ਆਈ ਤਾਜਾ ਵੱਡੀ ਖਬਰ
ਚੋਣਾਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜੋ ਲੋਕਾਂ ਨੂੰ ਹੈਰਾਨ ਕਰ ਰਹੀਆਂ ਹਨ। 20 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਵਾਸਤੇ ਜਿੱਥੇ ਸਾਰੀਆਂ ਪਾਰਟੀਆਂ ਵੱਲੋਂ ਜ਼ੋਰ ਸ਼ੋਰ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੇ ਚੋਣ ਉਮੀਦਵਾਰ ਮੈਦਾਨ ਵਿੱਚ ਉਤਾਰ ਦਿੱਤੇ ਗਏ ਹਨ। ਜਿੱਥੇ ਬਹੁਤ ਸਾਰੇ ਨਵੇਂ ਚਿਹਰਿਆਂ ਨੂੰ ਪਾਰਟੀ ਵਿੱਚ ਲਿਆਂਦਾ ਗਿਆ ਹੈ ਉਥੇ ਹੀ ਪੁਰਾਣੇ ਵਿਧਾਇਕਾਂ ਨੂੰ ਪਾਰਟੀ ਵਿਚ ਸ਼ਾਮਲ ਰੱਖਿਆ ਗਿਆ ਹੈ। ਜਿਨ੍ਹਾਂ ਦੇ ਇਸ ਵਾਰ ਚੋਣ ਨਾ ਲੜਨ ਬਾਰੇ ਲੋਕਾ ਵੱਲੋਂ ਸੋਚਿਆ ਜਾ ਰਿਹਾ ਸੀ। ਸ਼੍ਰੋਮਣੀ ਅਕਾਲੀ ਦਲ ਵੱਲੋਂ ਜਿਥੇ ਭਾਜਪਾ ਨਾਲੋਂ ਆਪਣਾ ਗੱਠਜੋੜ ਤੋੜ ਦਿੱਤਾ ਗਿਆ ਸੀ ਉੱਥੇ ਹੀ ਹੁਣ ਬਸਪਾ ਨਾਲ ਗਠਜੋੜ ਕਰਕੇ ਚੋਣਾਂ ਲੜੀਆਂ ਜਾ ਰਹੀਆਂ ਹਨ।
ਹੁਣ ਹਸਪਤਾਲ ਵਿੱਚ ਦਾਖ਼ਲ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਜਿਥੇ ਬੀਤੇ ਕੱਲ੍ਹ ਕੁਝ ਕਮਜ਼ੋਰੀ ਮਹਿਸੂਸ ਹੋਣ ਤੋਂ ਬਾਅਦ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਦੱਸਿਆ ਗਿਆ ਸੀ ਕਿ ਉਨ੍ਹਾਂ ਨੂੰ ਕੁਝ ਰੁਟੀਨ ਚੈੱਕਅੱਪ ਲਈ ਲਿਆਂਦਾ ਗਿਆ ਹੈ। ਉਥੇ ਹੀ ਹੁਣ ਜਾਣਕਾਰੀ ਸਾਹਮਣੇ ਆਈ ਹੈ ਕਿ ਕੱਲ ਮੁਕਤਸਰ ਤੋਂ ਚੰਡੀਗੜ੍ਹ ਉਨ੍ਹਾਂ ਦੀ ਤਬੀਅਤ ਬਿਗੜਨ ਤੇ ਲਿਆਂਦਾ ਗਿਆ ਸੀ।
ਜਿੱਥੇ ਉਨ੍ਹਾਂ ਦੇ ਸਾਰੇ ਟੈਸਟ ਕੀਤੇ ਗਏ ਹਨ ਅਤੇ ਕਰੋਨਾ ਟੈਸਟ ਵੀ ਕੀਤਾ ਗਿਆ ਹੈ। ਉਨ੍ਹਾਂ ਦੇ ਸਾਰੇ ਟੈਸਟ ਨੌਰਮਲ ਆਏ ਹਨ ਅਤੇ ਕਰੋਨਾ ਰਿਪੋਰਟ ਵੀ ਨੈਗਟਿਵ ਹੈ। ਜਿੱਥੇ ਉਹ ਬੀਤੇ ਦਿਨੀਂ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਜੇਰੇ ਇਲਾਜ ਸਨ।
ਉਥੇ ਹੀ ਉਹਨਾ ਦੀ ਸਿਹਤ ਵਿੱਚ ਸੁਧਾਰ ਹੋਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਗਈ ਅਤੇ ਅਗਲੇ ਹੀ ਦਿਨ ਉਨ੍ਹਾਂ ਨੂੰ ਲੰਬੀ ਹਲਕੇ ਤੋਂ ਚੋਣ ਮੈਦਾਨ ਵਿਚ ਉਤਾਰੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਸੀ। ਉਨ੍ਹਾਂ ਦੀ ਸਿਹਤ ਨੂੰ ਦੇਖਦੇ ਹੋਏ ਉਨ੍ਹਾਂ ਵੱਲੋਂ ਚੋਣ ਪ੍ਰਚਾਰ ਕੀਤੇ ਜਾਣ ਵਿਚ ਵੀ ਕਮੀ ਕੀਤੀ ਗਈ ਹੈ। ਬੀਤੇ ਦਿਨੀਂ ਉਨ੍ਹਾਂ ਵੱਲੋਂ ਲੰਬੀ ਹਲਕੇ ਵਿਚ ਵੱਖ ਵੱਖ ਪਿੰਡਾਂ ਦਾ ਦੌਰਾ ਵੀ ਕੀਤਾ ਸੀ।
Previous Postਆਖਰ ਸਿੱਧੂ ਨੂੰ ਛੱਡ ਕਾਂਗਰਸ ਨੇ ਚੰਨੀ ਨੂੰ ਐਲਾਨਿਆ ਮੁੱਖ ਮੰਤਰੀ ਦਾ ਚਿਹਰਾ – ਤਾਜਾ ਵੱਡੀ ਖਬਰ
Next Postਹੁਣੇ ਹੁਣੇ ਪੰਜਾਬ ਦੇ ਸਕੂਲਾਂ ਲਈ ਹੋ ਗਿਆ ਵੱਡਾ ਐਲਾਨ ਇਸ ਕਲਾਸ ਤੋਂ ਉਪਰਲੀਆਂ ਕਲਾਸਾਂ ਲਈ ਸਕੂਲ ਖੋਲ੍ਹੇ ਗਏ