ਹਿਮਾਚਲ ਦੇ ਪਹਾੜਾਂ ਤੋਂ ਆਈ ਮਾੜੀ ਖਬਰ ਹੋਈਆਂ ਏਨੀਆਂ ਮੌਤਾਂ , ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਵਿੱਚ ਜਿੱਥੇ ਵਾਹਨ ਚਾਲਕਾਂ ਨੂੰ ਸਰਕਾਰ ਵੱਲੋਂ ਕਈ ਤਰ੍ਹਾਂ ਦੀਆਂ ਹਦਾਇਤਾਂ ਲਾਗੂ ਕੀਤੀਆਂ ਜਾਂਦੀਆਂ ਹਨ ਜਿਸ ਨਾਲ ਵਾਪਰਨ ਵਾਲੇ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ। ਉਥੇ ਹੀ ਕੁਝ ਲੋਕਾਂ ਵੱਲੋਂ ਅਣਗਹਿਲੀ ਵਰਤ ਲਈ ਜਾਂਦੀ ਹੈ ਜਿਸ ਨਾਲ ਬਹੁਤ ਸਾਰੇ ਭਿਆਨਕ ਸੜਕ ਹਾਦਸੇ ਵਾਪਰ ਜਾਂਦੇ ਹਨ ਅਤੇ ਬਹੁਤ ਸਾਰੇ ਲੋਕਾਂ ਦਾ ਜਾਨੀ ਮਾਲੀ ਨੁਕਸਾਨ ਹੋ ਜਾਂਦਾ ਹੈ। ਵਾਪਰਨ ਵਾਲੇ ਅਜਿਹੇ ਸੜਕ ਹਾਦਸਿਆਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਜਿਨ੍ਹਾਂ ਬਾਰੇ ਕਿਸੇ ਵੱਲੋਂ ਕਲਪਨਾ ਵੀ ਨਹੀਂ ਕੀਤੀ ਗਈ ਸੀ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਕਾਰਨ ਕਈ ਪਰਿਵਾਰਾਂ ਵਿਚ ਸੋਗ ਦੀ ਲਹਿਰ ਫੈਲ ਜਾਂਦੀ ਹੈ।

ਇਨ੍ਹਾਂ ਵੱਖ ਵੱਖ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਇੱਕ ਵਾਰ ਫਿਰ ਹਿਮਾਚਲ ਪ੍ਰਦੇਸ਼ ਤੋਂ ਮਾੜੀ ਖਬਰ ਸਾਹਮਣੇ ਆਈ ਹੈ ,ਜਿੱਥੇ ਮੌਤਾਂ ਹੋਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਬੀਤੇ ਦਿਨੀਂ ਜਿੱਥੇ ਹਿਮਾਚਲ ਵਿੱਚ ਢਿੱਗਾਂ ਡਿੱਗਣ ਕਾਰਨ ਭਾਰੀ ਨੁਕਸਾਨ ਹੋਇਆ ਸੀ ਉਥੇ ਹੀ ਹੁਣ ਫਿਰ ਕਿਨੌਰ ਜ਼ਿਲੇ ਵਿਚ ਵਾਪਰੇ ਸੜਕ ਹਾਦਸੇ ਵਿੱਚ ਮੰਗਲਵਾਰ ਨੂੰ ਤਿੰਨ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਜੋੜਾ ਆਪਣੀ ਧੀ ਨਾਲ ਟੱਕਰੀ ਬਾਜਾਰ ਤੋ ਅਲਟੋ ਕਾਰ ਵਿਚ ਆਪਣੇ ਘਰ ਵੱਲ ਜਾ ਰਿਹਾ ਸੀ। ਉਸ ਸਮੇਂ ਹੀ ਰਸਤੇ ਵਿਚ ਇਕ ਔਰਤ ਵੱਲੋਂ ਵੀ ਇਹਨਾਂ ਦੀ ਕਾਰ ਵਿੱਚ ਲਿਫ਼ਟ ਲੈ ਲਈ ਗਈ ਸੀ। ਉਥੇ ਹੀ ਜਦੋਂ ਇਹ ਕਾਰ ਕਿਨੌਰ ਜ਼ਿਲੇ ਦੇ ਜ਼ਿਲਾ ਸੰਪਰਕ ਮਾਰਗ ਦੇ ਬੱਸ ਸਟੈਂਡ ਕੋਲ ਪਹੁੰਚੀ ਤਾਂ ਇਹ ਗੱਡੀ ਬੇਕਾਬੂ ਹੋ ਕੇ 500 ਮੀਟਰ ਡੂੰਘੀ ਖੱਡ ਵਿਚ ਜਾ ਡਿੱਗੀ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਗੱਡੀ ਵਿਚ ਸਵਾਰ ਕ੍ਰਿਸ਼ਨਾ ਕੁਮਾਰ 36 ਸਾਲਾ, ਉਸ ਦੀ ਪਤਨੀ ਕਲਪਵਤੀ 33 ਸਾਲਾ, ਤੇ ਗੱਡੀ ਚਲਾ ਰਹੇ ਉਨ੍ਹਾਂ ਦੀ ਧੀ 18 ਸਾਲਾ ਰਵੀਨਾ ਦੀ ਇਸ ਹਾਦਸੇ ਵਿੱਚ ਮੌਤ ਹੋ ਗਈ ਹੈ।

ਜਿਨ੍ਹਾਂ ਦੀਆਂ ਲਾਸ਼ਾਂ ਪੁਲਿਸ ਵੱਲੋਂ ਬਰਾਮਦ ਕੀਤੀਆਂ ਗਈਆਂ ਹਨ। ਇਨ੍ਹਾਂ ਤਿੰਨ ਲਾਸ਼ਾਂ ਨੂੰ ਪੋਸਟ ਮਾਰਟਮ ਲਈ ਹਸਪਤਾਲ਼ ਭੇਜ ਦਿੱਤਾ ਗਿਆ ਹੈ। ਉੱਥੇ ਹੀ ਲਿਫਟ ਲੈਣ ਵਾਲੀ ਔਰਤ ਅਜੇ ਲਾਪਤਾ ਦੱਸੀ ਜਾ ਰਹੀ ਹੈ ਜਿਸ ਦੀ ਪੁਲਸ ਵੱਲੋਂ ਭਾਲ ਕੀਤੀ ਜਾ ਰਹੀ ਹੈ। ਵਾਪਰੇ ਇਸ ਭਿਆਨਕ ਹਾਦਸੇ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।