ਹਿਮਾਚਲ ਚ ਇਥੇ ਫਟਿਆ ਬੱਦਲ, ਹੋਇਆ ਭਾਰੀ ਨੁਕਸਾਨ- ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਈਜ਼ਰੀ

ਆਈ ਤਾਜ਼ਾ ਵੱਡੀ ਖਬਰ 

ਇਨ੍ਹੀਂ ਦਿਨੀਂ ਬਰਸਾਤੀ ਮੌਸਮ ਦੇ ਕਾਰਨ ਜਿੱਥੇ ਬਹੁਤ ਸਾਰੇ ਹਾਦਸੇ ਵਾਪਰਨ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਉਥੇ ਹੀ ਵਾਪਰ ਰਹੀਆਂ ਇਹਨਾਂ ਘਟਨਾਵਾਂ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਹੋ ਰਹੀ ਬਰਸਾਤ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਉਥੇ ਹੀ ਇਸ ਬਰਸਾਤ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਘਰਾਂ ਦੀਆਂ ਛੱਤਾਂ ਡਿੱਗਣ, ਅਸਮਾਨੀ ਬਿਜਲੀ ਪੈਣ ਨਾਲ ਵੀ ਬਹੁਤ ਸਾਰੇ ਹਾਦਸੇ ਵਾਪਰ ਰਹੇ ਹਨ ਅਤੇ ਪਹਾੜੀ ਖੇਤਰਾਂ ਦੇ ਵਿੱਚ ਵੀ ਲਗਾਤਾਰ ਢਿਗਾ ਡਿੱਗਣ ਕਾਰਨ ਬਹੁਤ ਸਾਰੇ ਹਾਦਸੇ ਵਾਪਰ ਰਹੇ ਹਨ। ਹੁਣ ਹਿਮਾਚਲ ਪ੍ਰਦੇਸ਼ ਦੇ ਵਿੱਚ ਬੱਦਲ ਫਟਣ ਕਾਰਨ ਭਾਰੀ ਨੁਕਸਾਨ ਹੋਇਆ ਹੈ ਜਿੱਥੇ ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੇ ਵਿੱਚ ਇੱਕ ਵਾਰ ਫਿਰ ਤੋਂ ਕੁਦਰਤ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ ਜਿੱਥੇ ਚੰਬਾ ਜ਼ਿਲ੍ਹੇ ਅਤੇ ਭਰਮੋਰ ਵਿੱਚ ਹੋ ਰਹੀ ਬਰਸਾਤ ਕਾਰਨ ਭਾਰੀ ਨੁਕਸਾਨ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਉੱਥੇ ਹੀ ਬੱਦਲ ਫਟਣ ਕਾਰਨ ਵੀ ਬੁਦਿਲ ਨਾਲੇ ਵਿੱਚ ਪਾਣੀ ਦੇ ਵਹਾਅ ਦੇ ਨਾਲ ਹੀ ਰਾਵੀ ਦਰਿਆ ਵਿੱਚ ਵੀ ਪਾਣੀ ਦਾ ਵਹਾਅ ਵੱਧ ਗਿਆ ਹੈ। ਭਾਰੀ ਬਰਸਾਤ ਦੇ ਚਲਦਿਆਂ ਹੋਇਆਂ ਜਿੱਥੇ ਤਰਫ ਪ੍ਰਾਂਗਲਾ ਨਾਲੇ ਵਿੱਚ ਹੜ੍ਹ ਆ ਗਿਆ ਸੀ।

ਇਸ ਕਾਰਨ ਮਨੀਮਹੇਸ਼ ਜਾਣ ਵਾਲੇ ਯਾਤਰੀਆਂ ਨੂੰ ਵੀ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਅਤੇ ਰਸਤਾ ਬੰਦ ਹੋਣ ਕਾਰਨ ਕਈ ਵਾਹਨ ਰਸਤੇ ਵਿੱਚ ਫਸ ਗਏ ਹਨ। ਕਿਉਂਕਿ ਨਾਲੇ ਵਿੱਚ ਆਏ ਹੜ ਦੇ ਚੱਲਦਿਆਂ ਹੋਇਆਂ ਸੜਕੀ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਤ ਹੋਈ ਹੈ ਅਤੇ ਠੀਕ ਹੋਣ ਕਾਰਨ ਬਹੁਤ ਸਾਰੇ ਵਾਹਨ ਸੜਕ ਉੱਪਰ ਹੀ ਰੁਕ ਗਏ ਹਨ।

ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਪ੍ਰਸ਼ਾਸਨ ਵੱਲੋਂ ਕਈ ਜਗ੍ਹਾ ਤੇ ਸੜਕਾਂ ਨੂੰ ਬੰਦ ਕੀਤਾ ਗਿਆ ਹੈ ਕਿਉਂਕਿ ਹੜ੍ਹ ਆਉਣ ਕਾਰਨ ਸਥਿਤੀ ਗੰਭੀਰ ਬਣੀ ਹੋਈ ਹੈ। ਉਥੇ ਹੀ ਮਣੀਮਹੇਸ਼ ਆਉਣ ਜਾਣ ਵਾਲੇ ਯਾਤਰੀਆਂ ਨੂੰ ਵੀ ਦੋ ਤਿੰਨ ਦਿਨ ਲਈ ਆਪਣੀ ਯਾਤਰਾ ਨਾ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ।