ਆਈ ਤਾਜ਼ਾ ਵੱਡੀ ਖਬਰ
ਪੰਜਾਬ ਸਰਕਾਰ ਵੱਲੋਂ ਜਿਥੇ ਪੰਜਾਬ ਦੇ ਮਾਹੌਲ ਨੂੰ ਅਮਨ ਕਾਨੂੰਨ ਅਤੇ ਸ਼ਾਂਤੀ ਵਾਲਾ ਬਣਾਉਣ ਵਾਸਤੇ ਬਹੁਤ ਸਾਰੇ ਪੁਖ਼ਤਾ ਕਦਮ ਚੁੱਕੇ ਜਾ ਰਹੇ ਹਨ ਅਤੇ ਪੁਲਸ ਪ੍ਰਸ਼ਾਸਨ ਨੂੰ ਵੀ ਚੌਕਸੀ ਵਰਤਣ ਦੇ ਸਖਤ ਆਦੇਸ਼ ਦਿੱਤੇ ਗਏ ਹਨ ਤਾਂ ਜੋ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਨਾ ਕੀਤੀਆਂ ਜਾ ਸਕਣ। ਉੱਥੇ ਹੀ ਪਿਛਲੇ ਕੁਝ ਮਹੀਨਿਆਂ ਤੋਂ ਲਗਾਤਾਰ ਪੰਜਾਬ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ ਜਿਸ ਨਾਲ ਪੰਜਾਬ ਦੇ ਹਲਾਤਾਂ ਤੇ ਵੀ ਗਹਿਰਾ ਅਸਰ ਪੈ ਰਿਹਾ ਹੈ ਉਥੇ ਕੁਝ ਗ਼ੈਰ-ਸਮਾਜਿਕ ਲੁਟੇਰਿਆਂ ਵੱਲੋਂ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਉਥੇ ਹੀ ਲੁੱਟ ਦਾ ਸ਼ਿਕਾਰ ਬਣਾਉਣ ਵਾਲੇ ਲੋਕਾਂ ਉਪਰ ਗੋਲੀਆਂ ਚਲਾ ਕੇ ਉਨ੍ਹਾਂ ਨੂੰ ਮੌਤ ਦੇ ਘਾਟ ਉਤਾਰਨ ਦੀਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਅਤੇ ਇਨ੍ਹਾਂ ਹਾਦਸਿਆਂ ਦੇ ਕਾਰਨ ਬਹੁਤ ਸਾਰੇ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।
ਹੁਣ ਹਰਿਮੰਦਰ ਸਾਹਿਬ ਮੱਥਾ ਟੇਕਣ ਜਾ ਰਹੇ ਪਤੀ-ਪਤਨੀ ਤੇ ਗੋਲੀਆਂ ਚਲਾਈਆਂ ਗਈਆਂ ਹਨ ਜਿਥੇ ਪਤੀ ਦੀ ਮੌਕੇ ਤੇ ਹੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅਮ੍ਰਿਤਸਰ ਦੇ ਅਧੀਨ ਛਹਰੇਟਾ ਦੇ ਪਿੰਡ ਕਾਲਾ ਤੋਂ ਸਾਹਮਣੇ ਆਇਆ ਹੈ। ਜਿੱਥੇ ਇਸ ਪਿੰਡ ਦੇ ਰਹਿਣ ਵਾਲੇ ਇਕ 35 ਸਾਲਾ ਹਰਵਿੰਦਰ ਸਿੰਘ ਵੱਲੋਂ ਆਪਣੀ ਪਤਨੀ ਦੇ ਨਾਲ ਅੰਮ੍ਰਿਤਸਰ ਜਾਣ ਦਾ ਪ੍ਰੋਗਰਾਮ ਬਣਾਇਆ ਗਿਆ ਸੀ। ਕਿਉਂਕਿ ਉਹ ਸੱਤ ਦਿਨ ਪਹਿਲਾਂ ਹੀ ਆਪਣੇ ਘਰ ਵਾਪਸ ਦੁਬਈ ਤੋਂ ਆਇਆ ਸੀ। ਜਿੱਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਜਾਣ ਵਾਸਤੇ ਪਤਨੀ ਅਤੇ ਹਰਵਿੰਦਰ ਸਿੰਘ ਵੱਲੋਂ ਸਵੇਰੇ ਮੋਟਰਸਾਇਕਲ ਤੇ ਤੜਕੇ ਸਾਢੇ ਤਿੰਨ ਵਜੇ ਦੇ ਕਰੀਬ ਚਾਲੇ ਪਾਏ ਗਏ।
ਜਦੋਂ ਦੋਨੋਂ ਹਰਿਕ੍ਰਿਸ਼ਨ ਨਗਰ ਮੇਨ ਸੜਕ ਦੇ ਨਜ਼ਦੀਕ ਇਕ ਨਿੱਜੀ ਕਲੱਬ ਦੇ ਕੋਲ ਪਹੁੰਚੇ ਤਾਂ, ਉਸ ਸਮੇਂ ਹੀ ਦੋ ਮੋਟਰਸਾਈਕਲਾਂ ਉੱਤੇ ਸਵਾਰ ਚਾਰ ਲੁਟੇਰਿਆਂ ਵੱਲੋਂ ਉਨ੍ਹਾਂ ਨੂੰ ਰਸਤੇ ਵਿੱਚ ਰੋਕ ਲਿਆ ਗਿਆ, ਜਿੱਥੇ ਉਨ੍ਹਾਂ ਕੋਲੋਂ ਨਗਦੀ ਅਤੇ 3 ਮੋਬਾਈਲ ਫੋਨ ਖੋਹ ਲਏ ਗਏ। ਉਥੇ ਹੀ ਪਤੀ ਹਰਿੰਦਰ ਸਿੰਘ ਵੱਲੋਂ ਵਿਰੋਧ ਕੀਤੇ ਜਾਣ ਤੇ ਲੁਟੇਰਿਆਂ ਵੱਲੋਂ ਉਸ ਉਪਰ ਗੋਲੀਆਂ ਚਲਾ ਦਿੱਤੀਆਂ ਗਈਆਂ।
ਜਿਸ ਕਾਰਨ ਉਸ ਦੀ ਘਟਨਾਸਥਲ ਤੇ ਹੀ ਮੌਤ ਹੋ ਗਈ। ਪੁਲਿਸ ਵੱਲੋਂ ਜਿੱਥੇ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਲੁਟੇਰਿਆਂ ਦੀ ਭਾਲ ਕੀਤੀ ਜਾ ਰਹੀ ਹੈ ਉਥੇ ਹੀ ਪਰਿਵਾਰ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।
Previous Postਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਦੀ ਰਡਾਰ ਤੇ 2 ਹੋਰ ਸਾਬਕਾ ਮੰਤਰੀ, ਰਿਵਾਇਤੀ ਪਾਰਟੀਆਂ ਦੀ ਵਧੀ ਚਿੰਤਾ
Next Postਇਸ ਅਕਾਲੀ ਆਗੂ ਦੇ ਘਰੇ ਪਿਆ ਮਾਤਮ, ਹੋਈ ਪਿਤਾ ਦੀ ਮੌਤ- 13 ਜੂਨ ਨੂੰ ਹੋਵੇਗਾ ਸੰਸਕਾਰ