ਹਵਾਈ ਯਾਤਰਾ ਕਰਨ ਵਾਲਿਆਂ ਲਈ ਆਈ ਵੱਡੀ ਖਬਰ – ਸਰਕਾਰ ਨੇ ਅਚਾਨਕ ਹੁਣ ਕਰਤਾ ਇਹ ਵੱਡਾ ਐਲਾਨ

ਆਈ ਤਾਜ਼ਾ ਵੱਡੀ ਖਬਰ 

ਕੋਰੋਨਾ ਮਹਾਂਮਾਰੀ ਦੇ ਚੱਲਦੇ ਦੁਨੀਆ ਭਰ ਦੇ ਵਿੱਚ ਵੱਖ ਵੱਖ ਦੇਸ਼ਾਂ ਦੀਆਂ ਸਰਕਾਰਾਂ ਦੇ ਵੱਲੋਂ ਆਪਣੇ ਦੇਸ਼ ਦੇ ਹਾਲਾਤਾਂ ਦੇ ਵਿਚ ਕਰੋਨਾ ਮਹਾਂਮਾਰੀ ਦੇ ਪ੍ਰਕੋਪ ਨੂੰ ਵੇਖਦੇ ਪਾਬੰਦੀਆਂ ਲਗਾਈਆਂ ਹੋਈਆਂ ਸਨ । ਇਨ੍ਹਾਂ ਪਾਬੰਦੀਆਂ ਦੇ ਚਲਦੇ ਵੱਖ ਵੱਖ ਦੇਸ਼ਾਂ ਦੇ ਨਾਗਰਿਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ । ਪਰ ਜਿਵੇਂ ਜਿਵੇਂ ਹੁਣ ਦੁਨੀਆਂ ਦੇ ਵਿਚੋਂ ਕੋਰੋਨਾ ਦੇ ਮਾਮਲੇ ਘੱਟ ਰਹੇ ਹਨ ਅਤੇ ਕਰੋਨਾ ਨੂੰ ਮਾਤ ਦੇਣ ਵਾਲੀ ਵੈਕਸੀਨ ਦੀ ਖੋਜ ਹੋ ਚੁੱਕੀ ਹੈ, ਉਸ ਤੇ ਚਲਦੇ ਲੰਗਾਈਆਂ ਹੋਈਆਂ ਇਨ੍ਹਾਂ ਪਾਬੰਦੀਆਂ ਨੂੰ ਵੱਖ ਵੱਖ ਦੇਸ਼ਾਂ ਦੀਆਂ ਸਰਕਾਰਾਂ ਦੇ ਵੱਲੋਂ ਆਪਣੇ ਦੇਸ਼ ਦੇ ਹਾਲਾਤਾਂ ਅਨੁਸਾਰ ਇਨ੍ਹਾਂ ਪਾਬੰਦੀਆਂ ਦੇ ਵਿੱਚ ਛੋਟ ਦਿੱਤੀ ਜਾ ਰਹੀ ਹੈ ਜਾਂ ਫਿਰ ਇਨ੍ਹਾਂ ਪਾਬੰਦੀਆਂ ਨੂੰ ਹਟਾਇਆ ਜਾ ਰਿਹਾ ਹੈ ।

ਗੱਲ ਕੀਤੀ ਜਾਵੇ ਜੇਕਰ ਹਵਾਈ ਉਡਾਣਾਂ ਦੀ ਤਾਂ , ਹਵਾਈ ਉਡਾਣਾਂ ਦੇ ਉੱਪਰ ਵੀ ਕੋਰੋਨਾ ਮਹਾਂਮਾਰੀ ਦੇ ਚੱਲਦੇ ਕਾਫੀ ਪਾਬੰਦੀਆਂ ਲਗਾਈਆਂ ਹੋਈਆਂ ਸਨ । ਪਰ ਹੁਣ ਮੁੜ ਤੋਂ ਹਵਾਈ ਉਡਾਣਾਂ ਦੇ ਉੱਪਰ ਕਈ ਦੇਸ਼ਾਂ ਦੇ ਵੱਲੋਂ ਪਾਬੰਦੀਆਂ ਹਟਾ ਦਿੱਤੀਆਂ ਗਈਆਂ ਹਨ । ਇਸੇ ਦੇ ਚੱਲਦੇ ਹੁਣ ਇੱਕ ਦੇਸ਼ ਜੋ ਪੰਜਾਬੀਆਂ ਦਾ ਸਭ ਤੋਂ ਪਸੰਦੀਦਾ ਦੇਸ਼ ਹੈ । ਉਸ ਦੇਸ਼ ਦੇ ਅੰਤਰਰਾਸ਼ਟਰੀ ਯਾਤਰੀਆਂ ਦੇ ਲਈ ਇਕ ਵੱਡਾ ਐਲਾਨ ਕਰ ਦਿੱਤਾ ਹੈ ।ਦਰਅਸਲ ਨਿੳੂਜ਼ੀਲੈਂਡ ਦੀ ਫਲੈਗ ਕੈਰੀਅਰ ਏਅਰਲਾਈਨ ਏਅਰ ਨਿਊਜ਼ੀਲੈਂਡ ਨੇ ਅੱਜ ਕਿਹਾ ਹੈ ਕਿ ਉਸ ਦੀਆਂ ਅੰਤਰਰਾਸ਼ਟਰੀ ਉਡਾਣਾਂ ‘ਚ ਬੈਠਣ ਵਾਲੇ ਯਾਤਰੀਆਂ ਦੇ ਲਈ ਕਰੋਨਾ ਮਹਾਂਮਾਰੀ ਤੋਂ ਬਚਣ ਦੇ ਲਈ ਟੀਕਾਕਰਣ ਹੋਣਾ ਜ਼ਰੂਰੀ ਹੈ ।

ਇਹ ਉਦੇਸ਼ ਅੰਤਰਰਾਸ਼ਟਰੀ ਯਾਤਰੀਆਂ ਦੇ ਲਈ ਸਖ਼ਤ ਨੀਤੀਆਂ ਦੇ ਵਿਚੋਂ ਇਕ ਹੈ । ਇਸ ਤੋਂ ਇਲਾਵਾ ਏਅਰ ਨਿਊਜ਼ੀਲੈਂਡ ਨੇ ਅੰਤਰਰਾਸ਼ਟਰੀ ਯਾਤਰੂਆਂ ਦੇ ਲਈ ਨੌੰ ਜਾਬ ,ਨੋ ਫਲਾਈ, ਕਵਿਡ 19 ਦੀ ਨੀਤ ਦੀ ਘੋਸ਼ਣਾ ਕੀਤੀ ਹੈ। ਜੋ ਕਿ ਫਰਵਰੀ ਦੇ ਵਿਚ ਲਾਗੂ ਹੋ ਜਾਵੇਗੀ । ਇੰਨਾ ਹੀ ਨਹੀਂ ਸਗੋਂ ਏਅਰ ਨਿਊਜ਼ੀਲੈਂਡ ਦੀ ਯਾਤਰਾ ਕਰਨ ਦੇ ਚਾਹਵਾਨ ਯਾਤਰੂਆਂ ਦੇ ਲਈ ਪਹਿਲਾ ਟੀਕਾਕਰਨ ਤੋਂ ਬਾਅਦ ਹੀ ਅੰਤਰਰਾਸ਼ਟਰੀ ਏਅਰ ਦੀ ਯਾਤਰਾ ਕਰਨ ਦੇ ਲਈ ਕਿਹਾ ਗਿਆ ਹੈ ।

ਮਿਲੀ ਜਾਣਕਾਰੀ ਅਨੁਸਾਰ ਫਰਵਰੀ ਮਹੀਨੇ ਦੇ ਵਿਚ ਨੋ ਜਾਬ, ਨੋ ਫਲਾਈ , ਦੀ ਨੀਤੀ ਲਾਗੂ ਹੋਣ ਜਾ ਰਹੀ ਹੈ । ਉਸ ਨੀਤੀ ਦੇ ਮੁਤਾਬਕ ਏਅਰਲਾਈਨ ਜ਼ਰੀਏ ਅੰਤਰਰਾਸ਼ਟਰੀ ਨੈੱਟਵਰਕ ਤੇ ਕਿਤੇ ਵੀ ਯਾਤਰਾ ਕਰਨ ਵਾਲੇ ਗਾਹਕਾਂ ਨੂੰ ਪੂਰੀ ਤਰ੍ਹਾਂ ਦੇ ਨਾਲ ਕੋਰੋਨਾ ਵਿਰੁੱਧ ਟੀਕਾਕਰਨ ਦੀ ਜ਼ਰੂਰਤ ਹੋਵੇਗੀ । ਅਠਾਰਾਂ ਸਾਲ ਜਾਂ ਫਿਰ ਇਸ ਤੋਂ ਵੱਧ ਉਮਰ ਦੇ ਸਾਰੇ ਯਾਤਰੀਆਂ ਦੇ ਲਈ ਟੀਕਾਕਰਨ ਕਰਵਾਉਣਾ ਲਾਜ਼ਮੀ ਹੋਵੇਗਾ । ਇੰਨਾ ਹੀ ਨਹੀਂ ਸਗੋਂ ਜੋ ਯਾਤਰੂ ਏਅਰ ਨਿਊਜ਼ੀਲੈਂਡ ਦੇ ਜਹਾਜ਼ ਰਾਹੀਂ ਨਿਊਜ਼ੀਲੈਂਡ ਪਹੁੰਚ ਰਹੇ ਹਨ ਜਾਂ ਫਿਰ ਉੱਥੋਂ ਰਵਾਨਾ ਹੁੰਦੇ ਹਨ ਉਨ੍ਹਾਂ ਸਾਰੇ ਯਾਤਰੂਆਂ ਦੇ ਲਈ ਟੀਕਾਕਰਣ ਲਾਜ਼ਮੀ ਹੋਵੇਗਾ ।