ਹਿਮਾਚਲ ਤੋਂ ਆਈ ਵੱਡੀ ਮੰਦਭਾਗੀ ਖਬਰ, ਗੋਬਿੰਦ ਸਾਗਰ ਚ ਝੀਲ ਚ ਡੁੱਬੇ 7 ਪੰਜਾਬੀ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਸਾਉਣ ਦਾ ਮਹੀਨਾ ਚੱਲ ਰਿਹਾ ਹੈ ਅਤੇ ਇਸ ਮਹੀਨੇ ਚ ਲੋਕਾਂ ਦੀਆਂ ਬਹੁਤ ਸਾਰੀਆਂ ਧਾਰਮਿਕ ਭਾਵਨਾਵਾਂ ਵੀ ਜੁੜੀਆਂ ਹੋਈਆਂ ਹਨ। ਜਿੱਥੇ ਲੋਕਾਂ ਵੱਲੋਂ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ ਜਾ ਰਹੇ ਹਨ। ਉਥੇ ਹੀ ਕੁਝ ਲੋਕਾਂ ਵੱਲੋਂ ਅਣਗਹਿਲੀ ਵਰਤੀ ਜਾਂਦੀ ਹੈ ਜਿਸਦੇ ਕਾਰਨ ਕਈ ਭਿਆਨਕ ਹਾਦਸੇ ਵਾਪਰ ਜਾਂਦੇ ਹਨ ਅਤੇ ਉਨ੍ਹਾਂ ਦੀ ਜਾਨ ਵੀ ਜਾ ਰਹੀ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਨੌਜਵਾਨਾਂ ਦੀਆਂ ਮੌਤਾਂ ਦੀਆਂ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਪੰਜਾਬ ਦੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੇ ਊਨਾ ਜਿਲ੍ਹੇ ਤੋਂ ਸਾਹਮਣੇ ਆਈ ਹੈ। ਜਿੱਥੇ ਪੰਜਾਬ ਦੇ ਮੋਹਾਲੀ ਦੇ ਰਹਿਣ ਵਾਲੇ 7 ਨੌਜਵਾਨਾਂ ਦੀ ਸਾਗਰ ਝੀਲ ਵਿੱਚ ਡੁੱਬਣ ਕਾਰਨ ਮੌਤ ਹੋਣ ਦੀ ਦੁਖਦਾਈ ਖਬਰ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ।

ਦੱਸਿਆ ਗਿਆ ਹੈ ਕਿ ਜਿੱਥੇ ਮੋਹਾਲੀ ਦੇ ਰਹਿਣ ਵਾਲੇ ਇਕ 11 ਨੌਜਵਾਨ ਹਿਮਾਚਲ ਪ੍ਰਦੇਸ਼ ਵਿੱਚ ਬਾਬਾ ਬਾਲਕ ਨਾਥ ਮੰਦਰ ਤੇ ਮੱਥਾ ਟੇਕਣ ਲਈ ਜਾ ਰਹੇ ਸਨ। ਉਥੇ ਹੀ ਇਨ੍ਹਾਂ ਨੌਜਵਾਨਾਂ ਵੱਲੋਂ ਜਿੱਥੇ ਪਹਿਲਾਂ ਪੀਰ ਨਿਗਾਹੇ ਮੱਥਾ ਟੇਕਿਆ ਗਿਆ ਅਤੇ ਉਸ ਤੋਂ ਬਾਅਦ ਰਸਤੇ ਵਿੱਚ ਗੋਬਿੰਦ ਨਾਥ ਮੰਦਰ ਦੇ ਨਜ਼ਦੀਕ ਹੀ ਇਹ ਨੌਜਵਾਨ ਨਹਾਉਣ ਵਾਸਤੇ ਗੋਬਿੰਦ ਸਾਗਰ ਝੀਲ ਵਿੱਚ ਚਲੇ ਗਏ ਜਿਨ੍ਹਾਂ ਵਿੱਚੋਂ ਇੱਕ ਨੌਜਵਾਨ ਨਹਾਉਦੇ ਹੋਏ ਡੂੰਘੇ ਪਾਣੀ ਵਿੱਚ ਚਲਾ ਗਿਆ ਜਿਸ ਨੂੰ ਬਚਾਉਣ ਲਈ ਉਸਦੇ ਬਾਕੀ ਦੋਸਤਾਂ ਵੱਲੋਂ ਵੀ ਕੋਸ਼ਿਸ਼ ਕੀਤੀ ਗਈ।

ਜਿੱਥੇ ਪਾਣੀ ਦਾ ਵਹਾ ਤੇਜ਼ ਸੀ ਅਤੇ ਪਾਣੀ ਵਧੇਰੇ ਡੂੰਘਾ ਸੀ, ਜਿੱਥੇ ਚਾਰ ਨੌਜਵਾਨ ਵਾਪਸ ਨਿਕਲਣ ਵਿੱਚ ਕਾਮਯਾਬ ਹੋਏ ਅਤੇ 7 ਨੌਜਵਾਨ ਡੂੰਘੇ ਪਾਣੀ ਵਿੱਚ ਡੁੱਬ ਗਏ,ਜਿਸ ਦੌਰਾਨ ਇਹ ਜਾਣਕਾਰੀ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਗੋਤਾਖੋਰਾ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਘਟਨਾ ਸਥਾਨ ਤੇ ਪਹੁੰਚ ਕੀਤੀ ਅਤੇ ਸ਼ਾਮ 7 ਵਜੇ ਤਕ ਇਨ੍ਹਾਂ 7 ਨੌਜਵਾਨਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ।

ਇਸ ਤੋਂ ਪਹਿਲਾਂ ਵੀ ਬਹੁਤ ਸਾਰੇ ਲੋਕਾਂ ਦੀ ਇਸ ਤਰ੍ਹਾਂ ਨਹਾਉਣ ਦੇ ਚੱਲਦਿਆਂ ਹੋਇਆਂ ਮੌਤ ਹੋਣ ਦੀਆਂ ਬਹੁਤ ਸਾਰੀਆਂ ਦੁਖਦਾਈ ਖਬਰਾਂ ਸਾਹਮਣੇ ਆਈਆਂ ਹਨ ਇਸ ਵਾਸਤੇ ਹੀ ਲੋਕਾਂ ਨੂੰ ਅਗਾਹ ਵੀ ਕੀਤਾ ਜਾ ਰਿਹਾ ਹੈ ਪਰ ਫਿਰ ਵੀ ਲੋਕਾਂ ਦੀ ਨਾ-ਸਮਝੀ ਕਾਰਨ ਅਜਿਹੇ ਹਾਦਸੇ ਹੋ ਰਹੇ ਹਨ।