ਆਈ ਤਾਜਾ ਵੱਡੀ ਖਬਰ
ਕਰੋਨਾ ਦੇ ਕਾਰਨ ਜਿੱਥੇ ਬਹੁਤ ਸਾਰੇ ਖੇਤਰਾਂ ਉਪਰ ਇਸ ਦਾ ਅਸਰ ਹੋਇਆ ਹੈ। ਉਥੇ ਹੀ ਇਸ ਦਾ ਵਧੇਰੇ ਪ੍ਰਭਾਵ ਹਵਾਈ ਆਵਾਜਾਈ ਉਪਰ ਵੀ ਵੇਖਿਆ ਗਿਆ ਹੈ। ਕਿਉਂਕਿ ਪਿਛਲੇ ਸਾਲ ਕਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਮਾਰਚ ਵਿੱਚ ਹੀ ਅੰਤਰਰਾਸ਼ਟਰੀ ਉਡਾਨਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਉਥੇ ਹੀ ਕੁਝ ਖਾਸ ਸਮਝੌਤਿਆਂ ਦੇ ਤਹਿਤ ਕੁਝ ਖਾਸ ਉਡਾਣਾਂ ਨੂੰ ਸ਼ੁਰੂ ਕੀਤਾ ਗਿਆ ਸੀ ਤਾਂ ਜੋ ਯਾਤਰੀਆਂ ਨੂੰ ਜ਼ਰੂਰੀ ਸਮੇਂ ਦੌਰਾਨ ਉਨ੍ਹਾਂ ਦੀ ਮੰਜ਼ਲ ਤਕ ਪਹੁੰਚਾਇਆ ਜਾ ਸਕੇ। ਹੁਣ ਭਾਰਤ ਵਿੱਚ ਕਰੋਨਾ ਦੀ ਦੂਜੀ ਲਹਿਰ ਨੂੰ ਦੇਖਦੇ ਹੋਏ ਵੀ ਬਹੁਤ ਸਾਰੇ ਦੇਸ਼ਾਂ ਵੱਲੋਂ ਹਵਾਈ ਉਡਾਨਾਂ ਉਪਰ ਅਣਮਿਥੇ ਸਮੇਂ ਲਈ ਰੋਕ ਲਗਾ ਦਿੱਤੀ ਗਈ ਹੈ।
ਹਵਾਈ ਸਫਰ ਕਰਨ ਵਾਲਿਆਂ ਲਈ ਆਈ ਜ਼ਰੂਰੀ ਖ਼ਬਰ , ਜੋ ਕੇਂਦਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਵੱਲੋਂ ਜਾਰੀ ਕੀਤੀ ਗਈ ਹੈ। ਕੇਂਦਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਵੱਲੋਂ ਸਿਹਤ ਮਾਹਿਰਾਂ ਦੀ ਰਾਏ ਅਨੁਸਾਰ ਇਕ ਫੈਸਲਾ ਲਾਗੂ ਕੀਤਾ ਗਿਆ ਹੈ। ਜਿਸ ਵਿੱਚ ਦੂਸਰੇ ਸੂਬਿਆਂ ਅੰਦਰ ਆਉਣ-ਜਾਣ ਵਾਲੇ ਯਾਤਰੀਆਂ ਨੂੰ ਆਰ ਟੀ ਪੀ ਸੀ ਆਰ ਦੀ ਜਾਂਚ ਕਰਵਾਉਣੀ ਲਾਜ਼ਮੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਤੰਦਰੁਸਤ ਸੂਬਿਆਂ ਦਾ ਮਾਮਲਾ ਹੈ ਇਸ ਲਈ ਹੁਣ ਇਨ੍ਹਾਂ ਸੂਬਿਆ ਨੂੰ ਕਰੋਨਾ ਜਾਂਚ ਰਿਪੋਰਟ ਮੰਗਣ ਦਾ ਅਧਿਕਾਰ ਹੈ, ਜਿੱਥੇ ਕੋਈ ਵੀ ਵਿਅਕਤੀ ਜਾ ਰਿਹਾ ਹੈ।
ਕਿਉਂਕਿ ਇਹ ਫੈਸਲਾ ਮੌਜੂਦਾ ਸਮੇਂ ਕਰੋਨਾ ਇਨਫੈਕਸ਼ਨ ਦੇ ਵਧ ਰਹੇ ਮਾਮਲਿਆਂ ਨੂੰ ਮੱਦੇਨਜ਼ਰ ਰੱਖਦੇ ਹੋਏ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਸਿਰਫ ਹਵਾਬਾਜ਼ੀ ਮੰਤਰਾਲੇ ਵੱਲੋਂ ਨਹੀਂ ਲਿਆ ਗਿਆ, ਸਗੋਂ ਯਾਤਰੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਸਿਹਤ ਮਾਹਿਰਾਂ ਦੀ ਰਾਏ ਅਨੁਸਾਰ ਹੀ ਸਰਕਾਰ ਵੱਲੋਂ ਲਾਏ ਜਾ ਰਹੇ ਹਨ। ਉੱਥੇ ਹੀ ਉਨ੍ਹਾਂ ਯਾਤਰੀਆਂ ਨੂੰ ਇਸ ਤੋਂ ਛੋਟ ਦਿੱਤੇ ਜਾਣ ਉਪਰ ਵੀ ਫੈਸਲਾ ਕੀਤੇ ਜਾਣ ਲਈ ਵਿਚਾਰ ਚਰਚਾ ਹੋ ਰਹੀ ਹੈ ਜਿਨ੍ਹਾਂ ਦੀਆਂ ਦੋ ਡੋਜ਼ ਲਗਵਾ ਲਈਆਂ ਹਨ।
ਉਨ੍ਹਾਂ ਯਾਤਰੀਆਂ ਨੂੰ ਛੋਟ ਦੇਣ ਵਾਸਤੇ ਵਿਚਾਰ ਚਰਚਾ ਕੀਤੀ ਜਾ ਰਹੀ ਹੈ। ਹੁਣ ਦੇਸ਼ ਵਿਚ ਘਰੇਲੂ ਉਡਾਨਾਂ ਦੌਰਾਨ ਹਵਾਈ ਯਾਤਰਾ ਕਰਨ ਵਾਲੇ ਲੋਕਾਂ ਨੂੰ ਜਲਦੀ ਹੀ ਆਰਟੀ ਪੀਸੀਆਰ ਜਾਂਚ ਤੋਂ ਰਾਹਤ ਮਿਲਣ ਦੀ ਉਮੀਦ ਹੈ। ਉੱਥੇ ਹੀ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਯਾਤਰੀਆਂ ਦੇ ਕਰੋਨਾ ਟੀਕੇ ਲੱਗ ਚੁੱਕੇ ਹੋਣ।
Previous Postਪ੍ਰਧਾਨ ਮੰਤਰੀ ਮੋਦੀ ਵਲੋਂ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਦੀਵਾਲੀ ਤੱਕ ਲਈ ਹੋ ਗਿਆ ਇਹ ਐਲਾਨ
Next Postਹੁਣ ਅਚਾਨਕ ਰਾਮ ਰਹੀਮ ਦੀ ਸਿਹਤ ਬਾਰੇ ਹਸਪਤਾਲੋਂ ਆ ਗਈ ਇਹ ਵੱਡੀ ਖਬਰ , ਸਾਰੇ ਹੋ ਗਏ ਹੈਰਾਨ