾਇਆ ਲੈਣ ਸਬੰਧੀ ਰਸੀਦ ਤੇ ਇਸ ਦੀ ਜਾਣਕਾਰੀ ਦੇ ਦਿੱਤੀ ਜਾਵੇਗੀ। ਦੇਸ਼ ਵਿਦੇਸ਼ ਦੀਆਂ ਸੰਗਤਾਂ ਆਪਣੀ ਸ਼ਰਧਾ, ਆਸਥਾ ਤੇ ਮਨੋਕਾਮਨਾ ਅਨੁਸਾਰ ਸ੍ਰੀ ਹਰਿਮੰਦਰ ਸਾਹਿਬ ਅਤੇ ਨਾਲ ਸਬੰਧਤ ਸਥਾਨਾਂ ’ਤੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਂਦੀਆਂ ਹਨ ।
Previous Postਆਪਣੇ ਪੋਤੇ ਨਾਲ ਘਰ ਦੇ ਮੂਹਰੇ ਬੈਠੀ ਔਰਤ ਨਾਲ ਪੰਜਾਬ ਚ ਇਥੇ ਵਾਪਰਿਆ ਅਜਿਹਾ ਲੋਕਾਂ ਚ ਪਈ ਦਹਿਸ਼ਤ
Next Postਯੂਕਰੇਨ ਤੋਂ ਆਈ ਡਰਾਉਣੀ ਖਬਰ ਸੁਣ ਦੁਨੀਆਂ ਦੀ ਕੰਬੀ ਰੂਹ – ਹੋ ਰਿਹਾ ਅਜਿਹਾ ਕੰਮ