ਆਈ ਤਾਜ਼ਾ ਵੱਡੀ ਖਬਰ
ਆਮ ਆਦਮੀ ਪਾਰਟੀ ਦੇ ਸੱਤਾ ਵਿੱਚ ਆਉਂਦੇ ਹੀ ਜਿੱਥੇ ਪੰਜਾਬ ਵਿੱਚ ਬਦਲਾਅ ਦੀ ਲਹਿਰ ਦੇਖੀ ਗਈ। ਉਥੇ ਹੀ ਆਮ ਆਦਮੀ ਪਾਰਟੀ ਨੂੰ ਆਏ ਦਿਨ ਬਹੁਤ ਸਾਰੀਆਂ ਚੁਣੌਤੀਆਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਬੀਤੇ ਦਿਨੀਂ ਜਿਥੇ ਕੇਂਦਰ ਸਰਕਾਰ ਵੱਲੋਂ ਚੰਡੀਗੜ ਉੱਤੇ ਕੇਂਦਰੀ ਨਿਯਮ ਲਾਗੂ ਕਰ ਦਿੱਤੇ ਗਏ ਸਨ। ਉੱਥੇ ਹੀ ਚੰਡੀਗੜ੍ਹ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਕੇਂਦਰ ਸਰਕਾਰ ਦੇ ਅਨੁਸਾਰ ਸਹੂਲਤਾਂ ਵੀ ਜਾਰੀ ਕੀਤੀਆਂ ਗਈਆਂ। ਹਰਿਆਣੇ ਅਤੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਤੇ ਜਿਥੇ ਕੇਂਦਰ ਸਰਕਾਰ ਨੇ ਆਪਣਾ ਹੱਕ ਦਰਸਾ ਦਿੱਤਾ ਹੈ। ਉਥੇ ਹੀ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਪੰਜਾਬ ਵਿਚ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ।
ਜੋ ਕੇਂਦਰ ਸਰਕਾਰ ਦੀ ਇੱਕ ਸੋਚੀ ਸਮਝੀ ਸਾਜਿਸ਼ ਦੱਸੀ ਜਾ ਰਹੀ ਹੈ। ਜਿਸ ਨੂੰ ਮੱਦੇਨਜ਼ਰ ਰੱਖਦੇ ਹੋਏ ਕੱਲ੍ਹ ਵਿਧਾਨ ਸਭਾ ਦੇ ਵਿੱਚ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਸੀ। ਜਿਥੇ ਸਾਰੀਆਂ ਪਾਰਟੀਆਂ ਵੱਲੋਂ ਇਕ ਮਤਾ ਪਾਸ ਕੀਤਾ ਗਿਆ ਹੈ। ਜਿਸ ਵਿੱਚ ਸਾਰਾ ਚੰਡੀਗੜ੍ਹ ਪੰਜਾਬ ਨੂੰ ਦੇਣ ਦੀ ਅਪੀਲ ਕੀਤੀ ਹੈ। ਕਿਉਂਕਿ ਚੰਡੀਗੜ੍ਹ ਉਪਰ ਪੰਜਾਬ ਦਾ 60 ਫੀਸਦੀ ਹੱਕ ਹੈ।
ਹੁਣ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਚੰਡੀਗੜ੍ਹ ਮੁੱਦੇ ਤੇ ਲੈ ਕੇ ਇਹ ਬਿਆਨ ਸਾਹਮਣੇ ਆਇਆ ਹੈ। ਕਲ ਪੰਜਾਬ ਸਰਕਾਰ ਦੇ ਮਤੇ ਪੇਸ਼ ਕੀਤੇ ਜਾਣ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਆਖਿਆ ਗਿਆ ਹੈ ਕਿ ਹਰਿਆਣਾ ਦਾ ਵੀ ਚੰਡੀਗੜ੍ਹ ਉਪਰ ਹੱਕ ਹੈ। ਇਸ ਲਈ ਦੋਹਾ ਨੂੰ ਮਿਲ ਕੇ ਹੀ ਇਸ ਉਪਰ ਫੈਸਲਾ ਲੈਣਾ ਚਾਹੀਦਾ ਹੈ।
ਉਥੇ ਹੀ ਪੂਰਾ ਵੱਲੋਂ ਪੰਜਾਬ ਸਰਕਾਰ ਉਪਰ ਇਸ਼ਾਰਾ ਕਰਦੇ ਹੋਏ ਆਖਿਆ ਹੈ ਕਿ ਇੱਕ ਤਰਫਾ ਮਤਾ ਪਾਉਣ ਦਾ ਕੋਈ ਅਰਥ ਨਹੀਂ ਹੈ। ਉਨ੍ਹਾਂ ਕਿਹਾ ਕਿ ਜਿੱਥੇ ਹਿਮਾਚਲ ਵੀ ਚੰਡੀਗੜ੍ਹ ਉੱਪਰ ਆਪਣਾ ਹੱਕ ਸਮਝਦਾ ਹੈ ਜਦ ਕਿ ਉਸ ਦੀ ਰਾਜਧਾਨੀ ਸ਼ਿਮਲਾ ਹੈ। ਇਸ ਲਈ ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਅਤੇ ਦੋਵਾਂ ਦੀ ਹੀ ਰਹੇਗੀ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਉਪਰ ਕੇਂਦਰ ਸਰਕਾਰ ਦੇ ਕਾਨੂੰਨ ਲਾਗੂ ਹੋਣ ਦਾ ਮੁੱਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਨੂੰ ਦੋਹਾਂ ਸੂਬਿਆਂ ਦੀ ਰਾਜਧਾਨੀ ਦੇ ਤੌਰ ਤੇ ਪਿਛਲੇ ਲੰਮੇ ਸਮੇਂ ਤੋਂ ਰੱਖਿਆ ਹੋਇਆ ਹੈ ਜਿੱਥੇ 60:40 ਦੀ ਰੇਸ਼ੋ ਵੀ ਹੈ।
Previous Postਇਸ ਮਸ਼ਹੂਰ ਪੰਜਾਬੀ ਗਾਇਕ ਨੂੰ ਇਸ ਕਾਰਨ ਕੀਤਾ ਗਿਆ ਗ੍ਰਿਫਤਾਰ , ਤਾਜਾ ਵੱਡੀ ਖਬਰ
Next Postਕੈਨੇਡਾ ਜਾਣ ਵਾਲਿਆਂ ਲਈ ਆਈ ਇਹ ਚੰਗੀ ਖਬਰ , ਹੋਗਿਆ ਇਹ ਐਲਾਨ – ਤਾਜਾ ਵੱਡੀ ਖਬਰ