ਆਈ ਤਾਜ਼ਾ ਵੱਡੀ ਖਬਰ
ਬੀਤੇ 2 ਸਾਲਾਂ ਦੌਰਾਨ ਜਿੱਥੇ ਕਰੋਨਾ ਦੇ ਕਾਰਨ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਹਰ ਦੇਸ਼ ਦੇ ਲੋਕਾਂ ਨੂੰ ਕਰਨਾ ਪਿਆ ਹੈ। ਉਥੇ ਹੀ ਹੁਣ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਇੱਥੇ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਤੇ ਸੁਰੱਖਿਆ ਨੂੰ ਵਧਾਉਂਦੇ ਹੋਏ ਹਵਾਈ ਉਡਾਨਾਂ ਉਪਰ ਰੋਕ ਲਗਾ ਦਿੱਤੀ ਗਈ ਸੀ। ਉਥੇ ਹੀ ਕੁਝ ਖਾਸ ਸਮਝੋਤਿਆਂ ਦੇ ਤਹਿਤ ਹੀ ਕੁਝ ਖਾਸ ਉਡਾਨਾਂ ਨੂੰ ਸ਼ੁਰੂ ਕੀਤਾ ਗਿਆ ਸੀ ਤਾਂ ਜੋ ਯਾਤਰੀਆਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ। ਉੱਥੇ ਹੀ ਹੁਣ ਕਰੋਨਾ ਕੇਸਾਂ ਵਿਚ ਕਮੀ ਆਉਣ ਤੋਂ ਬਾਅਦ ਜਿਥੇ ਸਾਰੇ ਦੇਸ਼ਾਂ ਵੱਲੋਂ ਫਿਰ ਤੋਂ ਹਵਾਈ ਉਡਾਨਾਂ ਨੂੰ ਕਰੋਨਾ ਪਾਬੰਦੀਆਂ ਦੇ ਨਾਲ ਸ਼ੁਰੂ ਕੀਤਾ ਗਿਆ ਸੀ।
ਉੱਥੇ ਹੀ ਭਾਰਤ ਸਰਕਾਰ ਵੱਲੋਂ ਵੀ 27 ਮਾਰਚ ਤੋਂ ਮੁੜ ਅੰਤਰਰਾਸ਼ਟਰੀ ਉਡਾਣਾਂ ਨੂੰ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਨਾਲ ਯਾਤਰੀ ਖੁਸ਼ ਨਜ਼ਰ ਆ ਰਹੇ ਹਨ। ਹੁਣ ਹਵਾਈ ਯਾਤਰਾ ਕਰਨ ਵਾਲੇ ਪੰਜਾਬੀਆਂ ਲਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਐਲਾਨ ਅੱਜ ਅਚਾਨਕ ਹੀ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਤਰ ਏਅਰਵੇਜ਼ ਵੱਲੋਂ ਪੰਜਾਬ ਦੇ ਅੰਮ੍ਰਿਤਸਰ ਦੇ ਰਾਜਾਸਾਂਸੀ ਹਵਾਈ ਅੱਡੇ ਉੱਤੇ ਬੰਦ ਕੀਤੀਆਂ ਗਈਆਂ ਉਡਾਨਾਂ ਨੂੰ ਅਗਲੇ ਮਹੀਨੇ ਤੋਂ ਮੁੜ ਸ਼ੁਰੂ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ।
ਇਸ ਤੋਂ ਪਹਿਲਾਂ ਜਿੱਥੇ ਏਅਰ ਬੱਬਲ ਦੇ ਸਮਝੌਤੇ ਤਹਿਤ ਕੁਝ ਉਡਾਨਾ ਜਾਰੀ ਰੱਖੀਆਂ ਗਈਆਂ ਸਨ, ਪਰ ਕਰੋਨਾ ਦੀ ਤੀਜੀ ਲਹਿਰ ਨੂੰ ਮੱਦੇਨਜ਼ਰ ਰੱਖਦੇ ਹੋਏ ਉਨ੍ਹਾਂ ਨੂੰ ਵੀ ਬੰਦ ਕਰ ਦਿੱਤਾ ਗਿਆ ਸੀ। ਹੁਣ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਤਿੰਨ ਮਹੀਨਿਆਂ ਬਾਅਦ ਫਿਰ ਤੋਂ ਕਤਰ ਏਅਰਵੇਜ਼ ਵੱਲੋਂ ਆਪਣੀ ਉਡਾਨਾਂ ਨੂੰ ਇੱਕ ਅਪ੍ਰੈਲ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਜਿੱਥੇ ਇਹ ਉਡਾਣ ਸਿੱਧੀ ਅੰਮ੍ਰਿਤਸਰ ਤੋਂ ਦੋਹਾਂ ਦੇ ਵਿਚਕਾਰ ਸ਼ੁਰੂ ਹੋ ਜਾਵੇਗੀ। ਜਿਸ ਨਾਲ ਯਾਤਰੀਆਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਹੱਲ ਹੋ ਜਾਣਗੀਆਂ।
ਇਸ ਤੋਂ ਪਹਿਲਾਂ ਕਤਰ ਏਅਰਵੇਜ਼ ਵੱਲੋਂ 25 ਦਸੰਬਰ 2021 ਤੋਂ ਆਪਣੀਆਂ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਸਨ। ਹੁਣ ਇਕ ਅਪ੍ਰੈਲ ਤੋਂ ਮੁੜ ਸ਼ੁਰੂ ਕਰ ਦਿੱਤੀਆਂ ਜਾਣਗੀਆਂ ਅਤੇ ਕਤਰ ਏਅਰਵੇਜ਼ ਦੀ ਉਡਾਣ ਅੰਮ੍ਰਿਤਸਰ ਹਵਾਈ ਅੱਡੇ ਤੇ ਇਕ ਅਪ੍ਰੈਲ ਨੂੰ ਉੱਤਰੇਗੀ, ਜੋ 2 ਅਪ੍ਰੈਲ ਨੂੰ ਵਾਪਸ ਦੋਹਾਂ ਲਈ ਉਡਾਨ ਭਰੇਗੀ।
Previous Postਪੰਜਾਬ ਚ ਇਥੇ ਘਰ ਦੇ ਅੰਦਰ ਮਿਲੀ 23 ਸਾਲਾਂ ਦੀ ਕੁੜੀ ਨੂੰ ਮੌਤ – ਪੁਲਸ ਕਰ ਰਹੀ ਇਹ ਕਾਰਵਾਈ
Next PostIPS ਅਫ਼ਸਰ ਦੇ ਬੈਗ ਦੇ ਬੈਗ ਵਿਚੋਂ ਏਅਰਪੋਰਟ ਤੇ ਜੋ ਨਿਕਲਿਆ ਸਾਰੇ ਪਾਸੇ ਹੋ ਰਹੀ ਚਰਚਾ – ਤਾਜਾ ਵੱਡੀ ਖਬਰ