ਹਰਿਆਣਾ ਨੂੰ ਮਿਲੇਗੀ ਵੱਖਰੀ ਵਿਧਾਨਸਭਾ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ ਚ ਜਮੀਨ ਅਲਾਟ ਕਰਨ ਦੇ ਦਿੱਤੇ ਹੁਕਮ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਵਿਚ ਜਿੱਥੇ ਕੁਝ ਕਾਰਨਾ ਤੇ ਚਲਦਿਆਂ ਹੋਇਆਂ ਬਹੁਤ ਸਾਰੇ ਸੂਬਿਆਂ ਦੀ ਵੰਡ ਹੋਈ ਹੈ ਅਤੇ ਨਵੇਂ ਸੂਬਿਆਂ ਦੀ ਸਥਾਪਨਾ ਹੋਈ ਹੈ। ਜਿਸ ਕਾਰਨ ਬਹੁਤ ਸਾਰੇ ਪਰਵਾਰ ਦੋ ਸੂਬਿਆਂ ਦੀ ਵੰਡ ਦੇ ਵਿੱਚ ਦੋਨੋਂ ਪਾਸੇ ਵੰਡੇ ਗਏ ਹਨ ਪਰ ਉਨ੍ਹਾਂ ਲੋਕਾਂ ਦੇ ਆਪਸੀ ਰਿਸ਼ਤੇ ਤੇ ਪਿਆਰ ਤੇ ਭਾਈਚਾਰਕ ਸਾਂਝ ਅਜੇ ਵੀ ਉਸੇ ਤਰਾ ਬਰਕਰਾਰ ਹੈ। ਜਿਸ ਦੇ ਚਲਦਿਆਂ ਹੋਇਆਂ ਉਹਨਾਂ ਸੂਬਿਆਂ ਦੇ ਲੋਕ ਆਪਣੇ ਆਪ ਨੂੰ ਇੱਕ ਦੂਸਰੇ ਦੇ ਵੱਡੇ ਅਤੇ ਛੋਟੇ ਭਰਾ ਸਮਝਦੇ ਹਨ ਜਿਸ ਦੇ ਚਲਦਿਆਂ ਹੋਇਆਂ ਉਨ੍ਹਾਂ ਦੇ ਪਿਆਰ ਦੀਆਂ ਬਹੁਤ ਸਾਰੀਆਂ ਮਿਸਾਲਾਂ ਵੀ ਦੇਖਣ ਨੂੰ ਮਿਲਦੀਆਂ ਹਨ। ਪਰ ਕੁਝ ਰਾਜਨੀਤਿਕ ਗਤੀਵਿਧੀਆਂ ਦੇ ਚਲਦਿਆਂ ਹੋਇਆਂ ਹੀ ਅਜਿਹੇ ਮਾਮਲੇ ਵੀ ਸਾਹਮਣੇ ਆ ਜਾਂਦੇ ਹਨ ਜਿੱਥੇ ਕੁਝ ਨਾ ਕੁਝ ਵੱਖਰਾ ਹੀ ਸੁਣਨ ਨੂੰ ਮਿਲ ਜਾਂਦਾ ਹੈ। ਜਿਸ ਨਾਲ ਉਹਨਾਂ ਦੀ ਜੋ ਸਾਂਝ ਹੋ ਰਹੀ ਹੈ ਉਹ ਟੁੱਟਦੀ ਨਜ਼ਰ ਆਉਣ ਲੱਗ ਜਾਂਦੀ ਹੈ।

ਹੁਣ ਹਰਿਆਣਾ ਨੂੰ ਵਿਧਾਨ ਸਭਾ ਲਈ ਵੱਖਰੀ ਜਗ੍ਹਾ ਮਿਲੇਗੀ ਜਿਸ ਬਾਰੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਚੰਡੀਗੜ੍ਹ ਵਿੱਚ ਜ਼ਮੀਨ ਅਲਾਟ ਕਰਨ ਦੇ ਹੁਕਮ ਦੇ ਦਿੱਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਪੰਜਾਬ ਅਤੇ ਹਰਿਆਣਾ ਦੀ ਚੰਡੀਗੜ੍ਹ ਵਿਚ ਹੀ ਵਿਧਾਨ ਸਭਾ ਅਤੇ ਰਾਜਧਾਨੀ ਹੈ। ਬੀਤੇ ਦਿਨੀਂ ਜਿਥੇ ਕੇਂਦਰ ਸਰਕਾਰ ਦੇ ਅਧੀਨ ਚੰਡੀਗੜ੍ਹ ਲਿਆਂਦੇ ਜਾਣ ਕਾਰਨ ਬਹੁਤ ਸਾਰੇ ਲੋਕਾਂ ਵੱਲੋਂ ਇਸ ਦਾ ਵਿਰੋਧ ਵੀ ਕੀਤਾ ਗਿਆ ਹੈ ਉਥੇ ਹੀ ਹਰਿਆਣਾ ਸਰਕਾਰ ਨੂੰ ਆਪਣੀ ਵੱਖਰੀ ਵਿਧਾਨ ਸਭਾ ਬਣਾਉਣ ਵਾਸਤੇ ਇਮਾਰਤ ਲਈ ਚੰਡੀਗੜ੍ਹ ਵਿੱਚ ਜ਼ਮੀਨ ਦਿਤੇ ਜਾਣ ਦੀ ਗੱਲ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਆਖੀ ਗਈ ਹੈ।

ਜਿੱਥੇ ਉਨ੍ਹਾਂ ਵੱਲੋਂ ਉੱਤਰੀ ਜ਼ੋਨਲ ਕੌਂਸਲ ਦੀ ਬੈਠਕ ਦੇ ਵਿੱਚ ਹਰਿਆਣਾ ਨੂੰ ਇਹ ਇੱਕ ਵੱਡਾ ਤੋਹਫਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿੱਥੇ ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਆਖਿਆ ਗਿਆ ਹੈ ਕਿ ਜਿੱਥੇ ਪੰਜਾਬ ਦੇ ਨਾਲ ਕੁਝ ਮਾਮਲਿਆਂ ਨੂੰ ਲੈ ਕੇ ਹਰਿਆਣਾ ਦਾ ਵਿਵਾਦ ਚੱਲ ਰਿਹਾ ਹੈ ਜਿਵੇਂ ਸਤਲੁਜ ਜਮਨਾ ਲਿੰਕ ਨਹਿਰ। ਜਿਸ ਵਿਚ ਵੀ ਉਨ੍ਹਾਂ ਨੇ ਗ੍ਰਹਿ ਮੰਤਰੀ ਨੂੰ ਇਸ ਮਸਲੇ ਨੂੰ ਹੱਲ ਕਰਨ ਲਈ ਅਹਿਮ ਭੂਮਿਕਾ ਨਿਭਾਏ ਜਾਣ ਵਾਸਤੇ ਵੀ ਅਪੀਲ ਕੀਤੀ ਹੈ।

ਉਥੇ ਹੀ ਉਨ੍ਹਾਂ ਕਿਹਾ ਹੈ ਕਿ ਹਰਿਆਣਾ ਦੇ ਕੁਝ ਵੱਖਰੇ ਮਸਲੇ ਵੀ ਹਨ ਜਿਸ ਬਾਬਤ ਉਹ ਆਪਣੇ ਵੱਖਰੇ ਵਿਧਾਨ ਸਭਾ ਵਿੱਚ ਉਸ ਨੂੰ ਹੱਲ ਕਰ ਸਕਦੇ ਹਾਂ ਜਿਸ ਜਿਸ ਵਾਸਤੇ ਚੰਡੀਗੜ੍ਹ ਦੇ ਵਿੱਚ ਹਰਿਆਣਾ ਵਿਧਾਨ ਸਭਾ ਵਾਸਤੇ ਕੇਂਦਰ ਸਰਕਾਰ ਵੱਲੋ ਜਗਾ ਦਿੱਤੀ ਜਾਵੇਗੀ। ਕਿਉਂਕਿ ਇਸ ਬਾਬਤ ਮੁੱਖ ਮੰਤਰੀ ਵੱਲੋਂ ਵਿਧਾਨ ਸਭਾ ਲਈ ਵਾਧੂ ਜ਼ਮੀਨ ਦੀ ਮੰਗ ਚੰਡੀਗੜ੍ਹ ਵਿੱਚ ਕੀਤੀ ਗਈ ਸੀ। ਉੱਥੇ ਹੀ ਉਸ ਜਗ੍ਹਾ ਦੀ ਸ਼ਨਾਖ਼ਤ ਵੀ ਕਰ ਲਈ ਗਈ ਹੈ।