ਹਵਾਈ ਯਾਤਰਾ ਕਰਨ ਵਾਲਿਆਂ ਲਈ ਹੁਣ ਅਚਾਨਕ ਸਰਕਾਰ ਨੇ ਕਰਤਾ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪਿਛਲੇ ਸਾਲ 2020 ਵਿੱਚ ਚੀਨ ਤੋਂ ਸ਼ੁਰੂ ਹੋਈ ਕਰੋਨਾ ਵਾਇਰਸ ਕਾਰਨ ਵਿਸ਼ਵ ਭਰ ਦੇ ਲੋਕਾਂ ਨੂੰ ਕਾਫੀ ਮੁਸ਼ਕਿਲ ਹਾਲਾਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮਹਾਮਾਰੀ ਦਾ ਖ਼ਤਰਾ ਇੰਨਾ ਵੱਧ ਗਿਆ ਸੀ ਕਿ ਵਿਸ਼ਵ ਭਰ ਵਿਚ ਸਾਰੇ ਦੇਸ਼ਾਂ ਨੇ ਹਵਾਈ ਸੇਵਾਵਾਂ ਤੇ ਰੋਕ ਲਗਾ ਦਿੱਤੀ ਸੀ ਅਤੇ ਆਪਣੇ ਆਪਣੇ ਦੇਸ਼ ਨੂੰ ਤਾਲਾਬੰਦ ਕਰ ਲਿਆ ਸੀ ਤਾਂ ਜੋ ਲੋਕਾਂ ਨੂੰ ਇਸ ਵਾਇਰਸ ਦੀ ਲਪੇਟ ਵਿਚ ਆਉਣ ਤੋਂ ਬਚਾਇਆ ਜਾ ਸਕੇ। ਹਵਾਈ ਆਵਾਜਾਈ ਠੱਪ ਹੋਣ ਕਾਰਨ ਬਹੁਤ ਸਾਰੇ ਯਾਤਰੀਆਂ, ਵਿਦਿਆਰਥੀਆਂ ਅਤੇ ਕਰਮਚਾਰੀਆਂ ਨੂੰ ਕਾਫੀ ਮੁਸ਼ਕਿਲ ਦੌਰ ਚੋਂ ਗੁਜ਼ਰ ਨਾ ਪਿਆ, ਕਿਉਂਕਿ ਬਹੁਤ ਸਾਰੇ ਦੇਸ਼ਾਂ ਵੱਲੋਂ ਲੋਕਾਂ ਨੂੰ ਵੀਜ਼ੇ ਦੇਣੇ ਬੰਦ ਕਰ ਦਿੱਤੇ ਗਏ ਸਨ।

ਹਵਾਬਾਜ਼ੀ ਵਿਭਾਗ ਵੱਲੋਂ ਸਿਰਫ ਐਮਰਜੈਂਸੀ ਹਵਾਈ ਸੇਵਾਵਾਂ ਹੀ ਮੁਹਇਆ ਕੀਤੀਆਂ ਗਈਆਂ ਸਨ। ਕਰੋਨਾ ਵਾਇਰਸ ਦੀ ਦੂਜੀ ਲਹਿਰ ਵਿੱਚ ਕੇਸਾਂ ਦੀ ਗਿਰਾਵਟ ਨੂੰ ਦੇਖਦੇ ਹੋਏ ਕਾਫੀ ਦੇਸ਼ਾਂ ਵੱਲੋਂ ਹਵਾਈ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਅਤੇ ਯਾਤਰੀਆਂ ਨੂੰ ਕਰੋਨਾ ਪ੍ਰੋਟੋਕਾਲ ਦੀ ਪਾਲਣਾ ਲਾਜ਼ਮੀ ਕਰ ਦਿੱਤੀ ਗਈ ਸੀ। ਬਹੁਤ ਸਾਰੇ ਦੇਸ਼ਾਂ ਵੱਲੋਂ ਕਰੋਨਾ ਪਰੋਟੋਕਾਲ ਦੀ ਪਾਲਣਾ ਕਰਦੇ ਹੋਏ ਵਿਦਿਆਰਥੀਆਂ ਨੂੰ ਵੀਜ਼ੇ ਦਿੱਤੇ ਜਾ ਰਹੇ ਹਨ ਅਤੇ ਵਰਕ ਪਰਮਿਟ ਵਾਸਤੇ ਵਰਕ੍ਰਸ ਲਈ ਵੀ ਸੇਵਾਵਾਂ ਬਹਾਲ ਕਰ ਦਿੱਤੀਆਂ ਹਨ।

ਹਵਾਬਾਜ਼ੀ ਮੰਤਰਾਲੇ ਵੱਲੋਂ ਹਵਾਈ ਜਹਾਜ਼ਾਂ ਨੂੰ 50 ਫ਼ੀਸਦੀ ਯਾਤਰੀਆਂ ਦੀ ਸਮਰੱਥਾ ਨਾਲ ਉਡਾਣ ਭਰਨ ਦੀ ਇਜਾਜ਼ਤ ਦਿੱਤੀ ਗਈ ਸੀ। ਇਸ ਦੇ ਨਾਲ ਹੀ ਯਾਤਰੀਆਂ ਦਾ ਕਰੋਨਾ ਵਕਸਿਨੇਸ਼ਨ ਹੋਇਆ ਹੋਣਾ ਜ਼ਰੂਰੀ ਕੀਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਘਰੇਲੂ ਉਡਾਣਾਂ ਨੂੰ ਲੈ ਕੇ ਇਕ ਵੱਡੀ ਜਾਣਕਾਰੀ ਦਿੱਤੀ ਜਾ ਰਹੀ ਹੈ, ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਸਾਲ ਕੋਰੋਨਾ ਕਾਰਨ ਕੀਤੀ ਗਈ ਤਾਲਾਬੰਦੀ ਦੌਰਾਨ ਹਵਾਬਾਜ਼ੀ ਮਹਿਕਮੇ ਵੱਲੋਂ ਘਰੇਲੂ ਅਤੇ ਅੰਤਰਰਾਸ਼ਟਰੀ ਹਵਾਈ ਉਡਾਣਾਂ ਵਿਚ ਯਾਤਰੀਆਂ ਦੀ 50 ਫੀਸਦੀ ਸਮਰੱਥਾ ਨੂੰ ਇਜਾਜ਼ਤ ਦਿੱਤੀ ਗਈ ਸੀ।

ਪਰ ਕੇਂਦਰ ਸਰਕਾਰ ਵੱਲੋਂ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਹੁਣ ਇਸ ਸਮਰੱਥਾ ਨੂੰ 15 ਫੀਸਦੀ ਹੋਰ ਵਧਾ ਦਿੱਤਾ ਗਿਆ ਹੈ, ਜਿਸ ਦੇ ਚੱਲਦਿਆਂ ਡੋਮੈਸਟਿਕ ਫਲਾਈਟ ਹੁਣ 65 ਫੀਸਦੀ ਸਮਰਥਨ ਨਾਲ ਉਡਾਣ ਭਰ ਸਕਦੀਆਂ ਹਨ। ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵੱਲੋਂ ਮੁਸਾਫਰਾਂ ਲਈ ਇਹ ਇੱਕ ਵੱਡਾ ਫ਼ੈਸਲਾ ਕੀਤਾ ਗਿਆ ਹੈ।