ਹਾਲਾਤਾਂ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਇਸ ਵਡੇ ਦੇਸ਼ ਤੋਂ ਆਉਣ ਜਾਣ ਵਾਲੇ ਯਾਤਰੀਆਂ ਲਈ ਕਰਤਾ ਇਹ ਐਲਾਨ

ਆਈ ਤਾਜ਼ਾ ਵੱਡੀ ਖਬਰ 

ਪੂਰੀ ਦੁਨੀਆਂ ਦੇ ਵਿੱਚ ਕੋਰੋਨਾ ਦੇ ਆਏ ਨਵੇਂ ਵੈਰੀਐਂਟ ਦੇ ਕਾਰਨ ਵੱਖ ਵੱਖ ਦੇਸ਼ਾਂ ਦੀਆਂ ਸਰਕਾਰਾਂ ਇਸ ਵੇਰੀਐਂਟ ਓਮੀਕ੍ਰੌਨ ਤੋਂ ਬਚਣ ਦੇ ਲਈ ਉਪਰਾਲੇ ਕਰ ਰਹੀਆਂ ਹਨ । ਦੁਨੀਆਂ ਭਰ ਦੇ ਵੱਖ ਵੱਖ ਦੇਸ਼ ਇਸ ਨਵੇਂ ਵੈਰੀਐਂਟ ਤੋਂ ਕਾਫੀ ਸਤਰਕ ਨਜ਼ਰ ਆ ਰਹੇ ਹਨ । ਵੱਖ ਵੱਖ ਦੇਸ਼ਾਂ ਦੀਆਂ ਸਰਕਾਰਾਂ ਦੇ ਵੱਲੋਂ ਇਸ ਨਵੇਂ ਵੈਰੀਅੰਟ ਤੋਂ ਬਚਣ ਦੇ ਲਈ ਉਪਰਾਲੇ ਕੀਤੇ ਜਾ ਰਹੇ ਹਨ । ਇਸੇ ਵਿਚਕਾਰ ਜੇਕਰ ਗੱਲਬਾਤ ਕੀਤੀ ਜਾਵੇ ਭਾਰਤ ਸਰਕਾਰ ਦੀ ਤਾਂ , ਭਾਰਤ ਸਰਕਾਰ ਦੇ ਵੱਲੋਂ ਵੀ ਇਸ ਵੇਰੀਐਂਟ ਤੋਂ ਬਚਣ ਦੇ ਲਈ ਹੁਣ ਤੱਕ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ । ਜਿਨ੍ਹਾਂ ਵਿੱਚੋਂ ਇੱਕ ਪਾਬੰਦੀ ਹੈ ਅੰਤਰਰਾਸ਼ਟਰੀ ਉਡਾਣਾਂ ਤੇ ਸਰਕਾਰ ਦੇ ਵੱਲੋਂ ਲਗਾਈ ਗਈ ਪਾਬੰਦੀ ।

ਜਿਸ ਕਾਰਨ ਹੁਣ ਭਾਰਤ ਦੇਸ਼ ਦੇ ਵਾਸੀਆਂ ਨੂੰ ਇਕ ਜਗ੍ਹਾ ਤੋਂ ਦੂਜੀ ਜਗ੍ਹਾ ਜਾਣ ਦੇ ਵਿੱਚ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਉਥੇ ਹੀ ਹੁਣ ਭਾਰਤ ਸਰਕਾਰ ਨੇ ਆਸਟ੍ਰੇਲੀਆ ਜਾਣ ਵਾਲਿਆਂ ਦੇ ਲਈ ਇੱਕ ਵੱਡੀ ਸੌਗਾਤ ਦਿੱਤੀ ਹੈ ਤੇ ਹੁਣ ਭਾਰਤ ਸਰਕਾਰ ਨੇ ਆਸਟ੍ਰੇਲੀਆ ਜਾਣ ਵਾਲੇ ਲੋਕਾਂ ਦੀ ਚਿੰਤਾ ਦੂਰ ਕਰਦੇ ਹੋਏ ਆਸਟਰੇਲੀਆ ਨਾਲ ਏਅਰ ਬਬਲ ਸਮਝੌਤੇ ਨੂੰ ਅੰਤਿਮ ਰੂਪ ਦੇ ਦਿੱਤਾ ਹੈ । ਇਸ ਸਮਝੌਤੇ ਨਾਲ ਸਾਰੇ ਯੋਗ ਯਾਤਰੀਆਂ ਨੂੰ ਦੋਹਾਂ ਦੇਸ਼ਾਂ ਵਿਚਾਲੇ ਯਾਤਰਾ ਕਰਨ ਦੀ ਇਜਾਜ਼ਤ ਹੋਵੇਗੀ ।

ਜਿਸ ਕਾਰਨ ਹੁਣ ਲੋਕਾਂ ਦੀ ਚਿੰਤਾ ਕੁਝ ਦੂਰ ਹੁੰਦੀ ਹੋਈ ਦਿਖਾਈ ਦੇ ਰਹੀ ਹੈ । ਇਸ ਨਾਲ ਹੀ ਤੁਹਾਨੂੰ ਦੱਸ ਦਈਏ ਕਿ ਆਸਟ੍ਰੇਲਿਆਈ ਏਅਰਲਾਈਨ ਕੰਪਨੀ ਨੇ ਹਾਲ ਹੀ ਵਿੱਚ ਸਿਡਨੀ ਅਤੇ ਨਵੀਂ ਦਿੱਲੀ ਵਿਚਕਾਰ ਉਡਾਣਾਂ ਸ਼ੁਰੂ ਕੀਤੀਆਂ ਹਨ, ਹੁਣ ਇਸ ਸਮਝੌਤੇ ਤੋਂ ਬਾਅਦ ਏਅਰਲਾਈਨ ਕ੍ਰਿਸਮਿਸ ਤੋਂ ਪਹਿਲਾਂ ਨਵੀਂ ਦਿੱਲੀ ਅਤੇ ਮੈਲਬੌਰਨ ਵਿਚਕਾਰ ਵੀ ਉਡਾਣਾਂ ਸ਼ੁਰੂ ਕਰਨ ਲਈ ਤਿਆਰ ਹੈ । ਜ਼ਿਕਰਯੋਗ ਹੈ ਕਿ ਪਹਿਲਾਂ ਹੀ ਕੋਰੋਨਾ ਮਹਾਂਮਾਰੀ ਦੇ ਕਾਰਨ ਦੁਨੀਆ ਭਰ ਦੇ ਲੋਕ ਇਸ ਮਹਾਂਮਾਰੀ ਕਾਰਨ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਝੱਲ ਚੁੱਕੇ ਹਨ ।

ਇਸੇ ਵਿਚਕਾਰ ਹੁਣ ਕਰੋਨਾ ਮਹਾਂਮਾਰੀ ਦੇਸ ਨਵੀਂ ਵੈਰੀਐਂਟ ਦੇ ਕਾਰਨ ਦੁਨੀਆ ਭਰ ਦੇ ਵਿੱਚ ਕਾਫੀ ਡਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ । ਵੱਖ ਵੱਖ ਦੇਸ਼ਾਂ ਦੀਆਂ ਸਰਕਾਰਾਂ ਉਪਰਾਲੇ ਕਰਨ ਵਿੱਚ ਲੱਗੀਆਂ ਹੋਈਆਂ ਹਨ ਤਾਂ, ਜੋ ਆਪਣੇ ਦੇਸ਼ ਦੇ ਨਾਗਰਿਕਾਂ ਨੂੰ ਇਸ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਇਆ ਜਾ ਸਕੇ ਤੇ ਹੁਣ ਭਾਰਤ ਸਰਕਾਰ ਦੇ ਵੱਲੋਂ ਲਗਾਈਆਂ ਗਈਆਂ ਆਪਣੀਆਂ ਪਾਬੰਦੀਆਂ ਵਿਚ ਬਿਲਕੁਲ ਠੀਕ ਨਾਗਰਿਕਾਂ ਨੂੰ ਕੁਝ ਰਾਹਤ ਦਿੱਤੀ ਜਾ ਰਹੀ ਹੈ ।